ਪੜਚੋਲ ਕਰੋ

ਧੂਰੀ ਵਿਖੇ 150 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਸਕੀਮ ਲਾਂਚ

ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਪੀ.ਡੀ.ਏ. ਇਨਕਲੇਵ, ਧੂਰੀ ਵਿਖੇ 150 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ।

ਚੰਡੀਗੜ੍ਹ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਪੀ.ਡੀ.ਏ. ਇਨਕਲੇਵ, ਧੂਰੀ ਵਿਖੇ 150 ਰਿਹਾਇਸ਼ੀ ਪਲਾਟਾਂ ਦੀ ਅਲਾਟਮੈਂਟ ਲਈ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਸਕੀਮ 14 ਅਕਤੂਬਰ, 2022 ਨੂੰ ਬੰਦ ਹੋ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 150 ਵਰਗ ਗਜ਼, 200 ਵਰਗ ਗਜ਼ ਅਤੇ 250 ਵਰਗ ਗਜ਼ ਦੇ ਪਲਾਟਾਂ ਦੀ ਕੀਮਤ 12,000/ ਰੁਪਏ ਪ੍ਰਤੀ ਵਰਗ ਗਜ਼ ਰੱਖੀ ਗਈ ਹੈ ਜਦੋਂਕਿ 300 ਵਰਗ ਗਜ਼ ਅਤੇ 400 ਵਰਗ ਗਜ਼ ਦੇ ਪਲਾਟਾਂ ਦੀ ਰਾਖਵੀਂ ਕੀਮਤ 14,000 ਰੁਪਏ ਪ੍ਰਤੀ ਵਰਗ ਗਜ਼ ਰੱਖੀ ਗਈ ਹੈ। ਬਿਨੈਕਾਰਾਂ ਵੱਲੋਂ ਪਲਾਟ ਦੀ 10 ਫ਼ੀਸਦ ਰਕਮ ਬਿਨੈ-ਪੱਤਰ ਦੇ ਨਾਲ ਅਦਾ ਕੀਤੀ ਜਾਵੇਗੀ ਅਤੇ ਸਫ਼ਲ ਬਿਨੈਕਾਰਾਂ ਨੂੰ ਲੈਟਰ ਆਫ਼ ਇੰਟੈਂਟ (ਐਲ.ਓ.ਆਈ.) ਜਾਰੀ ਹੋਣ ਦੇ 30 ਦਿਨਾਂ ਦੇ ਅੰਦਰ ਕੁੱਲ ਰਕਮ ਦਾ 15 ਫ਼ੀਸਦ ਅਦਾ ਕਰਨਾ ਹੋਵੇਗਾ। ਬਾਕੀ ਦੀ ਰਕਮ ਯਕਮੁਸ਼ਤ ਜਾਂ ਨਿਰਧਾਰਤ ਕਿਸ਼ਤਾਂ ਵਿੱਚ ਅਦਾ ਕੀਤੀ ਜਾਵੇਗੀ।

ਬੁਲਾਰੇ ਨੇ ਦੱਸਿਆ ਕਿ  ਪੀ.ਡੀ.ਏ. ਇਨਕਲੇਵ, ਧੂਰੀ ਢੁਕਵੇਂ ਸਥਾਨ ਧੂਰੀ-ਸੰਗਰੂਰ ਮੁੱਖ ਸੜਕ 'ਤੇ ਸਥਿਤ ਹੈ ਅਤੇ ਇਸ ਰਿਹਾਇਸ਼ੀ ਪ੍ਰਾਜੈਕਟ ਦੇ ਵਸਨੀਕਾਂ ਨੂੰ ਅਤਿ-ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।  

ਉਨ੍ਹਾਂ ਦੱਸਿਆ ਕਿ ਚਾਹਵਾਨ ਬਿਨੈਕਾਰ ਇਸ ਸਕੀਮ ਸਬੰਧੀ ਜਾਣਕਾਰੀ ਬਰੌਸ਼ਰ ਤੋਂ ਪ੍ਰਾਪਤ ਕਰ ਸਕਦੇ ਹਨ, ਜੋ ਬਿਨੈ-ਪੱਤਰ ਸਵੀਕਾਰ ਕਰਨ ਅਤੇ ਬਰੌਸ਼ਰਾਂ ਦੀ ਵਿਕਰੀ ਲਈ ਸਬੰਧਤ ਬੈਂਕਾਂ (ਪੰਜਾਬ ਨੈਸ਼ਨਲ ਬੈਂਕ, ਕੇਨਰਾ ਬੈਂਕ, ਐਚ.ਡੀ.ਐਫ.ਸੀ. ਬੈਂਕ ਲਿਮਟਿਡ ਅਤੇ ਆਈ.ਸੀ.ਆਈ.ਸੀ.ਆਈ. ਬੈਂਕ) ਵਿੱਚ ਉਪਲਬਧ ਹਨ। ਇਹ ਬਰੌਸ਼ਰ ਪੁੱਡਾ ਕੰਪਲੈਕਸ, ਅਰਬਨ ਅਸਟੇਟ ਫੇਜ਼-2, ਪਟਿਆਲਾ ਵਿਖੇ ਪੀ.ਡੀ.ਏ. ਦੇ ਸਿੰਗਲ ਵਿੰਡੋ ਸਰਵਿਸ ਕਾਊਂਟਰ ਤੋਂ ਵੀ ਖਰੀਦਿਆ ਜਾ ਸਕਦਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਲਈ ਆਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ। ਬਿਨੈਕਾਰ ਵੈੱਬਸਾਈਟ www.pdapatiala.in  ਜਾਂ www.puda.gov.in ਉਤੇ ਜਾ ਕੇ ਸਕੀਮ ਦੇ ਵੇਰਵੇ ਦੇਖ ਸਕਦੇ ਹਨ ਜਾਂ 0175-5020555 ਉਤੇ ਫੋਨ ਕਰਕੇ ਵੀ ਵੇਰਵੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget