Hoshiarpur News: ਸਰਪੰਚ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ਮਗਰੋਂ ਗ੍ਰਿਫਤਾਰ
Hoshiarpur News: ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ
Hoshiarpur News: ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਦੇ ਸਰਪੰਚ ਸੰਦੀਪ ਕੁਮਾਰ ਛੀਨਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਅਨੂਪ ਕੁਮਾਰ ਵਿੱਕੀ ਮੰਗਲਵਾਰ ਦੇਰ ਰਾਤ ਪੁਲਿਸ ਮੁਕਾਬਲੇ ਵਿੱਚ ਜ਼ਖ਼ਮੀ ਹੋ ਗਿਆ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਦੀ ਲੱਤ ਵਿੱਚ ਦੋ ਗੋਲੀਆਂ ਲੱਗੀਆਂ। ਮੁਲਜ਼ਮ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਰਪੰਚ ਦਾ ਕਤਲ ਕਰਨ ਤੋਂ ਬਾਅਦ ਵਿੱਕੀ ਹਰਿਆਣਾ ਵਿੱਚ ਲੁਕਿਆ ਹੋਇਆ ਸੀ। ਮੰਗਲਵਾਰ ਰਾਤ ਕਰੀਬ 11 ਵਜੇ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਵਿੱਕੀ ਨੂੰ ਘੇਰ ਲਿਆ ਤਾਂ ਉਸ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ 'ਚ ਵਿੱਕੀ ਜ਼ਖਮੀ ਹੋ ਗਿਆ।
ਪੁਲਿਸ ਮੁਤਾਬਕ ਉਸ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਮੁਲਜ਼ਮ ਨੇ ਦੱਸਿਆ ਕਿ ਸਰਪੰਚ ਨੇ ਸਾਡੀਆਂ ਵੀਡੀਓਜ਼ ਵਾਇਰਲ ਕੀਤੀਆਂ ਸਨ। ਇਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ।
ਦੱਸ ਦਈਏ ਕਿ ਪੰਜ ਦਿਨ ਪਹਿਲਾਂ ਸਰਪੰਚ ਸੰਦੀਪ ਕੁਮਾਰ ਛੀਨਾ ਦੀ ਫੈਕਟਰੀ ਅੰਦਰ ਤਿੰਨ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੱਕ ਮੁਲਜ਼ਮ ਰੋਹਿਤ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੁਲਜ਼ਮ ਵਿੱਕੀ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਰਿਸ਼ਤੇਦਾਰਾਂ ਨੇ ਅਜੇ ਤੱਕ ਛੀਨਾ ਦਾ ਪੋਸਟਮਾਰਟਮ ਨਹੀਂ ਕਰਵਾਇਆ।
ਉਨ੍ਹਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਮੁੱਖ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਰਪੰਚ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪੁਲਿਸ ਮੁਤਾਬਕ ਰੰਜਿਸ਼ ਦੇ ਚੱਲਦਿਆਂ ਸਰਪੰਚ ਦਾ ਕਤਲ ਕੀਤਾ ਗਿਆ ਸੀ।