Punjab News: ਸੀਐਮ ਮਾਨ ਨਾਲ ਸਕੂਲੀ ਵਿਦਿਆਰਥੀਆਂ ਨੇ ਕੀਤੀ ਸਿੱਧੀ ਗੱਲ, ਆਨਲਾਈਨ ਦੱਸਿਆ ਸਕੂਲੀ ਸਿੱਖਿਆ ਦਾ ਹਾਲ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ...
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਮਰੇ 'ਤੇ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ 'ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
#SchoolOfEminence ਨੂੰ ਸ਼ੁਰੂ ਕਰਨ ਦਾ ਸਾਡਾ ਮਕਸਦ ਬੱਚਿਆਂ ਨੂੰ ਉਨ੍ਹਾਂ ਦੇ ਪਸੰਦੀਦਾ ਖੇਤਰ ‘ਚ ਬਿਹਤਰ ਬਣਾਉਣਾ ਹੈ
— AAP Punjab (@AAPPunjab) May 31, 2023
ਇਨ੍ਹਾਂ ਸਕੂਲਾਂ ‘ਚ ਬੱਚਿਆਂ ਨੂੰ ਉਨ੍ਹਾਂ ਦੀ ਦਿਲਚਸਪੀ ਵਾਲੇ ਵਿਸ਼ਿਆਂ ਦੀ ਪੂਰੀ ਤਿਆਰੀ ਕਰਵਾਈ ਜਾਵੇਗੀ
—CM @BhagwantMann pic.twitter.com/SpHpzhpWgp
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਲਈ ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਹਨ ਤਾਂ ਜੋ ਉਨ੍ਹਾਂ ਦੀ ਰੁਚੀ ਅਨੁਸਾਰ ਸਿੱਖਿਆ ਦਿੱਤੀ ਜਾ ਸਕੇ। ਇਸ ਦੌਰਾਨ ਮਨੀਸ਼ਾ ਨਾਂ ਦੀ ਸਕੂਲੀ ਵਿਦਿਆਰਥਣ ਨੇ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਸੀਐਮ ਮਾਨ ਦਾ ਧੰਨਵਾਦ ਕੀਤਾ। ਸੀਐਮ ਮਾਨ ਨੇ ਉਨ੍ਹਾਂ ਤੋਂ ਪਿਛਲੇ ਦਿਨਾਂ ਦੀਆਂ ਛੁੱਟੀਆਂ ਦੌਰਾਨ ਕੀਤੇ ਕੰਮਾਂ ਬਾਰੇ ਜਾਣਕਾਰੀ ਲਈ।
ਇਸ ਦੌਰਾਨ ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਲੈਣ ਵਾਲੇ ਨੌਵੀਂ ਜਮਾਤ ਦੇ ਇੱਕ ਵਿਦਿਆਰਥੀ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਵਿਦਿਆਰਥੀ ਨੇ ਦੱਸਿਆ ਕਿ ਪਹਿਲਾਂ ਉਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਨੌਰ ਤੋਂ ਅੱਠਵੀਂ ਜਮਾਤ ਪਾਸ ਕੀਤੀ ਸੀ। ਫਿਰ ਚੰਗੇ ਅੰਕਾਂ ਨਾਲ ਸਕੂਲ ਆਫ ਐਮੀਨੈਂਸ ਵਿੱਚ ਦਾਖਲਾ ਲਿਆ।
ਉਸ ਨੇ ਦੱਸਿਆ ਕਿ ਪਹਿਲੇ ਦਿਨ ਸਕੂਲ ਆਫ ਐਮੀਨੈਂਸ ਵਿੱਚ ਸਾਰੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ। ਅਧਿਆਪਕਾਂ ਵੱਲੋਂ ਵਿਦਿਆਰਥੀ ਬਹੁਤ ਉਤਸ਼ਾਹਿਤ ਕੀਤੀ ਜਾਂਦਾ ਹੈ। ਇਸ ਦੇ ਨਾਲ ਹੀ ਟੀਮ ਵਰਕ ਵਜੋਂ ਕੰਮ ਕਰਨ ਬਾਰੇ ਸਮਝਾਉਂਦੇ ਹੋਏ ਫਿਲਮ 'ਚੱਕ ਦੇ ਇੰਡੀਆ' ਦਿਖਾਈ ਗਈ।
ਇਸ ਦੌਰਾਨ ਸੀਐਮ ਭਗਵੰਤ ਮਾਨ ਨੇ ਸਾਰੇ ਬੱਚਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲੀ ਵਿਦਿਆਰਥੀਆਂ ਨੂੰ ਹੁਣ ਸਿੱਖਿਆ ਦੇ ਨਾਲ-ਨਾਲ ਹੁਨਰ ਵਿਕਾਸ ਲਈ ਵੀ ਸਿਖਲਾਈ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਨੁਸਾਰ ਵਿਸ਼ੇ ਦੀ ਸਿਖਲਾਈ ਦਿੱਤੀ ਜਾਵੇਗੀ। ਸਕੂਲ ਦੇ ਵਿਦਿਆਰਥੀਆਂ ਨੇ ਸੀਐਮ ਮਾਨ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਧਿਆਪਕਾਂ ਵੱਲੋਂ ਕਈ ਮਸ਼ੀਨੀ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ।