ਪੰਜਾਬ 'ਚ ਅਮਰੀਕਾ ਦੇ ਉਪ-ਰਾਸ਼ਟਰਪਤੀ ਦਾ ਵਿਰੋਧ, 23-24 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ
Punjab News: ਅਮਰੀਕਾ ਦੇ ਉੱਪ ਰਾਸ਼ਟਰਪਤੀ ਜੇਡੀ ਵੇਂਸ ਚਾਰ ਦਿਨਾਂ ਦੇ ਲਈ ਭਾਰਤ ਦੇ ਦੌਰੇ ‘ਤੇ ਆਏ ਹਨ। ਉੱਥੇ ਹੀ ਕਿਸਾਨਾਂ ਵਲੋਂ ਉਨ੍ਹਾਂ ਦੇ ਦੌਰੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

Punjab News: ਅਮਰੀਕਾ ਦੇ ਉੱਪ ਰਾਸ਼ਟਰਪਤੀ ਜੇਡੀ ਵੇਂਸ ਚਾਰ ਦਿਨਾਂ ਦੇ ਲਈ ਭਾਰਤ ਦੇ ਦੌਰੇ ‘ਤੇ ਆਏ ਹਨ। ਉੱਥੇ ਹੀ ਕਿਸਾਨਾਂ ਵਲੋਂ ਉਨ੍ਹਾਂ ਦੇ ਦੌਰੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਦੱਸ ਦਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਦਿੱਲੀ ਪਹੁੰਚ ਚੁੱਕੇ ਹਨ ਅਤੇ ਕਿਸਾਨਾਂ ਨੇ ਤੈਅ ਕੀਤਾ ਹੈ ਕਿ ਉਹ 23-24 ਅਪਰੈਲ ਨੂੰ ਕੇਂਦਰ ਸਰਕਾਰ ਅਤੇ ਅਮਰੀਕਾ ਦੇ ਉਪਰਾਸ਼ਟਰਪਤੀ ਦੇ ਪੁਤਲੇ ਸਾੜਨਗੇ।
ਸਰਵਣ ਸਿੰਘ ਪੰਧੇਰ ਨੇ ਦੱਸੀ ਵਜ੍ਹਾ
ਇਸ ਨੂੰ ਲੈਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਮਰੀਕਾ ਵਿਕਸਿਤ ਮੁਲਕ ਭਾਰਤ 'ਤੇ ਲਗਾਤਾਰ ਦਬਾਅ ਪਾ ਰਿਹਾ ਹੈ ਕਿ ਖੇਤੀ ਖੇਤਰ, ਡੇਅਰੀ ਖੇਤਰ, ਪੋਲਟਰੀ ਖੇਤਰ ਅਤੇ ਹੋਰ ਵਪਾਰ ਜਿਵੇਂ ਟੈਕਸਟਾਈਲ ਨੂੰ ਟੈਕਸ ਮੁਕਤ ਕੀਤਾ ਜਾਵੇ, ਜਿਸ ਨੂੰ ਫ੍ਰੀ ਟ੍ਰੇਡ ਐਗਰੀਮੈਂਟ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਹੁਣ ਭਾਰਤ ਅਮਰੀਕਾ ਦੇ ਇਸ ਦਵਾਬ 'ਚ ਆ ਕੇ ਖੇਤੀ ਸੈਕਟਰ ਦੇ ਵਿਰੁੱਧ ਸਮਝੌਤੇ ਕਰਨ ਜਾ ਰਿਹਾ ਹੈ, ਜਿਸ ਦਾ ਅਸੀਂ ਵਿਰੋਧ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਪੱਧਰ 'ਤੇ 23 ਅਤੇ 24 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਦੇ ਪੁੱਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੁੱਦੇ ਨੂੰ ਲੈ ਕੇ ਸ਼ਾਮ 5 ਵਜੇ ਪ੍ਰੈੱਸ ਕੀਤੀ ਜਾਵੇਗੀ ਕਾਨਫਰੰਸ
ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਹੀ ਜਥੇਬੰਦੀਆਂ, ਟਰੇਡ ਯੂਨੀਅਨ ਤੇ ਵਪਾਰ ਮੰਡਲ ਦੀਆਂ ਯੂਨੀਅਨਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਇਹ ਜੋ ਸਮਝੋਤਾ ਹੋਣ ਜਾ ਰਿਹਾ ਹੈ, ਇਸ ਦਾ ਵਿਰੋਧ ਕੀਤਾ ਜਾਵੇ ਤਾਂ ਕੇ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਹੁਤ ਵੱਡੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇਗਾ। ਇਸ ਮੁੱਦੇ ਨੂੰ ਲੈ ਕੇ ਸ਼ਾਮ 5 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਉਨ੍ਹਾਂ ਜੋ ਫਸਲ ਦਾ ਗੜ੍ਹੇਮਾਰੀ ਜਾਂ ਫਿਰ ਅੱਗ ਲੱਗਣ ਨਾਲ ਨੁਕਸਾਨ ਹੋਏ ਹਨ ਉਸ ਦੀ ਭਰਪਾਈ ਲਈ ਸਰਕਾਰਾਂ ਕੋਲੋਂ ਮੁਆਵਜ਼ੇ ਦੀ ਮੰਗ ਵੀ ਕਰਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















