Kapurthala News: ਕਪੂਰਥਲਾ ਵਿੱਚ ਅੱਜ ਸਵੇਰੇ ਸਕੂਲ ਬੱਸ ਅਤੇ ਇੱਕ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਡਰਾਈਵਰ ਜ਼ਖਮੀ ਹੋ ਗਏ। ਜਦੋਂ ਕਿ ਬੱਸ ਵਿੱਚ ਸਫ਼ਰ ਕਰ ਰਹੇ ਸਾਰੇ ਬੱਚੇ ਸੁਰੱਖਿਅਤ ਹਨ। ਜਿਨ੍ਹਾਂ ਨੂੰ ਕਿਸੇ ਹੋਰ ਗੱਡੀ ਵਿੱਚ ਸਕੂਲ ਲਿਜਾਇਆ ਗਿਆ। ਹਾਦਸੇ ਤੋਂ ਬਾਅਦ ਸੜਕ 'ਤੇ ਕੁਝ ਦੇਰ ਲਈ ਟ੍ਰੈਫਿਕ ਜਾਮ ਹੋ ਗਿਆ ਸੀ।



ਇਹ ਹਾਦਸਾ ਸੁਲਤਾਨਪੁਰ ਲੋਧੀ ਰੋਡ 'ਤੇ ਪਿੰਡ ਢੁੱਡੀਆਂਵਾਲ ਨੇੜੇ ਵਾਪਰਿਆ ਹੈ। ਕਾਰ ਚਾਲਕ ਨਵੀਨ ਚਾਹਲ ਗੰਭੀਰ ਜ਼ਖਮੀ ਹੋ ਗਿਆ ਹੈ, ਜਦੋਂ ਕਿ ਸਕੂਲ ਬੱਸ ਡਰਾਈਵਰ ਕਰਨੈਲ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਵਿੱਚ 15 ਤੋਂ 20 ਬਚੇ ਸਵਾਰ ਸਨ, ਜੋ ਸੁਰੱਖਿਅਤ ਹਨ। ਕਾਰ ਚਾਲਕ ਨੂੰ ਤੁਰੰਤ ਆਰਸੀਐਫ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।


ਰੋਡ ਸੇਫਟੀ ਫੋਰਸ (SSF) ਦੇ ਇੰਚਾਰਜ ASI ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਦੋਵੇਂ ਨੁਕਸਾਨੇ ਗਏ ਵਾਹਨਾਂ ਨੂੰ ਸੜਕ ਦੇ ਕਿਨਾਰੇ ਲਿਜਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।