School Holidays: ਪਾਕਿਸਤਾਨ ‘ਤੇ ਭਾਰਤ ਦੇ ਹਵਾਈ ਹਮਲੇ ਤੋਂ ਬਾਅਦ ਦੋਵੇਂ ਦੇਸ਼ਾਂ ਦੇ ਵਿੱਚ ਤਣਾਅ ਵੱਧ ਗਿਆ ਹੈ। ਜਿਸ ਕਰਕੇ ਭਾਰਤ ਦੇ ਵਿੱਚ ਸੁਰੱਖਿਆ ਨੂੰ ਚੌਕਸੀ ਨੂੰ ਵਧਾ ਦਿੱਤਾ ਗਿਆ ਹੈ। ਅਜਿਹੇ ਦੇ ਵਿੱਚ ਪੰਜਾਬ ਦੇ ਵਿੱਚ ਵੀ ਅਲਰਟ ਜਾਰੀ ਹੈ। ਇਸ ਕਰਕੇ ਪੰਜਾਬ ਦੇ ਵਿੱਚ ਕੁਝ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ। ਅੱਜ ਯਾਨੀਕਿ 8 ਮਈ ਤੋਂ ਤਰਨ ਤਰਨ ਜ਼ਿਲ੍ਹੇ ਵਿੱਚ ਸਕੂਲ ਬੰਦ ਰਹਿਣਗੇ।
8 ਤਰੀਕ ਤੋਂ 11 ਮਈ ਤੱਕ ਸਾਰੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ
ਨਾਜ਼ੁਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲਾਂ ਵਿਚ ਮਿਤੀ 08/05/2025 ਤੋਂ 11/05/2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ। ਜ਼ਿਲ੍ਹੇ ਦੇ ਸਾਰੇ ਸਰਕਾਰੀ /ਏਡਿਡ/ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਇਸ ਸਬੰਧੀ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਫੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ।
ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ 7 ਮਈ ਨੂੰ ਤਰਨ-ਤਰਨ ਦੇ ਵਿੱਚ ਸਕੂਲਾਂ ਵਿੱਚ ਛੁੱਟੀ ਨਹੀਂ ਹੋਈ ਸੀ, ਜਿਸ ਕਰਕੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅੱਜ ਯਾਨੀਕਿ 8 ਮਈ ਤੋਂ 11 ਤਰੀਕ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।
ਇਸ ਤੋਂ ਇਲਾਵਾ 7 ਮਈ ਤੋਂ ਹੀ ਪੰਜਾਬ ਦੇ ਸਰਹੱਦੀ ਇਲਾਕੇ ਵਾਲੇ ਗੁਰਦਾਸਪੁਰ ਤੇ ਪਠਾਨਕੋਟ 'ਚ ਸਕੂਲ-ਕਾਲਜ ਅਗਲੇ 3 ਦਿਨ ਬੰਦ ਰੱਖਣ ਦੇ ਹੁਕਮ ਸਨ। ਇਸੇ ਤਰ੍ਹਾਂ ਫਾਜ਼ਿਲਕਾ ਵਿਚ ਵੀ ਸਕੂਲਾਂ ਨੂੰ ਅਗਲੇ ਹੁਕਮਾਂ ਤਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਇਸ ਸੂਬੇ 'ਚ ਵੀ ਸਕੂਲ-ਕਾਲਜ ਰਹਿਣਗੇ ਬੰਦ
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ, ਪਾਕਿਸਤਾਨ-ਭਾਰਤ ਸਰਹੱਦ 'ਤੇ ਬਹੁਤ ਤਣਾਅ ਦੇਖਿਆ ਜਾ ਰਿਹਾ ਹੈ। ਇਸ ਦੌਰਾਨ, ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਡੀ.ਐਮ. ਦੇ ਹੁਕਮਾਂ 'ਤੇ ਸ਼ੁੱਕਰਵਾਰ ਤੱਕ ਕਾਲਜ ਅਤੇ ਸਕੂਲ ਬੰਦ ਰਹਿਣਗੇ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰਨ ਦਾ ਹੁਕਮ ਜਾਰੀ ਕੀਤਾ ਗਿਆ। ਸਰਹੱਦੀ ਜ਼ਿਲ੍ਹਿਆਂ ਗੰਗਾਨਗਰ, ਬੀਕਾਨੇਰ, ਜੈਸਲਮੇਰ ਅਤੇ ਬਾੜਮੇਰ ਵਿੱਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਬੰਦ ਕਰ ਦਿੱਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।