ਪੜਚੋਲ ਕਰੋ

ਪੰਜਾਬ ਪੁਲਿਸ ਦੇ ਮੁਖੀ ਦੀ ਹੋਣੀ ਦਾ ਫੈਸਲਾ ਅੱਜ

ਚੰਡੀਗੜ੍ਹ: ਸੁਪਰੀਮ ਕੋਰਟ ਅੱਜ ਸ਼ੁੱਕਰਵਾਰ ਪੰਜਾਬ ਤੇ ਬਿਹਾਰ ਸਰਕਾਰਾਂ ਵੱਲੋਂ ਸੂਬੇ ਦਾ ਪੁਲਿਸ ਮੁਖੀ ਆਪਣੇ ਪੱਧਰ ਉੱਤੇ ਨਿਯੁਕਤ ਕਰਨ ਦੀ ਆਗਿਆ ਲੈਣ ਲਈ ਦਾਇਰ ਅਰਜ਼ੀਆਂ ਉੱਤੇ ਸੁਣਵਾਈ ਕਰੇਗਾ। ਸੁਪਰੀਮ ਕੋਰਟ ਨੇ ਸੂਬਿਆਂ ਦੇ ਪੁਲਿਸ ਮੁਖੀ ਨਿਯੁਕਤ ਕਰਨ ਦੀ ਸ਼ਕਤੀ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਦਿੱਤੀ ਹੋਈ ਹੈ ਪਰ ਕੁਝ ਸੂਬਿਆਂ ਨੇ ਖੁਦ ਨਿਯੁਕਤੀ ਦੀ ਆਗਿਆ ਮੰਗੀ ਹੈ। ਪੰਜਾਬ ਤੇ ਬਿਹਾਰ ਨੇ 30 ਨਵੰਬਰ ਨੂੰ ਅਰਜ਼ੀ ਦਾਇਰ ਕੀਤੀ ਸੀ। ਪੰਜਾਬ ਨੇ ਆਪਣੀ ਅਰਜ਼ੀ ਵਿੱਚ ਸੁਪਰੀਮ ਕੋਰਟ ਨੂੰ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਸੀ ਕਿਉਂਕਿ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦੇ ਅਹੁਦੇ ਦੀ ਮਿਆਦ ਤਿੰਨ ਮਹੀਨੇ ਵਧਾਈ ਗਈ ਸੀ। ਹਰਿਆਣਾ ਤੇ ਤਿੰਨ ਹੋਰ ਰਾਜਾਂ ਨੇ ਵੀ ਇਸ ਤਰ੍ਹਾਂ ਦੀਆਂ ਅਰਜ਼ੀਆਂ ਹੀ ਸੁਪਰੀਮ ਕੋਰਟ ਵਿਚ ਦਾਇਰ ਕੀਤੀਆਂ ਹਨ। ਹਰਿਆਣਾ ਦੇ ਪੁਲਿਸ ਮੁਖੀ ਬੀਐਸ ਸੰਧੂ ਵੀ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੇ ਸੇਵਾ ਕਾਲ ਵਿਚ ਵੀ ਤਿੰਨ ਮਹੀਨੇ ਦਾ ਵਾਧਾ ਕੀਤਾ ਗਿਆ ਸੀ। ਬਿਹਾਰ ਦੇ ਡੀਜੀਪੀ ਕੇਐਸ ਦਿਵੇਦੀ ਨੇ 31 ਜਨਵਰੀ, 2019 ਨੂੰ ਸੇਵਾਮੁਕਤ ਹੋਣਾ ਹੈ। ਸੁਪਰੀਮ ਕੋਰਟ ਵਿੱਚ ਪੰਜਾਬ ਦੀ ਤਰਫੋਂ ਸੀਨੀਅਰ ਵਕੀਲ ਪੀ ਚਿਦੰਬਰਮ ਪੇਸ਼ ਹੋ ਰਹੇ ਹਨ। ਪੰਜਾਬ ਨੇ ਆਪਣੀ ਅਰਜ਼ੀ ਵਿੱਚ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਹੈ ਕਿ ਸੂਬੇ ਨੇ ਪੰਜਾਬ ਪੁਲਿਸ ਨਿਯਮਾਂ ਵਿੱਚ ਇਸ ਸਾਲ ਸਤੰਬਰ ਮਹੀਨੇ ਸੋਧ ਕਰ ਦਿੱਤੀ ਹੈ ਤੇ ਇੱਕ ਤਿੰਨ ਮੈਂਬਰੀ ਕਮੇਟੀ ਬਣਾਉਣ ਦੀ ਤਜਵੀਜ਼ ਤਿਆਰ ਕੀਤੀ ਹੈ। ਇਸ ਦੇ ਮੈਂਬਰ ਮੁੱਖ ਸਕੱਤਰ, ਗ੍ਰਹਿ ਸਕੱਤਰ ਤੇ ਇੱਕ ਮੈਂਬਰ ਪੁਲਿਸ ਵਿਭਾਗ ਵਿੱਚੋਂ ਲਿਆ ਜਾਣਾ ਹੈ।

ਟਾਪ ਹੈਡਲਾਈਨ

Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
Mohali 'ਚ ਵਿਦੇਸ਼ੀ ਵਿਦਿਆਰਥਣ ਨਾਲ ਗੈਂਗਰੇਪ , ਜਨਮ ਦਿਨ ਪਾਰਟੀ 'ਚ ਬੁਲਾ ਕੇ ਪਿਲਾਈ ਸ਼ਰਾਬ , ਫਲੈਟ 'ਚ ਬੰਦ ਕਰ ਕੀਤਾ ਜਬਰ-ਜ਼ਿਨਾਹ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
 Tarn Taran ‘ਚ ਰੂਹ ਕੰਬਾਊ ਵਾਰਦਾਤ ! ਸਾਲੇ ਨੇ ਜੀਜੇ ਨੂੰ ਅੱਗ ਲਗਾ ਕੇ ਜ਼ਿੰਦਾ ਸਾੜਿਆ ,ਬਚਾਅ ਲਈ ਆਈ ਮਹਿਲਾ ਦੀ ਵੀ ਮੌਤ
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Mohali ਦੇ ਚਰਚਿਤ ਏਕਮ ਢਿੱਲੋਂ ਦੇ ਕਤਲ ਮਾਮਲੇ 'ਚ ਪਤਨੀ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ 
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ
Barnala News : ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ 40 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ 'ਚ ਮੌਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget