Chandigarh Mayor Election: ਚੰਡੀਗੜ੍ਹ ਨਗਰ ਨਿਗਮ ਮੇਅਰ ਦੀ ਚੋਣ ਦਾ ਮਾਮਲਾ ਵੀਰਵਾਰ ਨੂੰ ਦਿੱਲੀ ਵਿੱਚ ਗੂੰਜਿਆ।  ਮੁੱਖ ਮੰਤਰੀ ਭਗਵੰਤ ਮਾਨ ਨੇ ਜੰਤਰ-ਮੰਤਰ ਵਿਖੇ ਭਾਜਪਾ ਵਿਰੋਧੀ ਸਰਕਾਰ ਵੱਲੋਂ ਕੀਤੇ ਗਏ ਧਰਨੇ ਦੌਰਾਨ ਇਹ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 36 ਕੌਂਸਲਰ ਹਨ। ਇਨ੍ਹਾਂ ਵਿੱਚੋਂ 20 ਇੰਡੀਆ ਗਠਜੋੜ ਦੇ ਹਨ, ਜਦਕਿ ਭਾਜਪਾ ਦੇ ਕੁੱਲ 16 ਕੌਂਸਲਰ ਹਨ। ਇਸ ਵਿੱਚ ਇੱਕ ਸੰਸਦ ਮੈਂਬਰ ਵੀ ਸ਼ਾਮਲ ਹੈ।


ਚੰਡੀਗੜ੍ਹ ਵਿੱਚ ਜਦੋਂ ਮੇਅਰ ਦੀ ਚੋਣ ਹੋਈ ਤਾਂ ਭਾਜਪਾ ਦੇ 16 ਕੌਂਸਲਰਾਂ ਨੇ ਸਹੀ ਵੋਟਾਂ ਪਾਈਆਂ, ਜਦੋਂ ਕਿ ਉਨ੍ਹਾਂ ਦੇ 8 ਕੌਂਸਲਰਾਂ ਦੀਆਂ ਵੋਟਾਂ ਰੱਦ ਕਰ ਦਿੱਤੀਆਂ ਗਈਆਂ। ਇਹ ਦਲੀਲ ਦਿੱਤੀ ਗਈ ਸੀ ਕਿ ਉਨ੍ਹਾਂ ਨੇ ਗ਼ਲਤ ਵੋਟਾਂ ਪਾਈਆਂ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪਹਿਲੀ ਵਾਰ ਵੋਟ ਨਹੀਂ ਪਾਈ। ਜਦੋਂ ਇਸ ਧਾਂਦਲੀ ਨੂੰ ਸੁਪਰੀਮ ਕੋਰਟ ਲਜਾਇਆ ਗਿਆ ਤੇ ਜਦੋਂ ਸੁਪਰੀਮ ਕੋਰਟ ਵਿੱਚ ਵੀਡੀਓ ਦੇਖੀ ਗਈ ਤਾਂ ਇਹ ਸਾਹਮਣੇ ਆਇਆ ਕਿ ਕਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫ਼ਸਰ ਨੇ ਵੋਟਾਂ ਨੂੰ ਰੱਦ ਕਰ ਦਿੱਤਾ ਇਸ ਦਾ ਸਾਰਿਆਂ ਨੂੰ ਪਤਾ ਲੱਗ ਗਿਆ। 






ਮਾਨ ਨੇ ਕਿਹਾ ਕਿ ਸਿਰਫ 36 ਵੋਟਾਂ ਦੀ ਗਿਣਤੀ ਕਰਕੇ ਭਾਜਪਾ ਨੇ 25 ਫੀਸਦੀ ਦੀ ਧੋਖਾਧੜੀ ਕੀਤੀ ਹੈ। ਹੁਣ ਮਈ-ਜੂਨ ਵਿੱਚ 90 ਕਰੋੜ ਵੋਟਾਂ ਦੀ ਗਿਣਤੀ ਹੋਣੀ ਹੈ ਫਿਕਰ ਇਸ ਗੱਲ ਦੀ ਹੈ ਕਿ ਉਸ ਵਿੱਚ ਕੀ ਕਰਨਗੇ ? ਚੰਡੀਗੜ੍ਹ ਦੀ ਹਾਰ ਬਰਦਾਸ਼ਤ ਨਹੀਂ ਹੋਈ ਇਹ ਦੇਸ਼ ਵਿੱਚ ਕੀ ਕਰਨਗੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।