ਬਠਿੰਡਾ: ਫੌਜ 'ਚ ਭਰਤੀ ਦਾ ਝਾਂਸਾ ਦੇ ਕੇ ਮੌੜ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਕਰੀਬ 45 ਨੌਜਵਾਨਾਂ ਨਾਲ ਇੱਕ ਕਰੋੜ ਤੋਂ ਜ਼ਿਆਦਾ ਰੁਪਏ ਦੀ ਧੋਖਾਧੜੀ ਕੀਤੀ ਗਈ। ਪ੍ਰੈੱਸ ਕਲੱਬ 'ਚ ਸ਼ਨੀਵਾਰ ਪੀੜਤ ਨੌਜਵਾਨਾਂ ਦੇ ਨਾਲ ਲੋਕ ਇਨਸਾਫ਼ ਪਾਰਟੀ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਨੇ ਠੱਗੀ ਮਾਰਨ ਵਾਲੇ ਮੁਲਜ਼ਮ ਜੋੜੇ ਤੇ ਉਨ੍ਹਾਂ ਦੀ ਸਾਥੀ ਮਹਿਲਾ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।


ਪੀੜਤ ਨੌਜਵਾਨ ਨੇ ਐਸਪੀ ਗੁਰਵਿੰਦਰ ਸਿੰਘ ਸੰਘਾ ਨੂੰ ਸ਼ਿਕਾਇਤ ਦਰਜ ਕਰਵਾਈ। ਐਸਪੀ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਡੀਐਸਪੀ ਇਨਵੈਸਟੀਗੇਸ਼ਨ ਨੂੰ ਸੌਂਪ ਦਿੱਤੀ ਗਈ ਹੈ। ਜਾਂਚ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।


ਕੁਵੈਤ 'ਚ ਫਸੇ 177 ਪੰਜਾਬੀ ਪਹੁੰਚੇ ਵਾਪਸ, ਸੁਣੋ ਤਸ਼ੱਦਦ ਦੀ ਦਰਦਨਾਕ ਕਹਾਣੀ


ਪੀੜਤ ਸੁਖਪ੍ਰੀਤ ਸਿੰਘ ਨਿਵਾਸੀ ਮੌੜ ਕਲਾਂ ਨੇ ਦੱਸਿਆ ਕਿ ਉਹ ਲਗਪਗ ਦੋ ਸਾਲ ਪਹਿਲਾਂ ਫਿਰੋਜ਼ਪੁਰ 'ਚ ਫੌਜ 'ਚ ਭਰਤੀ ਹੋਣ ਲਈ ਆਪਣੇ ਦੋਸਤਾਂ ਨਾਲ ਗਿਆ ਸੀ। ਉੱਥੇ ਉਸ ਦੀ ਮੁਲਾਕਾਤ ਮੁਲਜ਼ਮ ਰਾਜਪਾਲ ਸਿੰਘ, ਉਸ ਦੀ ਪਤਨੀ ਨੇਕਪਾਲ ਕੌਰ ਤੇ ਸੁਖਪਾਲ ਕੌਰ ਦੇ ਨਾਲ ਹੋਈ। ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸ ਦੇ ਸਮੇਤ ਕਰੀਬ 45 ਨੌਜਵਾਨਾਂ ਤੋਂ ਇਕ ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਧੋਖਾਧੜੀ ਕੀਤੀ ਹੈ।


ਕੋਰੋਨਾ ਦਾ ਵਧਿਆ ਖਤਰਾ, ਪੰਜਾਬ 'ਚ ਅੱਜ ਤੋਂ ਮੁੜ ਸਖਤੀ, ਜਾਣੋ ਨਵੀਆਂ ਗਾਈਡਲਾਈਨਜ਼


ਇੱਥੋਂ ਤਕ ਕਿ ਮੁਲਜ਼ਮਾਂ ਨੇ ਨੌਜਵਾਨਾਂ ਨੂੰ ਫਰਜ਼ੀ ਜੁਆਇਨਿੰਗ ਲੈਟਰ ਤਕ ਦਿੱਤੇ ਜਿਸ ਦਾ ਪਤਾ ਲੱਗਣ 'ਤੇ ਨੌਜਵਾਨਾਂ ਨੇ ਉਨ੍ਹਾਂ ਤੋਂ ਵਾਪਸ ਆਪਣੇ ਪੈਸਿਆਂ ਦੀ ਮੰਗ ਕੀਤੀ ਪਰ ਅੱਗੋਂ ਉਨ੍ਹਾਂ ਨੂੰ ਧਮਕੀਆਂ ਮਿਲਦੀਆਂ ਰਹੀਆਂ। ਇਸ ਤੋਂ ਬਾਅਦ ਹੀ ਉਨ੍ਹਾਂ ਪੁਲਿਸ ਸ਼ਿਕਾਇਤ ਕੀਤੀ ਹੈ। 


ਮੁੜ ਆਈ Tic Tok ਐਪ, ਜਲੰਧਰ ਦੇ ਇੰਜੀਨੀਅਰ ਦਾ ਕਮਾਲ


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ