ਨੈਸ਼ਨਲ SC ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਵਿਜੇ ਸਾਂਪਾਲ ਨੇ ਅਸਤੀਫ਼ੇ ਦਾ ਕਾਰਨ ਨਿੱਜੀ ਦੱਸਿਆ ਪਰ ਮੰਨਿਆ ਜਾ ਰਿਹਾ ਹੈ ਕਿ ਵਿਜੇ ਸਾਂਪਲਾ ਅਗਲੀਆਂ ਲੋਕ ਸਭਾ 2024 ਦੀਆਂ ਚੋਣਾਂ ਲੜਨ ਦੇ ਮੂੜ ਵਿੱਚ ਹਨ। ਬੀਜੇਪੀ ਹਾਈਕਮਾਨ ਦੇ ਨਾਲ ਨਜ਼ਦੀਕੀਆਂ ਵਿਜੇ ਸਾਂਪਲਾ ਨੂੰ ਚੋਣ ਮੈਦਾਨ 'ਚ ਉਤਾਰ ਸਕਦੀਆਂ ਹਨ। ਗੁਰਦਾਸਪੁਰ ਰੈਲੀ ਵਿੱਚ ਵੀ ਵਿਜੇ ਸਾਂਪਲ, ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਜਦੀਕ ਦਿਖਾਈ ਦਿੱਤੇ ਸਨ। 


ਵਿਜੇ ਸਾਂਪਲਾ ਇੱਕ ਵੱਡਾ ਦਲਿਤ ਚੇਹਰਾ ਹਨ। ਨੈਸ਼ਨਲ SC ਕਮਿਸ਼ਨ ਦੇ ਚੇਅਰਮੈਨ ਰਹਿੰਦਿਆ ਹੋਇਆ ਵਿਜੇ ਸਾਂਪਲਾ ਨੇ ਪੰਜਾਬ ਦੇ ਕਈ ਮੁੱਦਿਆਂ 'ਤੇ ਸੂ ਮੋਟੋ ਨੋਟਿਸ ਵੀ ਲਿਆ ਸੀ। ਤਾਜ਼ਾ ਮਾਮਲਾ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਹੈ ਜਿਸ 'ਤੇ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਤਿੰਨ ਵਾਰ ਨੋਟਿਸ ਜਾਰੀ ਕੀਤਾ ਹੈ।


ਮੰਨਿਆ ਜਾ ਰਿਹਾ ਹੈ ਕਿ ਵਿਜੇ ਸਾਂਪਲਾ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਲੜ ਸਕਦੇ ਹਨ। ਮੌਜੂਦਾ ਸਮੇਂ ਹੁਸ਼ਿਆਰਪੁਰ ਦੀ ਸੀਟ ਭਾਜਪਾ ਕੋਲ ਹੀ ਹੈ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਹਨ। ਹੁਣ ਵਿਜੇ ਸਾਂਪਲਾ ਨੇ ਇਸੇ ਸੀਟ ਤੋਂ ਚੋਣ ਲੜਨ ਦਾ ਅੰਦਰ ਖਾਤੇ ਫੈਸਲਾ ਕਰ ਲਿਆ ਹੈ ਅਤੇ ਹਾਈਕਮਾਨ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਕੇਂਦਰੀ ਰਾਜ ਮੰਤਰੀ ਸੋਪ ਪ੍ਰਕਾਸ਼ ਦੀ ਛੁੱਟੀ ਹੋ ਸਕਦੀ ਹੈ। 


ਵਿਜੇ ਸਾਂਪਲਾ ਦੋ ਵਾਰ  SC ਕਮਿਸ਼ਨ ਦੇ ਚੇਅਰਮੇਨ ਰਹਿ ਚੁੱਕੇ ਹਨ ਅਤੇ ਇੱਕ ਵਾਰ ਸਾਂਸਦ ਵੀ ਰਹਿ ਚੁੱਕੇ ਹਨ। ਵਿਜੇ ਸਾਂਪਲਾ ਨੇ ਆਪਣਾ ਸਿਆਸੀ ਸਫਰ ਬਤੌਰ ਸਰਪੰਚ ਤੋਂ ਸ਼ੁਰੂ ਕੀਤਾ ਸੀ। ਸਾਂਪਲ 1998 ਵਿੱਚ ਜਲੰਧਰ ਦੇ ਸੋਫੀ ਪਿੰਡ ਤੋਂ ਸਰਪੰਚ ਚੁਣੇ ਗਏ ਸਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial