ਪੜਚੋਲ ਕਰੋ

Punjab News: ਗ਼ਰੀਬਾਂ ਨੂੰ ਵੰਡੇ ਜਾਣ ਵਾਲੇ ਚੌਲਾਂ 'ਚ ਵੱਡਾ ਘਪਲਾ, ਵਿਜੀਲੈਂਸ ਨੇ ਕੀਤਾ ਪਰਦਾਫਾਸ਼, 3 ਦੋਸ਼ੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਦਾ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ 1138 ਬੋਰੀਆਂ ਚੌਲਾਂ ਨਾਲ ਭਰੇ 2 ਟਰੱਕ ਜ਼ਬਤ ਕੀਤੇ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਵਿਖੇ ਭੇਜੇ ਜਾਣੇ ਸਨ।

Punjab News: ਪੰਜਾਬ ਵਿੱਚ ਗ਼ਰੀਬਾਂ ਨੂੰ ਚੌਲ ਵੰਡਣ ਵਿੱਚ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ 1.55 ਕਰੋੜ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਵਿਜੀਲੈਂਸ ਨੇ 1138 ਬੋਰੀਆਂ ਨਾਲ ਭਰੇ ਦੋ ਟਰੱਕ ਜ਼ਬਤ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਵਿਜੀਲੈਂਸ ਬਿਊਰੋ ਨੇ ਗੋਦਾਮ 'ਤੇ ਛਾਪਾ ਮਾਰ ਕੇ ਸ਼ਿਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਲਕ ਗੋਪਾਲ ਗੋਇਲ ਅਤੇ ਦੋ ਟਰੱਕ ਡਰਾਈਵਰਾਂ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਕਾਬੂ ਕੀਤਾ ਹੈ। ਇਸ ਮਾਮਲੇ ਵਿੱਚ ਜੈ ਜੈਨੇਂਦਰ ਫਰਮ ਦੇ ਠੇਕੇਦਾਰ ਹਰੀਸ਼ ਦਲਾਲ, ਸ਼ਵ ਸ਼ਕਤੀ ਰਾਈਸ ਮਿੱਲ ਗੜ੍ਹਸ਼ੰਕਰ ਦੇ ਮਾਲਕ ਗੋਪਾਲ ਗੋਇਲ ਹੁਸ਼ਿਆਰਪੁਰ, ਅੰਜਨੀ ਰਾਈਸ ਮਿੱਲ ਕੁੱਤੀਵਾਲ ਕਲਾਂ ਮੌੜ ਮੰਡੀ ਬਠਿੰਡਾ ਸ਼ਾਮਲ ਹਨ।

ਵਿਜੀਲੈਂਸ ਬਿਓਰੋ ਦੀ ਬਠਿੰਡਾ ਰੇਂਜ ਵਿੱਚ ਇਸ ਸਬੰਧੀ ਮਾਲਿਕ, ਟਰੱਕ ਡਰਾਈਵਰ ਜਗਪਾਲ ਸਿੰਘ ਅਤੇ ਸੁਖਵਿੰਦਰ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਂਚ ਵਿੱਚ ਗਲੋਬਲ ਵੇਅਰਹਾਊਸ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸੁਪਰਵਾਈਜ਼ਰਾਂ ਤੋਂ ਇਲਾਵਾ ਭਾਰਤੀ ਖੁਰਾਕ ਨਿਗਮ ਦੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।

ਵਿਜੀਲੈਂਸ ਅਨੁਸਾਰ ਭਾਰਤ ਸਰਕਾਰ ਵੱਲੋਂ ਚਲਾਈ ਗਈ 'ਭਾਰਤ ਬ੍ਰਾਂਡ' ਸਕੀਮ ਤਹਿਤ ਬਠਿੰਡਾ, ਭੁੱਚੋ, ਮੌੜ, ਰਾਮਪੁਰਾ ਫੂਲ ਅਤੇ ਬੁਢਲਾਡਾ ਦੇ ਗਰੀਬ ਪਰਿਵਾਰਾਂ ਨੂੰ ਨੈਸ਼ਨਲ ਕੋਆਪ੍ਰੇਟਿਵ ਕੰਜ਼ਿਊਮਰ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਕਰੀਬ 70 ਹਜ਼ਾਰ ਮੀਟ੍ਰਿਕ ਟਨ ਚੌਲ ਵੰਡੇ ਜਾ ਰਹੇ ਹਨ। ਜਿਸ ਦੀ ਕੀਮਤ ਕਰੀਬ 130 ਕਰੋੜ ਰੁਪਏ ਸੀ। ਇਸ ਵਿੱਚੋਂ 1000 ਮੀਟ੍ਰਿਕ ਟਨ ਚੌਲ 5 ਕਿਲੋ ਅਤੇ 10 ਕਿਲੋ ਦੀਆਂ ਬੋਰੀਆਂ ਵਿੱਚ 18.50 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੰਡਿਆ ਜਾਣਾ ਸੀ। ਬਠਿੰਡਾ ਜ਼ਿਲ੍ਹੇ ਵਿੱਚ ਲਾਭਪਾਤਰੀਆਂ ਨੂੰ ਇਹ ਚੌਲਾਂ 29 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਸਪਲਾਈ ਕਰਨ ਦਾ ਟੈਂਡਰ ਜੈ ਜੈਨੇਂਦਰ ਦੀ ਫਰਮ ਨੂੰ ਦਿੱਤਾ ਗਿਆ ਸੀ।

ਵਿਜੀਲੈਂਸ ਬਿਊਰੋ ਨੂੰ ਭਰੋਸੇਯੋਗ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਲਾਭਪਾਤਰੀਆਂ ਦੇ 3.40 ਕਰੋੜ ਰੁਪਏ ਦੇ ਚੌਲਾਂ ਦਾ ਗਬਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਚਨਾ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ 1138 ਬੋਰੀਆਂ ਚੌਲਾਂ ਨਾਲ ਭਰੇ 2 ਟਰੱਕ ਜ਼ਬਤ ਕੀਤੇ, ਜੋ ਫਤਿਆਬਾਦ ਦੇ ਕਸਬਾ ਹਮਜਾਪੁਰ ਵਿਖੇ ਭੇਜੇ ਜਾਣੇ ਸਨ। ਪਰ ਵਪਾਰੀ ਫਰਮ ਵੱਲੋਂ ਚੌਲ ਸਿੱਧੇ ਵਿਕਰੇਤਾਵਾਂ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਕਾਰਨ ਚੌਲਾਂ ਨੂੰ ਨਾ ਤਾਂ ਸਾਫ਼ ਕੀਤਾ ਗਿਆ ਅਤੇ ਨਾ ਹੀ ਬੋਰੀਆਂ ਵਿੱਚ ਪਾਇਆ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਉਕਤ ਫਰਮ ਗਰੀਬ ਲੋਕਾਂ ਲਈ ਰਾਖਵੇਂ ਸਰਕਾਰੀ ਸਟਾਕ ਨੂੰ 34 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚ ਕੇ ਗਬਨ ਕਰਨਾ ਚਾਹੁੰਦੀ ਸੀ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜੈ ਜੈਨੇਂਦਰ ਫਰਮ ਦੇ ਮਾਲਕਾਂ ਨੇ ਹਰੀਸ਼ ਕੁਮਾਰ ਨਾਮਕ ਇੱਕ ਦਲਾਲ ਅਤੇ ਭਾਰਤੀ ਖੁਰਾਕ ਨਿਗਮ ਦੇ ਅਣਪਛਾਤੇ ਅਧਿਕਾਰੀਆਂ ਨਾਲ ਮਿਲ ਕੇ ਇਸ ਗੋਦਾਮ ਦੇ ਅਧਿਕਾਰੀਆਂ/ਕਰਮਚਾਰੀਆਂ/ਸੁਪਰਵਾਈਜ਼ਰਾਂ ਨਾਲ ਮਿਲ ਕੇ ਗਲੋਬਲ ਵੇਅਰਹਾਊਸ (ਸੋਮਾ ਵੇਅਰਹਾਊਸ), ਮੌੜ ਮੰਡੀ ਤੋਂ ਚੌਲਾਂ ਦੀ ਖਰੀਦ ਕੀਤੀ ਸੀ।  ਬਾਅਦ ਵਿੱਚ ਇਨ੍ਹਾਂ ਚੌਲਾਂ ਦੀਆਂ ਬੋਰੀਆਂ ਨੂੰ ਅੰਜਨੀ ਰਾਈਸ ਮਿੱਲ, ਕੁੱਤੀਵਾਲ ਕਲਾਂ, ਮੌੜ ਮੰਡੀ ਵਿੱਚ ਭੇਜਿਆ ਗਿਆ ਅਤੇ ਉਸ ਤੋਂ ਬਾਅਦ ਇਨ੍ਹਾਂ ਟਰੱਕਾਂ ਰਾਹੀਂ ਚੌਲਾਂ ਦੀਆਂ ਬੋਰੀਆਂ ਨੂੰ ਸ਼ਿਵ ਸ਼ਕਤੀ ਰਾਈਸ ਮਿੱਲ, ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਲਿਜਾਇਆ ਜਾਣਾ ਸੀ।

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
Punjab News: ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...
ਪੰਜਾਬ ਤੋਂ ਵੱਡੀ ਖਬਰ, DC ਦਫ਼ਤਰ 'ਤੇ ਗ੍ਰੇਨੇਡ ਨਾਲ ਹਮਲਾ ਕਰਨ ਦਾ ਦਾਅਵਾ, ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਘੇਰਿਆ ਇਲਾਕਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget