Scam: ਵਿਜੀਲੈਂਸ ਬਿਊਰੋ ਨੇ ਮਹੁਾਲੀ ਅਦਾਲਤ 'ਚ ਜੰਗਲਾਤ ਘੁਟਾਲੇ ਸਬੰਧੀ ਪੇਸ਼ ਕੀਤਾ ਚਲਾਨ
ਵਿਜੀਲੈਂਸ ਬਿਊਰੋ (Vigilance Bureau) ਨੇ ਸ਼ਨੀਵਾਰ ਨੂੰ ਮੁਹਾਲੀ ਦੀ ਅਦਾਲਤ 'ਚ ਜੰਗਲਾਤ ਘੁਟਾਲੇ ਨਾਲ ਸਬੰਧਤ ਚਲਾਨ ਨਿਰਧਾਰਤ ਸਮੇਂ ਵਿੱਚ ਪੇਸ਼ ਕਰ ਦਿੱਤਾ ਅਤੇ ਇਸ ਕੇਸ ਨੂੰ ਨਿਯਮਤ ਸੁਣਵਾਈ ਲਈ ਸੈਸ਼ਨ ਅਦਾਲਤ ਵਿੱਚ ਭੇਜਿਆ ਗਿਆ ਹੈ।
ਚੰਡੀਗੜ੍ਹ: ਵਿਜੀਲੈਂਸ ਬਿਊਰੋ (Vigilance Bureau) ਨੇ ਸ਼ਨੀਵਾਰ ਨੂੰ ਮੁਹਾਲੀ ਦੀ ਅਦਾਲਤ 'ਚ ਜੰਗਲਾਤ ਘੁਟਾਲੇ ਨਾਲ ਸਬੰਧਤ ਚਲਾਨ ਨਿਰਧਾਰਤ ਸਮੇਂ ਵਿੱਚ ਪੇਸ਼ ਕਰ ਦਿੱਤਾ ਅਤੇ ਇਸ ਕੇਸ ਨੂੰ ਨਿਯਮਤ ਸੁਣਵਾਈ ਲਈ ਸੈਸ਼ਨ ਅਦਾਲਤ ਵਿੱਚ ਭੇਜਿਆ ਗਿਆ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਜੰਗਲ ਘੁਟਾਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਮਨਪ੍ਰੀਤ ਸਿੰਘ ਅਤੇ ਮੰਤਰੀ ਦੇ ਓਐਸਡੀ ਕਮਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਮੁਲਜ਼ਮਾਂ ਖ਼ਿਲਾਫ਼ 6 ਜੁਲਾਈ ਨੂੰ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ 7 ਜੂਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।
ਇਸ ਮਾਮਲੇ ਵਿੱਚ ਮੁਲਜ਼ਮ ਸਾਧੂ ਸਿੰਘ ਧਰਮਸੋਤ, ਗੁਰਮਨਪ੍ਰੀਤ ਸਿੰਘ, ਡੀਐਫਓ ਅਤੇ ਕਮਲਪ੍ਰੀਤ ਸਿੰਘ ਖ਼ਿਲਾਫ਼ ਸੈਸ਼ਨ ਕੋਰਟ ਮੁਹਾਲੀ ਵਿੱਚ ਸੀਆਰਪੀਸੀ ਦੀ ਧਾਰਾ 173(2) ਤਹਿਤ ਅੰਤਿਮ ਰਿਪੋਰਟ ਦਾਇਰ ਕੀਤੀ ਗਈ ਹੈ। ਇਸ ਤੋਂ ਇਲਾਵਾ ਇਸ ਕੇਸ ਨੂੰ ਮੁਹਾਲੀ ਦੀ ਵਧੀਕ ਅਤੇ ਸੈਸ਼ਨ ਅਦਾਲਤ ਵਿੱਚ ਸੁਣਵਾਈ ਲਈ ਮਾਰਕ ਕਰ ਦਿੱਤਾ ਗਿਆ ਹੈ ਅਤੇ ਸੁਣਵਾਈ ਲਈ ਅਗਲੀ ਤਰੀਕ 8 ਅਗਸਤ ਰੱਖੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਨੇ ਜੰਗਲਾਤ ਵਿਭਾਗ ਅਤੇ ਪ੍ਰਾਈਵੇਟ ਠੇਕੇਦਾਰਾਂ ਦੇ ਹੋਰ ਮੁਲਜ਼ਮਾਂ ਨਾਲ ਮਿਲੀਭੁਗਤ ਕਰਕੇ ਦਰੱਖਤਾਂ ਦੀ ਕਟਾਈ, ਅਧਿਕਾਰੀਆਂ ਦੇ ਤਬਾਦਲੇ, ਵਿਭਾਗ ਵਿੱਚ ਖਰੀਦਦਾਰੀ ਅਤੇ ਐਨਓਸੀ ਜਾਰੀ ਕਰਨ ਆਦਿ ਦੇ ਪਰਮਿਟ ਜਾਰੀ ਕਰਨ ਵਿੱਚ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਕੀਤਾ ਸੀ। ਵਿਜੀਲੈਂਸ ਬਿਊਰੋ ਨੇ ਦੱਸਿਆ ਕਿ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਉਪਰੋਕਤ ਵਿਅਕਤੀਆਂ ਤੋਂ ਇਲਾਵਾ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।