ਪੜਚੋਲ ਕਰੋ
Gurdaspur News : ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ 'ਚ ਪਲਟੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ
Gurdaspur News : ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿਖੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ ਹੈ। ਇਹ ਹਾਦਸਾ ਸੜਕ ਦੇ ਕਿਨਾਰੇ ਟੁੱਟਣ ਕਾਰਨ ਵਾਪਰਿਆ ਹੈ।
![Gurdaspur News : ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ 'ਚ ਪਲਟੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ School bus overturned in Gurdaspur , the children were brought out safely Gurdaspur News : ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ 'ਚ ਪਲਟੀ, ਬੱਚਿਆਂ ਨੂੰ ਸੁਰੱਖਿਅਤ ਕੱਢਿਆ ਬਾਹਰ](https://feeds.abplive.com/onecms/images/uploaded-images/2023/07/26/e0049ff0f980541a8cbaa0d7acfcfe351690374181301345_original.jpg?impolicy=abp_cdn&imwidth=1200&height=675)
School bus accident
Gurdaspur News : ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿਖੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ ਹੈ। ਇਹ ਹਾਦਸਾ ਸੜਕ ਦੇ ਕਿਨਾਰੇ ਟੁੱਟਣ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਪਿੰਡ ਵਾਸੀਆਂ ਨੇ ਟਰੈਕਟਰ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਹੈ।
ਲੋਕਾਂ ਨੇ ਦੱਸਿਆ ਕਿ ਮੀਂਹ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਇਸ ਜਗ੍ਹਾ ਪਹੁੰਚੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਆਈਆਂ ਹਨ।
ਸਕੂਲ ਦੇ ਬੱਚਿਆਂ ਦੇ ਮਾਪਿਆਂ ਨੇ ਮੰਗ ਕੀਤੀ ਹੈ ਕਿ ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇੱਕ ਹੋਰ ਸਕੂਲ ਬੱਸ ਭੇਜ ਕੇ ਬੱਚਿਆਂ ਨੂੰ ਸਕੂਲ ਭੇਜਿਆ ਗਿਆ। ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : NIA ਨੇ ਲਾਰੇਂਸ ਬਿਸ਼ਨੋਈ ਗੈਂਗ ਦੇ ਕਰੀਬੀ ਵਿਕਰਮ ਬਰਾੜ ਨੂੰ ਕੀਤਾ ਗ੍ਰਿਫਤਾਰ, UAE ਤੋਂ ਲਿਆਂਦਾ ਗਿਆ ਭਾਰਤ
ਇਹ ਵੀ ਪੜ੍ਹੋ : ਮਾਸਟਰਸ ਕਰਨ ਗਈ ਸੀ ਅਮਰੀਕਾ, ਹੁਣ ਭੁੱਖ ਨਾਲ ਤੜਫ ਰਹੀ ਹੈਦਰਾਬਾਦ ਦੀ ਕੁੜੀ, ਮਾਂ ਨੇ ਵਿਦੇਸ਼ ਮੰਤਰੀ ਤੋਂ ਮੰਗੀ ਮਦਦ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਤਕਨਾਲੌਜੀ
ਵਿਸ਼ਵ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)