ਪੜਚੋਲ ਕਰੋ

ਫਾਂਸੀ ਤੋਂ ਨਹੀਂ ਬਚੇਗਾ 10 ਰਿਸ਼ਤੇਦਾਰਾਂ ਦਾ ਕਾਤਲ, ਸੁਪਰੀਮ ਕੋਰਟ ਦਾ ਝਟਕਾ

ਪਟਿਆਲਾ: ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਦੋ ਪਰਿਵਾਰਾਂ ਦੇ 10 ਮੈਂਬਰਾਂ ਦੇ ਕਾਤਲ ਦੀ ਸੁਪਰੀਮ ਕੋਰਟ ਨੇ ਵੀ ਫਾਂਸੀ ਬਰਕਰਾਰ ਰੱਖੀ ਹੈ। ਪਿੰਡ ਸੁਹਾਵੀ ਦੇ ਖੁਸ਼ਵਿੰਦਰ ਸਿੰਘ (45) ਨੇ ਦੋ ਪਰਿਵਾਰਾਂ ਦੇ 10 ਮੈਂਬਰਾਂ ਦਾ ਲਾਲਚ ਕਰਕੇ ਆ ਕੇ ਕਤਲ ਕਰ ਦਿੱਤਾ ਸੀ। ਅਦਾਲਤ ਮੁਤਾਬਕ ਭਿਆਨਕ ਅਪਰਾਧ ਲਈ ਮੁਆਫ਼ੀ ਜਾਂ ਰਹਿਮ ਦੀ ਕੋਈ ਗੁੰਜਾਇਸ਼ ਨਹੀਂ। ਹਾਈਕੋਰਟ ਤੋਂ ਇਲਾਵਾ ਸੀਬੀਆਈ ਕੋਰਟ ਵੱਲੋਂ ਖੁਸ਼ਵਿੰਦਰ ਨੂੰ 28 ਅਗਸਤ, 2018 ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਪੁਲਿਸ ਅਨੁਸਾਰ ਖੁਸ਼ਵਿੰਦਰ ਦੀ ਪਤਨੀ ਦੇ ਰਿਸ਼ਤੇਦਾਰ ਕੁਲਵੰਤ ਸਿੰਘ ਦੀ ਜ਼ਮੀਨ 12 ਲੱਖ ਵਿੱਚ ਵਿਕੀ ਸੀ। ਖੁਸ਼ਵਿੰਦਰ ਨੇ ਇਹ ਪੈਸੇ ਹੜੱਪਣ ਲਈ ਪਰਿਵਾਰ ਨੂੰ ਵਿਸ਼ਵਾਸ ਵਿੱਚ ਲੈ ਕੇ ਖ਼ਵਾਜਾ ਪੀਰ ਦੀ ਪੂਜਾ ਕਰਨ ’ਤੇ ਪੈਸੇ ਦੁੱਗਣੇ ਹੋ ਜਾਣ ਦਾ ਝਾਂਸਾ ਦਿੱਤਾ। 3 ਜੂਨ ਦੀ ਅੱਧੀ ਰਾਤ ਨੂੰ ਖੁਸ਼ਵਿੰਦਰ ਨੇ ਕੁਲਵੰਤ ਸਿੰਘ, ਉਸ ਦੀ ਪਤਨੀ ਹਰਜੀਤ ਕੌਰ, ਬੇਟੀ ਰਮਨਦੀਪ ਕੌਰ ਤੇ ਬੇਟੇ ਅਰਵਿੰਦਰ ਸਿੰਘ ਨੂੰ ਨਹਿਰ ਕਿਨਾਰੇ ਲਾਈਨ ਵਿੱਚ ਬਿਠਾ ਲਿਆ ਤੇ ਫਿਰ ਉਨ੍ਹਾਂ ਨੂੰ ਧੱਕਾ ਦੇ ਦਿੱਤਾ। ਨੌਂ ਜੂਨ ਨੂੰ ਕੁਲਵੰਤ ਸਿੰਘ ਤੇ ਰਮਨਦੀਪ ਕੌਰ ਦੀਆਂ ਲਾਸ਼ਾਂ ਮਿਲ ਗਈਆਂ ਪਰ ਉਸ ਦੀ ਪਤਨੀ ਤੇ ਬੇਟੇ ਦੀਆਂ ਲਾਸ਼ਾਂ ਅੱਜ ਤੱਕ ਨਹੀਂ ਮਿਲੀਆਂ। ਕੁਲਵੰਤ ਸਿੰਘ ਦੇ ਸਾਲੇ ਕੁਲਤਾਰ ਸਿੰਘ ਵਾਸੀ ਪਿੰਡ ਪੋਲੋ ਮਾਜਰਾ ਦੇ ਬਿਆਨਾਂ ਦੇ ਆਧਾਰ ‘ਤੇ ਥਾਣਾ ਬਸੀ ਪਠਾਣਾ ਵਿਚ ਮੁਕੱਦਮਾ ਨੰਬਰ 59/ 2004 ਆਈਪੀਸੀ ਦੀਆਂ ਧਾਰਾਵਾਂ 302, 364 ਤੇ 201 ਤਹਿਤ ਦਰਜ ਕੀਤਾ ਗਿਆ ਸੀ। ਇਸ ਕੇਸ ਵਿੱਚ ਪੁਲਿਸ ਨੇ ਨੌਗਾਵਾਂ ਵਾਸੀ ਜਸਪਾਲ ਸਿੰਘ, ਸੰਦੀਪ ਸਿੰਘ ਤੇ ਅਮਰ ਸਿੰਘ ਨੂੰ ਨਾਮਜ਼ਦ ਕੀਤਾ ਸੀ। ਮਾਮਲਾ ਪੇਚੀਦਾ ਹੋਣ ਕਾਰਨ ਪੁਲਿਸ ਨੇ 2006 ਵਿੱਚ ਇਹ ਮਾਮਲਾ ਸੀਬੀਆਈ ਹਵਾਲੇ ਕਰ ਦਿੱਤਾ। ਸੀਬੀਆਈ ਦੀ ਜਾਂਚ ਵਿੱਚ ਮੁਲਜ਼ਮ ਨਿਰਦੋਸ਼ ਸਾਬਤ ਹੋਏ। ਪੁਲਿਸ ਮੁਤਾਬਕ ਦੋਸ਼ੀ ਨੇ 2012 ਵਿੱਚ ਮੁੜ ਇਸੇ ਤਰ੍ਹਾਂ ਇੱਕ ਹੋਰ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਤੇ ਆਪਣੀ ਪਤਨੀ ਦੇ ਹੀ ਰਿਸ਼ਤੇਦਾਰ ਗੁਰਮੇਲ ਸਿੰਘ ਦੀ ਜਾਇਦਾਦ ਹੜੱਪਣ ਲਈ ਗੁਰਮੇਲ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਲੜਕੇ ਗੁਰਿੰਦਰ, ਇੱਕ ਹੋਰ ਕਰੀਬੀ ਰਿਸ਼ਤੇਦਾਰ ਰੁਪਿੰਦਰ ਸਿੰਘ ਤੇ ਦੋ ਬੱਚਿਆਂ ਜਸਕੀਰਤ ਤੇ ਸਿਮਰਪ੍ਰੀਤ ਦਾ ਕਤਲ ਕਰ ਦਿੱਤਾ ਸੀ। ਇਸ ਵਾਰਦਾਤ ਵਿੱਚ ਜੈਸਮੀਨ ਨਾਂ ਦੀ ਮਹਿਲਾ ਬਚ ਗਈ ਸੀ, ਜਿਸ ਨੇ ਮੁਲਜ਼ਮ ਦੇ ਕਾਰਿਆਂ ਦਾ ਭਾਂਡਾ ਭੰਨ੍ਹਿਆ ਤੇ ਖੁਸ਼ਵਿੰਦਰ ਪੁਲਿਸ ਅੜਿੱਕੇ ਆ ਗਿਆ। ਪੁਲਿਸ ਨੇ ਖੁਸ਼ਵਿੰਦਰ ਖ਼ਿਲਾਫ਼ ਮੁਕੱਦਮਾ ਨੰਬਰ 67/ 27 ਜੂਨ 2012 ਆਈਪੀਸੀ ਦੀਆਂ ਧਾਰਾਵਾਂ 302,307 ਤੇ 201 ਤਹਿਤ ਦਰਜ ਕਰ ਲਿਆ। ਖੁਸ਼ਵਿੰਦਰ ਨੇ ਪੁਲਿਸ ਕੋਲ ਮੰਨਿਆ ਕਿ 2004 ਵਿੱਚ ਹੋਈ ਵਾਰਦਾਤ ਨੂੰ ਵੀ ਉਸ ਨੇ ਹੀ ਅੰਜਾਮ ਦਿੱਤਾ ਸੀ। ਮੁਕੱਦਮੇ ਦੀ ਸੁਣਵਾਈ ਕਰਦਿਆਂ ਹਾਈਕੋਰਟ ਵੱਲੋਂ ਵੀ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਇਸ ਖ਼ਿਲਾਫ਼ ਖੁਸ਼ਵਿੰਦਰ ਨੇ ਸੁਪਰੀਮ ਕੋਰਟ ਵਿੱਚ ਰਹਿਮ ਦੀ ਅਪੀਲ ਦਾਇਰ ਕਰ ਦਿੱਤੀ। ਸੁਪਰੀਮ ਕੋਰਟ ਨੇ ਉਸ ਦੀ ਅਪੀਲ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਕੇਸ ਵਿੱਚ ਰਹਿਮ ਜਾਂ ਮੁਆਫ਼ ਦੀ ਕੋਈ ਗੁੰਜਾਇਸ਼ ਨਹੀਂ ਤੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget