ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਵਜ਼ੀਫ਼ਾ ਘੁਟਾਲੇ ਦੀ ਮੁੱਖ ਸਕੱਤਰ ਤੋਂ ਜਾਂਚ ਕਰਾਉਣ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।ਆਪ ਦੀ ਮੰਗ ਹੈ ਕਿ ਮਾਨਯੋਗ ਹਾਈ ਕੋਰਟ ਦੇ ਜੱਜ ਦੀ ਨਿਗਰਾਨੀ ਹੇਠ ਸੀਬੀਆਈ ਵਲੋਂ ਜਾਂਚ ਕੀਤੀ ਜਾਵੇ।
ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਅਮਰਿੰਦਰ ਸਿੰਘ ਸਰਕਾਰ ਨੇ ਆਪਣੇ ਭ੍ਰਿਸ਼ਟ ਮੰਤਰੀ ਨੂੰ ਮੁੱਖ ਸਕੱਤਰ ਤੋਂ ਕਲੀਨ ਚਿੱਟ ਲੈ ਕੇ ਬਚਾਉਣ ਦੀ ਪ੍ਰਕਿਰਿਆ ਆਰੰਭ ਕਰ ਦਿਤੀ ਹੈ।ਕਾਂਗਰਸ ਸਰਕਾਰ ਦਾ ਇਹ ਫੈਸਲਾ ਪੰਜਾਬ ਖ਼ਾਸਕਰ ਉਨ੍ਹਾਂ ਲੱਖਾਂ ਦਲਿਤ ਵਿਦਿਆਰਥੀਆਂ ਨਾਲ, ਨਾਲ ਦੋਹਰਾ ਧੋਖਾ ਹੈ ਜਿਨ੍ਹਾਂ ਦੇ ਉੱਜਵਲ ਭਵਿੱਖ ਨੂੰ ਸਿੱਖਿਆ ਮਾਫੀਆ ਨੇ ਇਸ ਭ੍ਰਿਸ਼ਟ ਗਿਰੋਹ ਨਾਲ ਮਿਲੀ ਭੁਗਤ ਨਾਲ ਕਤਲ ਕਰ ਦਿੱਤਾ ਹੈ ।
ਹਰਪਾਲ ਸਿੰਘ ਚੀਮਾ ਨੇ ਸੱਤਾਧਾਰੀ ਕਾਂਗਰਸ ਨੂੰ ਕਟਹਿਰੇ ਵਿਚ ਖੜ੍ਹਾ ਕਰਦਿਆਂ ਪੁੱਛਿਆ ਕਿ ਮੰਤਰੀ ਦੀ ਕੁਰਸੀ ‘ਤੇ ਬੈਠੇ ਹੋਏ ਆਗੂ ਦੇ ਖਿਲਾਫ ਮੁੱਖ ਸਕੱਤਰ ਵਲੋਂ ਨਿਰਪੱਖ ਜਾਂਚ ਕਿਵੇਂ ਕੀਤੀ ਜਾ ਸਕਦੀ ਹੈ? ਇਹ ਅੱਖਾਂ ਵਿਚ ਧੂੜ ਪਾਉਣ ਬਰਾਬਰ ਕਾਰਵਾਈ ਹੈ, ਜਿਸ ਨੂੰ ਆਮ ਆਦਮੀ ਪਾਰਟੀ ਸਿਰੇ ਤੋਂ ਰੱਦ ਕਰਦੀ ਹੈ।
ਇਹ ਵੀ ਪੜ੍ਹੋ: Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ