ਪੜਚੋਲ ਕਰੋ

ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ ‘ਸਕੂਲ ਆਫ਼ ਐਮੀਨੈਂਸ ’: ਸੀਐਮ ਭਗਵੰਤ ਮਾਨ

 Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼

 Punjab News : ਮੁੱਖ ਮੰਤਰੀ ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਥਾਪਤ ਕੀਤੇ ‘ਸਕੂਲ ਆਫ਼ ਐਮੀਨੈਂਸ’ ਵਿਦਿਆਰਥੀਆਂ ਦਾ ਭਵਿੱਖ ਸੁਨਿਹਰੀ ਬਣਾਉਣ ਲਈ ਮੋਢੀ ਦੀ ਭੂਮਿਕਾ ਨਿਭਾਉਣਗੇ। ਸੂਬੇ ਭਰ ਦੇ ‘ਸਕੂਲ ਆਫ਼ ਐਮੀਨੈਂਸ’ ਵਿੱਚ ਨੌਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਇਕ ਨਵਾਂ ਤਜਰਬਾ ਹਨ, ਜਿਸ ਦਾ ਉਦੇਸ਼ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਵੱਖ-ਵੱਖ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਨਿਪੁੰਨ ਬਣਨ ਲਈ ਸਿੱਖਣ ਦਾ ਵਧੀਆ ਤਜਰਬਾ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਮਜ਼ਬੂਤ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦਾ ਧਿਆਨ ਵਿਦਿਆਰਥੀਆਂ ਨੂੰ ਇੰਜਨੀਅਰਿੰਗ, ਲਾਅ, ਕਾਮਰਸ, ਯੂ.ਪੀ.ਐਸ.ਸੀ. ਅਤੇ ਐਨ.ਡੀ.ਏ. ਸਣੇ ਪੰਜ ਪੇਸ਼ੇਵਰ ਤੇ ਮੁਕਾਬਲੇ ਵਾਲੇ ਕੋਰਸਾਂ ਲਈ ਤਿਆਰ ਕਰਨ ਉਤੇ ਕੇਂਦਰਤ ਹੈ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਇਹ ਸਕੂਲ ਮਿਆਰੀ ਸਿੱਖਿਆ ਦੇਣ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਗੇ ਅਤੇ ਇਨ੍ਹਾਂ ਸਕੂਲਾਂ ਦੇ ਨਤੀਜੇ ਸਕੂਲ ਸਿੱਖਿਆ ਵਿੱਚ ਨਵੇਂ ਯੁੱਗ ਦਾ ਆਗਾਜ਼ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਅਧਿਆਪਕਾਂ ਦਾ ਸਨਮਾਨ ਕਰੇਗੀ। ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਕੌਮਾਂਤਰੀ ਪੱਧਰ ਉਤੇ ਵੱਖ-ਵੱਖ ਖੇਤਰਾਂ ਵਿੱਚ ਆਪਣਾ ਮੁਕਾਮ ਬਣਾਉਣ ਲਈ ਉਹ ਸਖ਼ਤ ਮਿਹਨਤ ਕਰਨ।

ਇਸ ਵਰਚੂਅਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਤੋਂ ਇਨ੍ਹਾਂ ਸਕੂਲਾਂ ਬਾਰੇ ਉਨ੍ਹਾਂ ਦੇ ਤਜਰਬੇ ਪੁੱਛੇ। ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਉਹ ਵਿਦਿਆਰਥੀਆਂ ਨੂੰ ਮਿਲ ਰਹੀ ਸਿੱਖਿਆ ਬਾਰੇ ਉਨ੍ਹਾਂ ਦੇ ਪ੍ਰਤੀਕਰਮ ਲੈਣ ਲਈ ਬਾਕਾਇਦਾ ਅਜਿਹੀਆਂ ਮੀਟਿੰਗਾਂ ਕਰਨਗੇ। ਉਨ੍ਹਾਂ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਤੋਂ ਖੁੱਲ੍ਹ ਕੇ ਆਪਣੇ ਵਿਚਾਰ ਰੱਖਣ ਲਈ ਆਖਿਆ ਅਤੇ ਕਿਹਾ ਕਿ ਜੇ ਵਿਦਿਆਰਥੀਆਂ ਨੂੰ ਕੋਈ ਸ਼ਿਕਾਇਤ ਜਾਂ ਘਾਟ ਰੜਕਦੀ ਹੈ ਤਾਂ ਉਹ ਵੀ ਦੱਸ ਸਕਦੇ ਹਨ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਵਿਦਿਆਰਥੀਆਂ ਲਈ ਪੰਜਾਬ ਭਰ ਦੀਆਂ ਅਹਿਮ ਥਾਵਾਂ ਦੇ ‘ਸਟੱਡੀ ਟੂਰਾਂ’ ਦਾ ਵੀ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਬਾਰੇ ਜਾਣਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਉਹ ਸੂਬੇ ਵੱਲੋਂ ਵੱਖ-ਵੱਖ ਖ਼ੇਤਰਾਂ ਵਿੱਚ ਕੀਤੀ ਤਰੱਕੀ ਤੋਂ ਵੀ ਜਾਣੂੰ ਹੋਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਵਿਕਾਸ ਕਰਨ ਵਿੱਚ ਮਦਦ ਮਿਲੇਗੀ। ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਲਈ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਇਨ੍ਹਾਂ ਛੁੱਟੀਆਂ ਦੀ ਵਰਤੋਂ ਆਪਣੇ ਸਿੱਖਿਆ ਦੇ ਹੁਨਰ ਨੂੰ ਹੋਰ ਤਰਾਸ਼ਣ ਲਈ ਕਰਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

FARMERS PROTEST UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKM UPDATE | 'ਗੱਲਬਾਤ ਤੇ ਸੱਦੇ ਸੈਂਟਰ ਸਰਕਾਰ, Dallewal ਦਾ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ' | SKMBathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰSKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Liver Cancer: ਸਾਵਧਾਨ! ਲਿਵਰ ਕੈਂਸਰ ਵੱਲ ਇਸ਼ਾਰਾ ਕਰਦੇ ਇਹ ਲੱਛਣ, ਜਾਣੋ ਹੌਲੀ-ਹੌਲੀ ਕਿਵੇਂ ਬਣਦੇ ਮੌਤ ਦਾ ਕਾਰਨ ?
Embed widget