Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ (Beant Singh) ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰਨ ਤੋਂ 16 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਸੁਪਰੀਮ ਕੋਰਟ ਨੇ ਇਸ ਮੁੱਦੇ ਦੀ ਮੁੜ ਤੋਂ ਜਾਂਚ ਕਰਨ ਲਈ ਸਹਿਮਤੀ ਦਿੱਤੀ ਹੈ।


ਬੈਂਚ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਉਸਦੀ ਨਵੀਂ ਪਟੀਸ਼ਨ 'ਤੇ ਨੋਟਿਸ ਜਾਰੀ ਕੀਤੇ, ਜਿਸ ਵਿੱਚ ਰਾਜੋਆਣਾ ਦੀ ਪਿਛਲੇ 28 ਸਾਲਾਂ ਦੀ ਕੈਦ ਤੇ ਉਸਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿੱਚ ਬਹੁਤ ਦੇਰੀ ਦਾ ਹਵਾਲਾ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ 3 ਮਈ 2023 ਨੂੰ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਅਪੀਲ ਖ਼ਾਰਜ ਕਰ ਦਿੱਤੀ ਸੀ ਤੇ ਕੇਂਦਰ ਨੂੰ ਕਿਹਾ ਸੀ ਕਿ ‘ਜਦੋਂ ਵੀ ਜ਼ਰੂਰੀ ਜਾਪੇ’ ਰਹਿਮ ਦੀ ਅਪੀਲ ਉਤੇ ਫ਼ੈਸਲਾ ਲਵੇ।



ਜਸਟਿਸ ਬੀ.ਆਰ.ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਤਾਜ਼ਾ ਪਟੀਸ਼ਨ ਦਾ ਜਵਾਬ ਦੇਣ ਲਈ ਕਿਹਾ ਹੈ ਕਿਉਂਕਿ ਕੇਂਦਰ ਉਸਦੀ 25 ਮਾਰਚ, 2012 ਦੀ ਰਹਿਮ ਦੀ ਅਪੀਲ 'ਤੇ ਅੱਜ ਤੱਕ ਫੈਸਲਾ ਲੈਣ ਵਿੱਚ ਅਸਫਲ ਰਿਹਾ ਹੈ।


ਜ਼ਿਕਰ ਕਰ ਦਈਏ ਕਿ 1995 ਵਿੱਚ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਰਾਜੋਆਣਾ ਨੂੰ ਫਾਂਸੀ ਦੀ ਉਡੀਕ ਵਿੱਚ 28 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ  31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ 16 ਹੋਰਾਂ ਦੀ ਮੌਤ ਹੋ ਗਈ ਸੀ। ਰਾਜੋਆਣਾ ਨੂੰ ਇੱਕ ਵਿਸ਼ੇਸ਼ ਅਦਾਲਤ ਨੇ 2007 ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਉਸ ਦੀ ਰਹਿਮ ਦੀ ਅਪੀਲ 12 ਸਾਲਾਂ ਤੋਂ ਵੱਧ ਸਮੇਂ ਤੋਂ ਲਟਕ ਰਹੀ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।