Punjab News: ਪੰਜਾਬ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਸਬੰਧੀ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਕਰਮਚਾਰੀ ਏਕਤਾ ਸੰਘਰਸ਼ ਕਮੇਟੀ ਦੇ ਆਗੂਆਂ ਦੁਪਿੰਦਰ ਢਿੱਲੋਂ, ਕੁਲਦੀਪ ਸਿੰਘ ਸੱਭਰਵਾਲ, ਬਲਵਿੰਦਰ ਸਿੰਘ, ਜਗਨੰਦਨ ਸਿੰਘ, ਪਰਮਜੀਤ ਸਿੰਘ ਸੋਰੇਵਾਲਾ, ਇਨਕਲਾਬ ਸਿੰਘ ਗਿੱਲ, ਸੁਰਿੰਦਰ ਕੰਬੋਜ, ਗੁਰਮੀਤ ਸਿੰਘ ਢਾਬਾ ਅਤੇ ਹਰਜਿੰਦਰ ਸਿੰਘ ਧਾਲੀਵਾਲ ਨੇ ਸੰਘਣੀ ਧੁੰਦ ਅਤੇ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਦੀ ਮੰਗ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕ ਪੂਰੇ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੇਵਾ ਦੇ ਰਹੇ ਹਨ, ਅਤੇ ਫਾਜ਼ਿਲਕਾ ਦੇ ਬਹੁਤ ਸਾਰੇ ਅਧਿਆਪਕ ਅਜਿਹੇ ਹਨ, ਜੋ ਨੇੜਲੇ ਹੋਰ ਜ਼ਿਲ੍ਹਿਆਂ ਵਿੱਚ ਵੀ ਸੇਵਾ ਕਰਦੇ ਹਨ ਅਤੇ ਰੋਜ਼ਾਨਾ ਆਉਣ-ਜਾਣ ਕਰਦੇ ਹਨ। ਇਸ ਲਈ, ਪਿਛਲੇ ਕੁਝ ਸਾਲਾਂ ਵਿੱਚ ਵਾਪਰੀਆਂ ਭਿਆਨਕ ਦੁਰਘਟਨਾਵਾਂ ਨੇ ਸਾਡੇ ਅਧਿਆਪਕਾਂ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਮੌਸਮ ਵਿੱਚ ਅਚਾਨਕ ਆਈ ਤਬਦੀਲੀ ਅਤੇ ਸੰਘਣੀ ਧੁੰਦ ਕਾਰਨ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਆਵਾਜਾਈ ਦੇ ਪ੍ਰਬੰਧਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕਿਸੇ ਵੀ ਨੁਕਸਾਨ ਤੋਂ ਬਚਣ ਲਈ ਸਕੂਲ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਨੇ ਕਿਹਾ ਕਿ ਸੰਘਣੀ ਧੁੰਦ ਅਤੇ ਠੰਢ ਕਾਰਨ ਬੱਚਿਆਂ ਨੂੰ ਸਕੂਲ ਪਹੁੰਚਣ ਵਿੱਚ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬੱਚਿਆਂ ਦੀ ਸਿਹਤ ਦਾ ਧਿਆਨ ਰੱਖਣਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ। ਕਰਮਚਾਰੀ ਏਕਤਾ ਸੰਘਰਸ਼ ਕਮੇਟੀ, ਫਾਜ਼ਿਲਕਾ ਦੇ ਆਗੂਆਂ ਨੇ ਕਿਹਾ ਕਿ ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ, ਸਕੂਲ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 10 ਵਜੇ ਕੀਤਾ ਜਾਣਾ ਚਾਹੀਦਾ ਹੈ। ਇਸ ਮੌਕੇ ਅਮਨਦੀਪ ਸਿੰਘ, ਧਰਮਿੰਦਰ ਗੁਪਤਾ, ਸੁਖਵਿੰਦਰ ਸਿੰਘ ਸਿੱਧੂ, ਅਸ਼ੋਕ ਸਰਾਰੀ, ਸੁਨੀਲ ਗਾਂਧੀ, ਅਮਨ ਬਰਾੜ, ਸਤਿੰਦਰ ਸਚਦੇਵਾ, ਦਲੀਪ ਸਿੰਘ ਸੈਣੀ, ਨਿਸ਼ਾਂਤ ਅਗਰਵਾਲ, ਸੁਖਵਿੰਦਰ ਗਾਂਧੀ ਅਤੇ ਹੋਰ ਆਗੂ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।