Punjab News: ਪੰਜਾਬ ਸਰਕਾਰ ਨੇ ਚੁੱਪ-ਚੁਪੀਤੇ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਵੈਟ ਕਰੀਬ 1 ਰੁਪਏ ਵਧਾ ਦਿੱਤਾ ਹੈ। ਵਧੀਆਂ ਕੀਮਤਾਂ ਅੱਧੀ ਰਾਤ 12 ਵਜੇ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਬਾਅਦ ਲਗਾਤਾਰ ਵਿਰੋਧੀਆਂ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਮੁਖਾਲਫਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ।


ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, "ਪੰਜਾਬ 'ਚ 'ਆਮ ਆਦਮੀ' ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ 'ਤੇ ਵਾਰ-ਵਾਰ ਵੈਟ ਵਧਾ ਕੇ ਆਮ ਲੋਕਾਂ ਅਤੇ ਕਿਸਾਨਾਂ 'ਤੇ ਬੇਲੋੜਾ ਬੋਝ ਪਾਇਆ ਜਾ ਰਿਹਾ ਹੈ। ਪੰਜਾਬ ਵਿੱਚ ਪੈਟਰੋਲ ਦੀਆਂ ਕੀਮਤਾਂ ਉੱਤਰੀ ਭਾਰਤ ਵਿੱਚ ਸਭ ਤੋਂ ਵੱਧ ਅਤੇ ਡੀਜ਼ਲ ਦੀਆਂ ਕੀਮਤਾਂ ਦੂਜੇ ਨੰਬਰ 'ਤੇ ਹਨ। ਭਗਵੰਤ ਮਾਨ ਸਰਕਾਰ ਨੂੰ ਤੇਲ ਦੀਆਂ ਕੀਮਤਾਂ ਵਿੱਚ ਕੀਤਾ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਤੇਲ ਦੀਆਂ ਕੀਮਤਾਂ ਵਧਾਉਣ ਦੀ ਬਜਾਏ ਆਪ ਸਰਕਾਰ ਫਾਲਤੂ ਇਸ਼ਤਿਹਾਰਬਾਜ਼ੀ ਅਤੇ ਸਰਕਾਰੀ ਪ੍ਰਚਾਰ ਬੰਦ ਕਰਕੇ ਕਰੋੜਾਂ ਦੀ ਬੱਚਤ ਕਰ ਸਕਦੀ ਹੈ"



ਹਾਸਲ ਜਾਣਕਾਰੀ ਮੁਤਾਬਕ ਪੈਟਰੋਲ ਦੀ ਵੈਟ ਦਰ 'ਚ ਕਰੀਬ 1.8 ਫੀਸਦੀ ਦਾ ਵਾਧਾ ਕੀਤਾ ਗਿਆ ਹੈ। ਇਸ ਕਾਰਨ ਪੈਟਰੋਲ 92 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਜਦੋਂਕਿ ਵੈਟ ਦਰ ਵਿੱਚ 1.13 ਫੀਸਦੀ ਵਾਧੇ ਕਾਰਨ ਡੀਜ਼ਲ 90 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ।


ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਜਨਤਾ ਨੂੰ ਝਟਕਾ! ਪੈਟਰੋਲ-ਡੀਜ਼ਲ 'ਤੇ ਵਧਾਇਆ ਵੈਟ


ਇਸ ਦਰ ਵਿੱਚ 10 ਫੀਸਦੀ ਸਰਚਾਰਜ ਵੀ ਸ਼ਾਮਲ ਹੈ। ਇਸ ਕਾਰਨ ਮੁਹਾਲੀ ਵਿੱਚ ਜਿੱਥੇ ਪਹਿਲਾਂ ਪ੍ਰਤੀ ਲੀਟਰ ਪੈਟਰੋਲ 98.3 ਰੁਪਏ ਵਿੱਚ ਮਿਲਦਾ ਸੀ, ਹੁਣ ਇਹ ਵਧ ਕੇ 98.95 ਰੁਪਏ ਹੋ ਗਿਆ ਹੈ। ਜਦਕਿ 88.35 ਰੁਪਏ ਪ੍ਰਤੀ ਲੀਟਰ ਮਿਲਣ ਵਾਲੇ ਡੀਜ਼ਲ ਦੀ ਕੀਮਤ ਹੁਣ 89.25 ਰੁਪਏ ਹੋ ਗਈ ਹੈ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।