School Van Accident : ਅਬੋਹਰ ਦੇ ਪਿੰਡ ਬਹਾਦਰਖੇੜਾ ਨੇੜੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਲੈ ਕੇ ਜਾ ਰਹੇ ਛੋਟੇ ਹਾਥੀ ਨੂੰ ਇੱਕ ਹੋਰ ਨਿੱਜੀ ਸਕੂਲ ਦੀ ਵੈਨ (School Van) ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਬੱਚਿਆਂ ਨੂੰ ਲਿਜਾ ਰਿਹਾ ਛੋਟਾ ਹਾਥੀ ਪਲਟ ਗਿਆ ਅਤੇ 7 ਬੱਚੇ ਜ਼ਖਮੀ ਹੋ ਗਏ। ਜਿਸ ਤੋਂ ਬਾਅਦ ਆਸਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ।



ਜਾਣਕਾਰੀ ਅਨੁਸਾਰ ਛੋਟੇ ਹਾਥੀ ਦਾ ਡਰਾਈਵਰ ਮਲੂਕਪੁਰਾ ਦੇ ਸਰਕਾਰੀ ਸਮਾਰਟ ਸਕੂਲ ਦੇ ਬੱਚਿਆਂ ਨੂੰ ਰੋਜ਼ਾਨਾ ਦੀ ਛੁੱਟੀ ਤੋਂ ਬਾਅਦ ਸਰਦਾਰਪੁਰਾ ਸਥਿਤ ਉਨ੍ਹਾਂ ਦੇ ਘਰ ਛੱਡਣ ਜਾ ਰਿਹਾ ਸੀ ਕਿ ਰਸਤੇ ਵਿੱਚ ਬਹਾਦਰਖੇੜਾ ਨੇੜੇ ਤੇਜ਼ ਰਫਤਾਰ ਸਕੂਲ ਵੈਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੋਟਾ ਹਾਥੀ ਸੜਕ ਕਿਨਾਰੇ ਪਲਟ ਗਿਆ ਅਤੇ ਉਸ ਵਿੱਚ ਸਵਾਰ ਸਾਰੇ 20 ਬੱਚੇ ਉਸ ਵਿੱਚ ਦੱਬ ਗਏ।

 

ਜਿਸ ਤੋਂ ਬਾਅਦ ਬੱਚਿਆਂ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਬੱਚਿਆਂ ਨੂੰ ਬਾਹਰ ਕੱਢਿਆ। ਇਸ ਘਟਨਾ ਵਿੱਚ ਨੌਵੀਂ ਜਮਾਤ ਦੇ ਪਵਨ ਕੁਮਾਰ ਅਤੇ ਉਸਦੀ ਭੈਣ ਆਰਤੀ ਪੁੱਤਰੀ ਕਰਨੀ, ਰਾਜੀਵ ਪੁੱਤਰ ਸਤਪਾਲ, ਪੂਨਮ ਪੁੱਤਰੀ ਰਾਜਪਾਲ ਅਤੇ ਸੁਮਨ ਪੁੱਤਰੀਆਂ ਬਲਕਰਨ, ਅਮਨਦੀਪ ਅਤੇ ਰਮਨ ਦੇ ਅੰਦਰੂਨੀ ਸੱਟਾਂ ਲੱਗੀਆਂ ਹਨ। ਜਿਸਦਾ ਇਲਾਜ ਸਿਵਲ ਹਸਪਤਾਲ ਵਿੱਚ ਚੱਲ ਰਿਹਾ ਹੈ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



 


 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ