ਪਾਰਟੀ ਨੇ ਸੂਬੇ ਦੀਆਂ ਸਾਰੀਆਂ ਅਨੁਸੂਚਿਤ ਜਾਤੀ ਐੱਸੋਸੀਏਸ਼ਨਾਂ ਨੂੰ ਇੱਕਜੁੱਟ ਹੋ ਕੇ ਦਲਿਤ ਵਿਦਿਆਰਥੀਆਂ ਲਈ ਨਿਆਂ ਮੰਗਣਗੀਆਂ।ਦੱਸ ਦੇਈਏ ਕਿ ਸਾਧੂ ਸਿੰਘ ਧਰਮਸੋਤ ਦਾ ਨਾਮ ਸਕਾਲਰਸ਼ਿਪ ਘੁਟਾਲੇ ਵਿੱਚ ਸਾਹਮਣੇ ਆਇਆ ਸੀ।ਜਿਸ 'ਚ ਕੈਪਟਨ ਅਮਰਿੰਦਰ ਸਿੰਘ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਇਸ ਬਾਬਤ ਫ਼ੈਸਲਾ ਅੱਜ ਹੋਈ ਪਾਰਟੀ ਦੀ 27 ਮੈਂਬਰੀ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਦਲਿਤ ਮਾਮਲਿਆਂ ’ਤੇ ਬਣਾਈ ਪਾਰਟੀ ਦੀ ਇਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਸੀਨੀਅਰ ਡਾ. ਚਰਨਜੀਤ ਸਿੰਘ ਅਟਵਾਲ ਨੇ ਕੀਤੀ।
ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਅਟਵਾਲ ਅਤੇ ਐੱਸ ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ,
ਨਾਭਾ ਵਿਖੇ 2 ਨਵੰਬਰ ਨੂੰ ਵਿਸ਼ਾਲ ਰੈਲੀ ਕਰ ਕੇ ਧਰਮਸੋਤ ਨੂੰ ਬਰਖ਼ਾਸਤ ਕਰਨ ਤੇ ਗ੍ਰਿਫ਼ਤਾਰ ਕਰਨ ਅਤੇ ਕੇਸ ਸੀ ਬੀ ਆਈ ਹਵਾਲੇ ਕਰਨ ਦੀ ਮੰਗ ਕੀਤੀ ਜਾਏਗੀ।ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿਚ ਹੀ ਫਗਵਾੜਾ ਵਿਚ ਰੈਲੀ ਕੀਤੀ ਜਾਵੇਗੀ ਤੇ ਮੰਗ ਕੀਤੀ ਜਾਵੇਗੀ ਕਿ ਸਾਬਕਾ ਐੱਸ ਸੀ ਭਲਾਈ ਡਾਇਰੈਕਟਰ ਤੇ ਵਿਧਾਇਕ ਬਣੇ ਬਲਵਿੰਦਰ ਸਿੰਘ ਢਿੱਲੋਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ ਜੋ ਕਿ 69 ਕਰੋੜ ਰੁਪਏ ਦੇ ਐੱਸ ਸੀ ਸਕਾਲਰਸ਼ਿਪ ਘੁਟਾਲੇ ਦਾ ਮੁੱਖ ਦੋਸ਼ੀ ਹੈ।-