ਪੰਜਾਬ ਦੇ ਇਸ ਪਿੰਡ ‘ਚ ਵੜਿਆ ਸਤਲੁਜ ਦਾ ਪਾਣੀ, ਪ੍ਰਸ਼ਾਸਨ ਨੇ ਪਰਿਵਾਰਾਂ ਨੂੰ ਕੱਢਿਆ ਬਾਹਰ; ਲੋਕਾਂ ‘ਚ ਮਚੀ ਹਫੜਾ-ਦਫੜੀ
Punjab News: ਪੰਜਾਬ ਵਿੱਚ ਆਏ ਹੜ੍ਹ ਨਾਲ ਕਈ ਘਰ ਤਬਾਹ ਹੋ ਚੁੱਕੇ ਹਨ ਅਤੇ ਕਈਆਂ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਿਆ ਹੈ। ਮੀਂਹ ਵੀ ਲਗਾਤਾਰ ਪੈ ਰਿਹਾ ਹੈ, ਜਿਸ ਕਰਕੇ ਹਾਲੇ ਵੀ ਖਤਰਾ ਟਲਿਆ ਨਹੀਂ ਹੈ, ਲੋਕ ਹਾਲੇ ਵੀ ਡਰੇ ਬੈਠੇ ਹਨ।

Punjab News: ਪੰਜਾਬ ਵਿੱਚ ਆਏ ਹੜ੍ਹ ਨਾਲ ਕਈ ਘਰ ਤਬਾਹ ਹੋ ਚੁੱਕੇ ਹਨ ਅਤੇ ਕਈਆਂ ਦਾ ਲੱਖਾਂ ਦਾ ਨੁਕਸਾਨ ਹੋ ਚੁੱਕਿਆ ਹੈ। ਮੀਂਹ ਵੀ ਲਗਾਤਾਰ ਪੈ ਰਿਹਾ ਹੈ, ਜਿਸ ਕਰਕੇ ਹਾਲੇ ਵੀ ਖਤਰਾ ਟਲਿਆ ਨਹੀਂ ਹੈ, ਲੋਕ ਹਾਲੇ ਵੀ ਡਰੇ ਬੈਠੇ ਹਨ। ਉੱਥੇ ਹੀ ਰੂਪਨਗਰ ਦੇ ਪਿੰਡ ਭਨਾਮ ਵਿੱਚ ਸਤਲੁਜ ਨਦੀ ਦਾ ਪਾਣੀ ਵੜ ਗਿਆ ਹੈ, ਜਿਸ ਕਰਕੇ 36 ਘਰਾਂ ਦਾ ਨੁਕਸਾਨ ਹੋਇਆ ਹੈ, ਇਹ ਪਾਣੀ ਇਨ੍ਹਾਂ ਘਰਾਂ ਵਿੱਚ ਵੜ ਗਿਆ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸਾਵਧਾਨੀ ਵਰਤਦਿਆਂ ਹੋਇਆਂ ਪਹਿਲਾਂ ਹੀ ਪਰਿਵਾਰਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਦਿੱਤਾ ਹੈ।
ਪ੍ਰਸ਼ਾਸਨ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਪ੍ਰਦਾਨ ਕਰ ਰਿਹਾ ਹੈ। ਹੁਣ ਤੱਕ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਵੇਰੇ ਹੀ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਸੀ ਕਿ ਸਤਲੁਜ ਦਰਿਆ ਵਿੱਚ ਵਾਧੂ ਪਾਣੀ ਛੱਡਿਆ ਜਾਵੇਗਾ। ਇਸ ਲਈ ਦਰਿਆ ਕੰਢੇ ਰਹਿਣ ਵਾਲੇ ਸਾਰੇ ਪਰਿਵਾਰਾਂ ਨੂੰ ਪਹਿਲਾਂ ਹੀ ਅਲਰਟ ਕਰ ਦਿੱਤਾ ਗਿਆ ਸੀ।
ਸਥਿਤੀ ਹੋਰ ਵੀ ਚੁਣੌਤੀਪੂਰਨ ਹੋ ਸਕਦੀ ਹੈ। ਭਾਖੜਾ ਡੈਮ ਦੇ ਹੜ੍ਹ ਵਾਲੇ ਗੇਟ 8-8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਅਧਿਕਾਰੀਆਂ ਅਨੁਸਾਰ ਜੇਕਰ ਪਾਣੀ ਦਾ ਵਹਾਅ ਵਧਦਾ ਹੈ ਤਾਂ ਹੇਠਲੇ ਖੇਤਰ ਹੋਰ ਪ੍ਰਭਾਵਿਤ ਹੋ ਸਕਦੇ ਹਨ। ਰਾਹਤ ਦੀ ਗੱਲ ਹੈ ਕਿ ਹੁਣ ਇਲਾਕੇ ਵਿੱਚ ਮੀਂਹ ਰੁੱਕ ਗਿਆ ਹੈ। ਮੌਸਮ ਸਾਫ਼ ਹੋ ਗਿਆ ਹੈ। ਪ੍ਰਸ਼ਾਸਨ ਦੀਆਂ ਟੀਮਾਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਜੇਕਰ ਲੋੜ ਪਈ ਤਾਂ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਨੇ ਕਾਫੀ ਤਬਾਹੀ ਮਚਾਈ ਹੋਈ ਹੈ, ਜਿਸ ਕਰਕੇ ਕਈ ਲੋਕਾਂ ਦਾ ਕਾਫੀ ਨੁਕਸਾਨ ਹੋਇਆ ਹੈ, ਪਰ ਹਾਲੇ ਵੀ ਖਤਰਾ ਨਹੀਂ ਟਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















