Gurdaspur News : ਗੁਰਦਾਸਪੁਰ (Gurdaspur) ਦੇ ਪਿੰਡ ਹਰਦਾਨ ਵਿਖੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਖੇਤ ਵਿੱਚ ਪਲਟ ਗਈ ਹੈ। ਇਹ ਹਾਦਸਾ ਸੜਕ ਦੇ ਕਿਨਾਰੇ ਟੁੱਟਣ ਕਾਰਨ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਬੱਸ ‘ਚ ਕਰੀਬ 25 ਬੱਚੇ ਸਵਾਰ ਸਨ। ਪਿੰਡ ਵਾਸੀਆਂ ਨੇ ਟਰੈਕਟਰ ਦੀ ਮਦਦ ਨਾਲ ਬੜੀ ਮੁਸ਼ਕਲ ਨਾਲ ਬੱਸ ਨੂੰ ਖੇਤਾਂ ਵਿੱਚੋਂ ਬਾਹਰ ਕੱਢਿਆ ਹੈ। 

 

ਲੋਕਾਂ ਨੇ ਦੱਸਿਆ ਕਿ ਮੀਂਹ ਕਾਰਨ ਸੜਕ ਦੇ ਕਿਨਾਰੇ ਟੁੱਟ ਗਏ ਹਨ। ਜਦੋਂ ਸਕੂਲੀ ਬੱਸ ਇਸ ਜਗ੍ਹਾ ਪਹੁੰਚੀ ਤਾਂ ਅਚਾਨਕ ਬੱਸ ਖੇਤਾਂ ਵਿੱਚ ਪਲਟ ਗਈ। ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਅਤੇ ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਆਈਆਂ ਹਨ। 

 

ਸਕੂਲ ਦੇ ਬੱਚਿਆਂ ਦੇ ਮਾਪਿਆਂ ਨੇ ਮੰਗ ਕੀਤੀ ਹੈ ਕਿ ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਇੱਕ ਹੋਰ ਸਕੂਲ ਬੱਸ ਭੇਜ ਕੇ ਬੱਚਿਆਂ ਨੂੰ ਸਕੂਲ ਭੇਜਿਆ ਗਿਆ। ਸਕੂਲ ਬੱਸ ਦੇ ਡਰਾਈਵਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ