Punjab News: ਪੰਜਾਬ ਸਰਕਾਰ ਨੇ ਮੌਸਮ ਵਿੱਚ ਹੋ ਰਹੇ ਲਗਾਤਾਰ ਬਦਲਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ। ਅੱਜ, 1 ਅਕਤੂਬਰ ਤੋਂ, ਸਕੂਲ ਨਵੇਂ ਸਮੇਂ ਅਨੁਸਾਰ ਖੁੱਲ੍ਹਣਗੇ, ਜੋ ਕਿ ਪੂਰੇ ਅਕਤੂਬਰ ਮਹੀਨੇ ਲਈ ਲਾਗੂ ਰਹਿਣਗੇ, ਜਿਸ ਤੋਂ ਬਾਅਦ ਮੌਸਮ ਦੇ ਆਧਾਰ 'ਤੇ ਸਮੇਂ ਵਿੱਚ ਬਦਲਾਅ ਕੀਤਾ ਜਾਏਗਾ।
ਜਾਣਕਾਰੀ ਅਨੁਸਾਰ, 1 ਅਕਤੂਬਰ ਤੋਂ, ਰਾਜ ਦੇ ਸਾਰੇ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ। ਇਸੇ ਤਰ੍ਹਾਂ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। ਇਸ ਤੋਂ ਬਾਅਦ, 1 ਨਵੰਬਰ ਤੋਂ ਸਕੂਲਾਂ ਦੇ ਸਮੇਂ ਵਿੱਚ ਫਿਰ ਤੋਂ ਬਦਲਾਅ ਆਵੇਗਾ।
1 ਨਵੰਬਰ ਤੋਂ ਫਿਰ ਬਦਲੇਗਾ ਸਮਾਂ
ਇਸ ਸਮੇਂ ਤੋਂ, ਸਾਰੇ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3:20 ਵਜੇ ਤੱਕ ਖੁੱਲ੍ਹਣਗੇ। ਇਹ ਨਵੇਂ ਸਮੇਂ 1 ਨਵੰਬਰ ਤੋਂ 28 ਫਰਵਰੀ ਤੱਕ ਖੁੱਲ੍ਹਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।