ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
ਏਬੀਪੀ ਸਾਂਝਾ | 03 Jan 2019 02:39 PM (IST)
ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਠੰਢ ਤੇ ਧੁੰਦ ਨੂੰ ਵੇਖਦਿਆਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਤਬਦੀਲ ਕਰ ਦਿੱਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਚਾਰ ਵਜੇ ਤੱਕ ਹੋਏਗਾ। ਇਸ ਤੋਂ ਇਲਾਵਾ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ 4.15 ਵਜੇ ਤੱਕ ਹੋਏਗਾ। ਇਹ ਸਮਾਂ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।