ਮੁਕਤਸਰ: ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਮੁਕਤਸਰ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖਿਓਵਾਲੀ ਵਿੱਚ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਵੈਨ ਦੀ ਟੱਕਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੀਆਂ ਇੱਕ ਦਰਜਨ ਦੇ ਕਰੀਬ ਵਿਦਿਆਰਥਣਾਂ ਜ਼ਖਮੀ ਹੋ ਗਈਆਂ।ਜਾਣਕਾਰੀ ਮੁਤਾਬਿਕ ਬਸ ਦਸ਼ਮੇਸ਼ ਪਬਲਿਕ ਸਕੂਲ ਦੀ ਹੈ।ਸਾਰੇ ਬੱਚੇ ਪੰਜਵੀਂ ਤੋਂ ਦੱਸਵੀਂ ਕਲਾਸ ਦੇ ਵਿਚਾਲੇ ਸੀ। ਦੋ ਵਿਦਿਆਰਥਣਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਉਪ ਮੰਡਲ ਮਜਿਸਟਰੇਟ ਗੋਪਾਲ ਸਿੰਘ ਨੇ ਸਿਵਲ ਹਸਪਤਾਲ ਪਹੁੰਚ ਕੇ ਬੱਚਿਆਂ ਦਾ ਹਾਲ ਜਾਣਿਆ। ਇਲਾਜ ਲਈ ਡਾਕਟਰਾਂ ਨੂੰ ਹਦਾਇਤ ਵੀ ਦਿੱਤੀ। ਸਕੂਲ ਵੈਨ ਦੇ ਡਰਾਈਵਰ ਤੇ ਕੰਡਕਟਰ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਫਿਲਹਾਲ ਪੁਲਿਸ ਇਸ ਹਾਦਸੇ ਵਿੱਚ ਅਸਲ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਕਰ ਰਹੀ ਹੈ।
ਸਕੂਲ ਬਸ ਸੜਕ ਹਾਦਸੇ ਦਾ ਸ਼ਿਕਾਰ, ਦਰਜਨ ਦੇ ਕਰੀਬ ਬੱਚੇ ਜ਼ਖਮੀ
ਏਬੀਪੀ ਸਾਂਝਾ | 12 Feb 2021 03:34 PM (IST)
ਸ਼ੁੱਕਰਵਾਰ ਸਵੇਰੇ ਸੰਘਣੀ ਧੁੰਦ ਕਾਰਨ ਮੁਕਤਸਰ ਦੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਖਿਓਵਾਲੀ ਵਿੱਚ ਸਕੂਲ ਵੈਨ ਹਾਦਸੇ ਦਾ ਸ਼ਿਕਾਰ ਹੋ ਗਈ। ਸਕੂਲ ਵੈਨ ਦੀ ਟੱਕਰ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਹੋ ਗਈ। ਇਸ ਹਾਦਸੇ ਵਿੱਚ ਸਕੂਲ ਦੀਆਂ ਇੱਕ ਦਰਜਨ ਦੇ ਕਰੀਬ ਵਿਦਿਆਰਥਣਾਂ ਜ਼ਖਮੀ ਹੋ ਗਈਆਂ।
ਮੁਕਤਸਰ-ਹਾਦਸਾਗ੍ਰਸਤ-ਸਕੂਲ-ਬੱਸ