ਪੜਚੋਲ ਕਰੋ

ਲੌਂਗੋਵਾਲ ਸਕੂਲ ਵੈਨ ਹਾਦਸਾ: ਕੈਪਟਨ ਨੇ ਸਾਢੇ ਸੱਤ ਲੱਖ ਮੁਆਵਜ਼ੇ ਦਾ ਕੀਤਾ ਐਲਾਨ, ਕਾਰਵਾਈ ਦੇ ਦਿੱਤੇ ਆਦੇਸ਼

ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ 'ਚ ਸ਼ਨੀਵਾਰ ਨੂੰ ਇੱਕ ਨਿੱਜੀ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚੇ ਜ਼ਿੰਦਾ ਹੀ ਸੜ੍ ਗਏ।ਇਹ ਹਾਦਸਾ ਲੌਂਗੋਵਾਲ-ਸਿਦਸਾਚਾਰ ਰੋਡ 'ਤੇ ਵਾਪਰਿਆ, ਹਾਦਸੇ ਦੇ ਸਮੇਂ 12 ਬੱਚੇ ਵੈਨ ਵਿੱਚ ਸਵਾਰ ਸਨ।

ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ 'ਚ ਸ਼ਨੀਵਾਰ ਨੂੰ ਇੱਕ ਨਿੱਜੀ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚੇ ਜ਼ਿੰਦਾ ਹੀ ਸੜ੍ ਗਏ।ਇਹ ਹਾਦਸਾ ਲੌਂਗੋਵਾਲ-ਸਿਦਸਾਚਾਰ ਰੋਡ 'ਤੇ ਵਾਪਰਿਆ, ਹਾਦਸੇ ਦੇ ਸਮੇਂ 12 ਬੱਚੇ ਵੈਨ ਵਿੱਚ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਅੱਠ ਬੱਚਿਆਂ ਨੂੰ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੇ ਸੁਰੱਖਿਅਤ ਬਾਹਰ ਕੱਢਿਆ, ਚਾਰ ਲੜਕਿਆਂ ਸਮੇਤ ਤਿੰਨ ਸਾਲਾਂ ਦੀ ਇੱਕ ਲੜਕੀ ਵੀ ਇਸ ਅੱਗ ਦਾ ਸ਼ੀਕਾਰ ਹੋਈ ਅਤੇ ਉਸਦੀ ਵੀ ਮੌਤ ਹੋ ਗਈ। ਇਹ ਦੁਖਾਂਤ ਉਸ ਸਮੇਂ ਵਾਪਰਿਆ ਜਦੋਂ ਮਾੜੀ ਸਕੂਲ ਵੈਨ ਇੱਕ ਪ੍ਰਾਈਵੇਟ ਸਕੂਲ ਲੋਂਗੋਵਾਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਵਾਪਸ ਛੱਡਣ ਜਾ ਰਹੀ ਸੀ। ਇਸ ਦੁਰਘਟਨਾ ਤੇ ਅਫ਼ਸੌਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ 7.5 ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਦੁਰਘਟਨਾਵਾਂ ਤੋਂ ਬਚਣ ਲਈ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਰਾਜ ਪੱਧਰੀ ਚੈਕਿੰਗ ਸ਼ੁਰੂ ਕੀਤੀ ਜਾਵੇ। ਕੈਪਟਨ ਅਮਰਿੰਦਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਹੈ ਕਿ ਉਹ ਮੋਟਰ ਵਹੀਕਲਜ਼ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਅਤੇ ਸਟਾਫ ਦੇ ਪ੍ਰਬੰਧਕਾਂ, ਜੋ ਵਿਦਿਆਰਥੀਆਂ ਦੀ ਆਵਾਜਾਈ ਲਈ ਖਰਾਬ ਵਾਹਨਾਂ ਦੀ ਵਰਤੋਂ ਕਰ ਰਹੇ ਹਨ, ‘ਤੇ ਸਖਤ ਨਜ਼ਰ ਰੱਖੀ ਜਾਵੇ। ਕੈਪਟਨ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਹੈ ਕਿ ਉਹ ਹਰ ਸਕੂਲ ਮੈਨੇਜਮੈਂਟ ਵਿਰੁੱਧ ਸਖਤ ਕਾਰਵਾਈ ਕਰੇ ਜੋ ਮੋਟਰ ਵਾਹਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਇਆ ਜਾਂਦੇ ਹਨ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ, “ਡਰਾਈਵਰ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਭਾਲ ਸ਼ੁਰੂ ਕੀਤੀ ਗਈ ਹੈ। ਮੁਢਲੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਤਿੰਨ ਬੱਚੇ ਇੱਕ ਪਰਿਵਾਰ ਨਾਲ ਸਬੰਧਤ ਹਨ। ਪ੍ਰਸ਼ਾਸਨ ਪਿਛਲੇ ਸਮੇਂ ਵਿੱਚ ਸਕੂਲ ਵੈਨ ਚਾਲਕਾਂ ਦੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਾ ਰਿਹਾ ਹੈ ਅਤੇ ਅਸੀਂ ਅਜਿਹਾ ਕਰਦੇ ਰਹਾਂਗੇ। ” ਡੀਸੀ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਨੇ ਸਕੂਲ ਦੇ ਪ੍ਰਿੰਸੀਪਲ,ਪ੍ਰਬੰਧਨ, ਵੈਨ ਦੇ ਮਾਲਕ ਅਤੇ ਡਰਾਈਵਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ, " ਮੁਢਲੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਵੈਨ ਦੀ ਹਾਲਤ ਨਿੰਦਾਯੋਗ ਸੀ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਡੀਟੀਓ) ਦੀ ਰਿਪੋਰਟ ਅਨੁਸਾਰ ਗ਼ੈਰਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ।" ਡੀਸੀ ਨੇ ਅੱਗੇ ਕਿਹਾ ਕਿ ਲੌਂਗੋਵਾਲ ਪਿੰਡ ਵਿੱਚ ਸਥਿਤ ਸਕੂਲ ਨੂੰ ਹਾਲ ਹੀ ਵਿੱਚ ਪਿੰਡ ਦੇ ਬਾਹਰਵਾਰ ਇੱਕ ਨਵੀਂ ਇਮਾਰਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਾਸ਼ਾਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇੱਕ ਕਮੇਟੀ ਦਾ ਗਠਨ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 50 ਲੱਖ ਰੁਪਏ ਅਤੇ ਜ਼ਖਮੀਆਂ ਨੂੰ 20 ਲੱਖ ਰੁਪਏ ਦੀ ਮੰਗ ਕੀਤੀ।ਉਨ੍ਹਾਂ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਪ੍ਰਾਈਵੇਟ ਸਕੂਲ ਦੇ ਪ੍ਰਬੰਧਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ। ਸੰਗਰੂਰ ਦੇ ਸੰਸਦ ਮੈਂਬਰ ਅਤੇ ‘ਆਪ’ ਆਗੂ ਭਗਵੰਤ ਮਾਨ, ਜਿਨ੍ਹਾਂ ਨੇ ਮੌਕੇ ਦਾ ਦੌਰਾ ਕੀਤਾ, ਨੇ ਮੀਡੀਆ ਨੂੰ ਦੱਸਿਆ ਕਿ ਸਕੂਲ ਵੱਲੋਂ ਪਹਿਲੇ ਦਿਨ ਸ਼ਨੀਵਾਰ ਨੂੰ ਹੀ ਵੈਨ ਦੀ ਵਰਤੋਂ ਕੀਤੀ ਗਈ। ਉਨ੍ਹਾਂ ਸਕੂਲ ਅਧਿਕਾਰੀਆਂ ਅਤੇ ਵੈਨ ਦੇ ਮਾਲਕ ਖਿਲਾਫ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। “ਆਪ” ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਲਿਖਿਆ, “ਮੈਂ ਐਲਪੀਜੀ ਨਾਲ ਚੱਲਣ ਵਾਲੀ ਸਕੂਲ ਵੈਨ ਦੀ ਵਰਤੋਂ ਦੀ ਸਖਤ ਨਿੰਦਾ ਕਰਦਾ ਹਾਂ ਜਿਸ ਕਾਰਨ ਇਹ ਤਬਾਹੀ ਮਚੀ ਹੈ। ਸਕੂਲ ਅਤੇ ਸਿਵਲ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ।”

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਦੀ ਗੂੰਜ਼ ਨਾਲ ਦਹਿਲਿਆ ਇਹ ਇਲਾਕਾ, 15 ਤੋਂ 16 ਰਾਊਂਡ ਫਾਇਰ ਹੋਏ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, “ਆਪ” ਨੂੰ ਲੱਗਿਆ ਵੱਡਾ ਝਟਕਾ! ਸੀਨੀਅਰ ਆਗੂ ਸਾਥੀਆਂ ਸਣੇ “ਅਕਾਲੀ ਦਲ” 'ਚ ਹੋਏ ਸ਼ਾਮਲ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੌਂਸਲਰ ਦਾ ਭਰਾ ਤੇ ਭਤੀਜਾ 'ਆਪ' 'ਚ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget