Punjab News: ਤਰਨਤਾਰਨ ਉਪ ਚੋਣਾਂ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਤਸਵੀਰ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਭੱਖ ਗਿਆ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜੀ ਨੇ ਇਸ ਸਬੰਧੀ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।
ਇਸ ਨੋਟਿਸ ਵਿੱਚ ਕਮਿਸ਼ਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ 'ਤੇ ਅਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ।
ਇਹ ਕਮਿਸ਼ਨ ਦਾ ਕਾਂਗਰਸੀ ਆਗੂਆਂ ਨੂੰ ਦੂਜਾ ਨੋਟਿਸ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਭੇਜਿਆ ਗਿਆ ਹੈ।