Faridkot News : ਪੰਜਾਬ 'ਚ ਠੰਢ ਦੇ ਨਾਲ -ਨਾਲ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ ,ਜਿਸ ਕਾਰਨ ਕਈ ਸੜਕ ਹਾਦਸੇ ਵਾਪਰ ਰਹੇ ਹਨ। ਧੁੰਦ ਕਾਰਨ ਰਾਤ ਵੇਲੇ ਠੀਕ ਤਰ੍ਹਾਂ ਦਿਖਾਈ ਨਹੀਂ ਦਿੰਦਾ। ਅਜਿਹੇ 'ਚ ਉਹ ਰਸਤੇ 'ਚ ਖੜ੍ਹੇ ਕਿਸੇ ਵਾਹਨ ਨਾਲ ਟਕਰਾ ਜਾਂਦੇ ਹਨ ਜਾਂ ਸੜਕਾਂ ਦੇ ਕਿਨਾਰਿਆਂ 'ਤੇ ਚਿੱਟੀਆਂ ਪੱਟੀਆਂ ਨਾ ਹੋਣ ਕਾਰਨ ਵਾਹਨ ਸੜਕ ਤੋਂ ਉਤਰ ਕੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ।
ਅੱਜ ਸਵੇਰੇ ਸਾਦਿਕ ਨੇੜੇ ਫਰੀਦਕੋਟ ਰੋਡ 'ਤੇ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਭਿਆਨਕ ਟੱਕਰ ਦੌਰਾਨ ਸਕੂਲ ਵੈਨ ਪਲਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਕੂਲ ਵੈਨ 'ਚ ਲਗਭਗ 25 ਬੱਚੇ ਸਵਾਰ ਸਨ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕੁਝ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਪਰ ਸਭ ਬੱਚੇ ਠੀਕ ਹਨ।
ਦੱਸਿਆ ਜਾਂਦਾ ਹੈ ਕਿ ਆਦਰਸ਼ ਸਕੂਲ ਮਿੱਡੂਮਾਨ ਦੀ ਸਕੂਲ ਵੈਨ ਪਿੰਡ ਮਾਨੀ ਸਿੰਘ ਵਾਲਾ ਵਾਲੇ ਪਾਸੇ ਤੋਂ ਬੱਚੇ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਉਹ ਸਾਦਿਕ ਫਰੀਦਕੋਟ ਮੇਨ ਸੜਕ 'ਤੇ ਚੜ੍ਹਨ ਲੱਗੀ ਤਾਂ ਧੁੰਦ ਕਾਰਨ ਉਸ ਦੀ ਟੱਕਰ ਸਵਿਫਟ ਕਾਰ ਨਾਲ ਹੋ ਗਈ ਤੇ ਵੈਨ ਪਲਟ ਗਈ। ਜਦਕਿ ਕਾਰ ਦਾ ਵੀ ਕਾਫ਼ੀ ਨੁਕਸਾਨ ਹੋਇਆ ਤੇ ਕਾਰ ਸਵਾਰ ਵੀ ਵਾਲ ਵਾਲ ਬਚ ਗਏ।
ਦੱਸ ਦੇਈਏ ਕਿ ਪਹਾੜਾਂ 'ਤੇ ਬਰਫਬਾਰੀ ਹੋਣ ਤੋਂ ਬਾਅਦ ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਪਿਛਲੇ ਕਈ ਦਿਨਾਂ ਤੋਂ ਠੰਡ ‘ਚ ਵਾਧਾ ਹੋਇਆ ਹੈ ਅਤੇ ਸੰਘਣੀ ਧੁੰਦ ਦਾ ਕਹਿਰ ਵੀ ਜਾਰੀ ਹੈ। ਪੰਜਾਬ ਵਿੱਚ ਅੱਜ ਸਵੇਰੇ 5 ਵਜੇ ਤੋਂ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਸੀ, ਜਿਸ ਕਾਰਨ ਟਰੈਫਿਕ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧੁੰਦ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸਕੂਲੀ ਬੱਚਿਆਂ ਅਤੇ ਕੰਮਾਂਕਾਰਾਂ ਉਤੇ ਜਾਣ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।