ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਦੇ ਸਕੱਤਰ ਵੱਲੋਂ ਜਾਰੀ ਨਵੇਂ ਨੋਟੀਫ਼ਿਕੇਸ਼ਨ ਮੁਤਾਬਕ ਹੁਣ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਦੇ ਲੱਗਣ ਦਾ ਸਮਾਂ ਸਵੇਰੇ 10 ਤੇ ਬੰਦ ਹੋਣ ਦਾ ਸਮਾਂ ਦੁਪਹਿਰ 3:20 ਕਰ ਦਿੱਤਾ ਗਿਆ ਹੈ। ਇਹ ਸਮਾਂ 15 ਜਨਵਰੀ 2018 ਤੱਕ ਬਦਲਿਆ ਗਿਆ ਹੈ।
ਇਸ ਸਬੰਧੀ ਸਿੱਖਿਆ ਸਕੱਤਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ(ਡੀਈਓ) ਨੂੰ ਨੋਟਿਸ ਭੇਜ ਦਿੱਤਾ ਗਿਆ ਹੈ। ਇਸ ਦੀ ਕਾਪੀ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਭੇਜ ਦਿੱਤੀਆਂ ਹਨ।
ਸੂਬੇ ਵਿੱਚ ਪੈ ਰਹੀ ਧੁੰਦ ਕਾਰਨ ਜਿੱਥੇ ਸੜਕ ਹਾਦਸੇ ਹੋ ਰਹੇ ਹਨ ਉੱਥੇ ਕੜਾਕੇ ਦੀ ਠੰਢ ਨੇ ਜਨਜੀਵਨ ਪ੍ਰਭਾਵਿਤ ਕੀਤਾ ਹੈ। ਜਿਸ ਕਾਰਨ ਕੁੱਝ ਜ਼ਿਲ੍ਹਿਆਂ ਨੇ ਆਪਣੇ ਪੱਧਰ ਉੱਤੇ ਸਮਾਂ ਵੀ ਤਬਦੀਲ ਕਰ ਦਿੱਤਾ ਸੀ। ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਸਕੱਤਰ ਵੱਲੋਂ ਇਹ ਨੋਟਿਸ ਜਾਰੀ ਕੀਤਾ ਹੈ।