ਜਲੰਧਰ : ਬਾਬਾ ਸਾਹਿਬ ਡਾ. ਬੀਆਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਬੁਰੀ ਤਰ੍ਹਾਂ ਫਸ ਗਏ ਹਨ। ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਗਦੀਸ਼ ਜੱਸਲ ਨੇ ਮੰਗਲਵਾਰ ਸਵੇਰੇ ਹੀ ਸ਼ਿਕਾਇਤ ਦਿੱਤੀ ਸੀ ਅਤੇ ਇਸ ਦਾ ਫੌਰੀ ਅਸਰ ਦਿਖਾਈ ਦੇ ਰਿਹਾ ਹੈ। ਚੋਣ ਕਮਿਸ਼ਨ ਨੇ ਜਗਦੀਸ਼ ਜੱਸਲ ਨਾਲ ਸੰਪਰਕ ਕਰਕੇ ਉਸ ਤੋਂ ਪੂਰੇ ਮਾਮਲੇ ਦੀ ਵੀਡੀਓ ਕਲਿੱਪ ਹਾਸਲ ਕੀਤੀ ਹੈ।
ਇਸ ਵੀਡੀਓ ਕਲਿੱਪ ਵਿੱਚ ਭਗਵੰਤ ਮਾਨ ਡਾਕਟਰ ਬੀਆਰ ਅੰਬੇਡਕਰ ਦੇ ਬੁੱਤ 'ਤੇ ਜੋ ਹਾਰ ਪਾ ਰਹੇ ਹਨ, ਉਹ ਭਗਵੰਤ ਮਾਨ ਦੇ ਗਲੇ ਵਿਚ ਪਿਆ ਸੀ। ਇਸ ਨੂੰ ਲੈ ਕੇ ਦਲਿਤ ਸਮਾਜ ਵਿਚ ਗੁੱਸਾ ਹੈ ਅਤੇ ਦਲਿਤ ਆਗੂ ਜਗਦੀਸ਼ ਜੱਸਲ ਨੇ ਮੰਗਲਵਾਰ ਸਵੇਰੇ ਹੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਇਸ ਵੀਡੀਓ ਕਲਿੱਪ 'ਚ ਭਗਵੰਤ ਮਾਨ ਆਪਣੇ ਖੱਬੇ ਹੱਥ ਨਾਲ ਡਾ.ਬੀਆਰ ਅੰਬੇਡਕਰ ਦੇ ਬੁੱਤ ਨੂੰ ਸਲਾਮੀ ਦੇ ਰਹੇ ਹਨ ਅਤੇ ਲੋਕਾਂ ਨੂੰ ਇਸ 'ਤੇ ਵੀ ਇਤਰਾਜ਼ ਹੈ।
ਜਗਦੀਸ਼ ਜੱਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ ਅਤੇ ਉਨ੍ਹਾਂ ਨੇ ਵੀਡੀਓ ਕਲਿੱਪ ਸੌਂਪ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਐਸਸੀ ਕਮਿਸ਼ਨ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਤਲਬ ਕੀਤੀ ਹੈ।
ਇਹ ਵੀ ਪੜ੍ਹੋ :
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ 'ਤੇ ਦਿੱਤੇ ਆਪਣੇ ਬਿਆਨ ਮਗਰੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਘਿਰਦੇ ਨਜ਼ਰ ਆ ਰਹੇ ਹਨ। ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਅੱਜ ਕੈਪਟਨ 'ਤੇ ਸਵਾਲ ਚੁੱਕੇ ਹਨ।
ਭਗਵੰਤ ਮਾਨ ਨੇ ਕਿਹਾ,"ਕੈਪਟਨ ਅਮਰਿੰਦਰ ਹੁਣ ਕਹਿ ਰਿਹਾ ਕਿ ਪਾਕਿਸਤਾਨ ਤੋਂ ਉਸ ਨੂੰ ਫੋਨ ਆਇਆ ਸੀ ਕਿ ਸਿੱਧੂ ਨੂੰ ਕੈਬਨਿਟ 'ਚ ਸ਼ਾਮਲ ਕੀਤਾ ਜਾਵੇ ਪਰ ਕੈਪਟਨ ਨੇ ਅੱਜ ਤੱਕ ਇਹ ਗੱਲ ਲੁਕਾ ਕੇ ਕਿਉਂ ਰੱਖੀ? ਕੈਪਟਨ ਅਮਰਿੰਦਰ ਨੇ ਇਸ ਗੱਲ ਨੂੰ ਮੰਨ ਵੀ ਲਿਆ ਤੇ ਸਿੱਧੂ ਨੂੰ ਬਿਜਲੀ ਮੰਤਰੀ ਦਾ ਆਫਰ ਵੀ ਦਿੱਤਾ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin