Sarwan singh pandher arrest: ਤਮਿਲਨਾਡੂ ਪੁਲਿਸ ਨੇ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਕੀਤਾ ਗ੍ਰਿਫ਼ਤਾਰ
Punjab news: ਸ਼ੰਭੂ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Punjab news: ਸ਼ੰਭੂ ਸਰਹੱਦ 'ਤੇ ਅੰਦੋਲਨ ਦੀ ਅਗਵਾਈ ਕਰ ਰਹੇ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਚਾਰ ਕਿਸਾਨ ਆਗੂਆਂ ਨੂੰ ਤਾਮਿਲਨਾਡੂ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਗੁਰਮੀਤ ਸਿੰਘ ਮਾਂਗਟ, ਮਨਜੀਤ ਸਿੰਘ ਰਾਏ ਅਤੇ ਹਰਵਿੰਦਰ ਸਿੰਘ ਮਸਾਨੀਆ ਸ਼ਨੀਵਾਰ ਨੂੰ ਹੀ ਤਾਮਿਲਨਾਡੂ ਪੁੱਜੇ ਸਨ।
ਦੱਸ ਦਈਏ ਕਿ ਪੁਲਿਸ ਨੇ ਐਤਵਾਰ ਨੂੰ ਕੋਇੰਬਟੂਰ ਜ਼ਿਲ੍ਹੇ ਵਿੱਚ ਚਾਰੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਕਿਸਾਨ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਰਹੇ ਸਨ। ਇਸ ਤੋਂ ਪਹਿਲਾਂ ਵੀ ਪੁਲੀਸ ਨੇ ਕਿਸਾਨ ਆਗੂਆਂ ਨੂੰ ਰੋਕ ਲਿਆ। ਜ਼ਿਕਰ ਕਰ ਦਈਏ ਕਿ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨ ਨਵਦੀਪ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਹੁਣ ਅੰਦੋਲਨ ਹੋਰ ਤੇਜ਼ ਹੋ ਗਿਆ ਹੈ। ਪੰਜਾਬ ਸਮੇਤ ਦੇਸ਼ ਭਰ ਵਿੱਚ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲੇ ਫੂਕੇ।
ਇਹ ਵੀ ਪੜ੍ਹੋ: Punjab Politics: ਕੁੰਵਰ ਵਿਜੇ ਪ੍ਰਤਾਪ ਦੀ ਨਰਾਜ਼ਗੀ ਕਰੇਗੀ ਆਪ ਦਾ ਨੁਕਸਾਨ ? CM ਦੀਆਂ ਮੀਟਿੰਗਾਂ ਤੋਂ ਬਣਾਈ ਦੂਰੀ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਪੁਲਿਸ ਨੇ ਕਈ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 10 ਫਰਵਰੀ ਤੋਂ ਲੈ ਕੇ ਹੁਣ ਤੱਕ ਹਰਿਆਣਾ ਵਿੱਚ ਸੈਂਕੜੇ ਕਿਸਾਨਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ 5 ਕਿਸਾਨ ਆਗੂ ਅਜੇ ਵੀ ਜੇਲ੍ਹ ਵਿੱਚ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।