Punjab School Timing Changed: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਨਵੇਂ ਹੁਕਮਾਂ ਅਨੁਸਾਰ 3 ਅਕਤੂਬਰ ਨੂੰ ਹੁਣ ਪ੍ਰਾਇਮਰੀ ਸਕੂਲ ਸਵੇਰੇ 8.30 ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ, ਜਦਕਿ ਮਿਡਲ, ਹਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.30 ਤੋਂ ਦੁਪਹਿਰ 2.50 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਮੌਸਮ 'ਚ ਬਦਲਾਅ ਕਾਰਨ ਇਹ ਫੈਸਲਾ ਲਿਆ ਗਿਆ ਹੈ। ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ।


ਇਹ ਵੀ ਪੜ੍ਹੋ: ਨਿਮਰਤ ਖਹਿਰਾ ਨੇ ਅੰਗ ਪ੍ਰਦਰਸ਼ਨ ਕਰਨ ਵਾਲੀਆਂ ਅਭਿਨੇਤਰੀਆਂ 'ਤੇ ਕੱਸਿਆ ਤੰਜ? ਤਸਵੀਰਾਂ ਸ਼ੇਅਰ ਕਰ ਬੋਲੀ- 'ਮੈਨੂੰ ਸਾਦਗੀ ਪਸੰਦ'


ਤੁਹਾਨੂੰ ਦੱਸ ਦਈਏ ਕਿ ਹਰ ਸਾਲ ਅਕਤੂਬਰ ਦੇ ਮਹੀਨੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ ਜਾਂਦਾ ਹੈ। ਇਸ ਤੋਂ ਪਹਿਲਾਂ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਦੇ ਸਨ। ਸਕੂਲਾਂ ਦੇ ਸਮੇਂ 'ਚ ਬਦਲਾਅ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਉਣ-ਜਾਣ 'ਚ ਰਾਹਤ ਮਿਲੇਗੀ ਕਿਉਂਕਿ ਮੌਸਮ 'ਚ ਬਦਲਾਅ ਨਾਲ ਸਵੇਰ ਤੋਂ ਹੀ ਠੰਡੀਆਂ ਹਵਾਵਾਂ ਚੱਲਣ ਲੱਗੀਆਂ ਹਨ।


ਪਿਛਲੇ ਸਾਲ ਸੰਘਣੀ ਧੁੰਦ ਕਾਰਨ ਬਦਲਿਆ ਗਿਆ ਸੀ ਸਮਾਂ
ਪਿਛਲੇ ਸਾਲ 2022 ਵਿੱਚ ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸਿਆਂ ਕਾਰਨ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।


ਮੌਸਮ ਦਾ ਬਦਲ ਰਿਹਾ ਮਿਜ਼ਾਜ
ਦੱਸ ਦਈਏ ਕਿ ਅਕਤੂਬਰ ਦਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ। ਸਵੇਰ ਦੇ ਸਮੇਂ ਤਾਪਮਾਨ 'ਚ ਗਿਰਾਵਟ ਦੇਖੀ ਜਾ ਸਕਦੀ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਜਿਸ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਫੈਸਲਾ ਲੈਂਦਿਆਂ ਸਕੂਲਾਂ ਦਾ ਸਮਾਂ ਬਦਲਿਆ ਹੈ।


ਇਹ ਵੀ ਪੜ੍ਹੋ: ਸ਼ੈਰੀ ਮਾਨ ਦੀ ਆਖਰੀ ਐਲਬਮ ਕਦੋਂ ਆਵੇਗੀ? ਗਾਇਕ ਨੇ ਖੁਦ ਕੀਤਾ ਖੁਲਾਸਾ, ਬੋਲੇ- 'ਆਖਰੀ ਐਲਬਮ ਉਦੋਂ ਆਊਗੀ ਜਦੋਂ...' 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।