School Timings Change: ਮੰਗਲਵਾਰ ਪਹਿਲੀ ਅਕਤੂਬਰ ਤੋਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਸਾਰੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਲੱਗਣਗੇ ਅਤੇ ਦੁਪਹਿਰ 2.30 ਵਜੇ ਛੁੱਟੀ ਹੋਵੇਗੀ। 


ਇਸੇ ਤਰ੍ਹਾਂ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਸ਼ੁਰੂ ਹੋਣਗੇ ਅਤੇ ਦੁਪਹਿਰ 2.50 ਵਜੇ ਛੁੱਟੀ ਹੋਵੇਗੀ। ਸਕੂਲ ਸਿੱਖਿਆ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।



1 ਅਪ੍ਰੈਲ ਤੋਂ 30 ਸਤੰਬਰ ਤੱਕ, ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਅਤੇ ਸਾਰੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8.00 ਵਜੇ ਤੋਂ ਦੁਪਹਿਰ 2.30 ਵਜੇ ਤੱਕ ਹੈ।


ਇਹ ਵੀ ਪੜ੍ਹੋ: ਪੰਜਾਬ 'ਚ ਛੁੱਟੀਆਂ, ਸਕੂਲ-ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ


ਪੰਜਾਬ ਵਿਚ ਦੋ ਦਿਨ ਛੁੱਟੀਆਂ
 ਪੰਜਾਬ ਵਿੱਚ 2 ਤੇ 3 ਅਕਤੂਬਰ (ਬੁੱਧਵਾਰ ਤੇ ਵੀਰਵਾਰ) ਨੂੰ ਸਰਕਾਰੀ ਛੁੱਟੀ ਰਹੇਗੀ। ਬੁੱਧਵਾਰ ਨੂੰ ਗਾਂਧੀ ਜਯੰਤੀ ਹੈ ਤੇ ਵੀਰਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਤੇ ਨਵਰਾਤਰੀ ਕਲਸ਼-ਸਥਾਪਨਾ ਹੈ। ਇਸ ਕਾਰਨ ਪੰਜਾਬ ਵਿੱਚ ਦੋ ਦਿਨ ਸਕੂਲ-ਕਾਲਜ, ਬੈਂਕ ਤੇ ਦਫਤਰ ਬੰਦ ਰਹਿਣਗੇ। 


ਇਹ ਵੀ ਪੜ੍ਹੋ: ਦੋ-ਦੋ ਕਰੋੜ 'ਚ ਵਿਕਣ ਲੱਗੀਆਂ ਸਰਪੰਚੀਆਂ! ਚੋਣਾਂ ਤੋਂ ਪਹਿਲਾਂ ਟੁੱਟਣ ਲੱਗੇ ਰਿਕਾਰਡ


ਦੱਸ ਦਈਏ ਕਿ ਅਕਤੂਬਰ ਦੇ ਪੂਰੇ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਂਦੇ ਹਨ। ਇਨ੍ਹਾਂ ਵਿੱਚ ਦੁਰਗਾ ਅਸ਼ਟਮੀ, ਦੁਸਹਿਰਾ, ਮਹਾਰਿਸ਼ੀ ਵਾਲਮੀਕਿ ਜੈਅੰਤੀ ਤੇ ਦੀਵਾਲੀ ਵਰਗੇ ਤਿਉਹਾਰ ਸ਼ਾਮਲ ਹਨ। ਇਸ ਕਰਕੇ ਇਸ ਮਹੀਨੇ ਨੂੰ ਛੁੱਟੀਆਂ ਦਾ ਮਹੀਨਾ ਕਿਹਾ ਜਾਂਦਾ ਹੈ।


ਕੱਲ੍ਹ ਤੋਂ ਅਕਤੂਬਰ ਮਹੀਨਾ ਸ਼ੁਰੂ ਹੋ ਰਿਹਾ ਹੈ। ਇਸ ਮਹੀਨੇ ਦੀ ਪਹਿਲੀ ਜਨਤਕ ਛੁੱਟੀ 2 ਅਕਤੂਬਰ ਨੂੰ ਗਾਂਧੀ ਜਯੰਤੀ ਮੌਕੇ ਹੋਵੇਗੀ। ਇਸ ਦਿਨ ਬੈਂਕ, ਸਰਕਾਰੀ ਦਫ਼ਤਰ, ਸਕੂਲ ਤੇ ਕਾਲਜ ਬੰਦ ਰਹਿਣਗੇ। ਮਹਾਰਾਜਾ ਅਗਰਸੇਨ ਜੈਅੰਤੀ 'ਤੇ 3 ਅਕਤੂਬਰ ਨੂੰ ਪੰਜਾਬ ਤੇ ਰਾਜਸਥਾਨ 'ਚ ਛੁੱਟੀ ਰਹੇਗੀ। 



ਇਸ ਦਾ ਮਤਲਬ ਹੈ ਕਿ ਮਹੀਨੇ ਦੀ ਸ਼ੁਰੂਆਤ 'ਚ ਸਕੂਲ, ਕਾਲਜ, ਬੈਂਕ ਆਦਿ 2 ਦਿਨ ਬੰਦ ਰਹਿਣਗੇ। ਸਰਕਾਰ ਦੀ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਇਹ ਦੋਵੇਂ ਦਿਨ ਛੁੱਟੀਆਂ ਵਜੋਂ ਦਰਜ ਹਨ। ਇਸ ਤੋਂ ਇਲਾਵਾ ਇਸੇ ਮਹੀਨੇ 12 ਅਕਤੂਬਰ ਨੂੰ ਦੁਸ਼ਹਿਰਾ ਤੇ 31 ਅਕਤੂਬਰ ਨੂੰ ਦੀਵਾਲੀ ਆ ਰਹੀ ਹੈ। ਇਸ ਤੋਂ ਇਲਾਵਾ 17 ਅਕਤੂਬਰ ਨੂੰ ਵਾਲਮੀਕ ਜਯੰਤੀ ਹੈ।


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।