ਸੰਗਰੂਰ: ਸੰਗਰੂਰ ਜ਼ਿਲ੍ਹੇ ਦੇ ਲੌਂਗੋਵਾਲ 'ਚ ਸ਼ਨੀਵਾਰ ਨੂੰ ਇੱਕ ਨਿੱਜੀ ਸਕੂਲ ਵੈਨ ਨੂੰ ਅੱਗ ਲੱਗਣ ਕਾਰਨ ਚਾਰ ਬੱਚੇ ਜ਼ਿੰਦਾ ਹੀ ਸੜ੍ ਗਏ।ਇਹ ਹਾਦਸਾ ਲੌਂਗੋਵਾਲ-ਸਿਦਸਾਚਾਰ ਰੋਡ 'ਤੇ ਵਾਪਰਿਆ, ਹਾਦਸੇ ਦੇ ਸਮੇਂ 12 ਬੱਚੇ ਵੈਨ ਵਿੱਚ ਸਵਾਰ ਸਨ।

ਅਧਿਕਾਰੀਆਂ ਨੇ ਦੱਸਿਆ ਕਿ ਅੱਠ ਬੱਚਿਆਂ ਨੂੰ ਨੇੜਲੇ ਖੇਤਾਂ ਵਿੱਚ ਕੰਮ ਕਰ ਰਹੇ ਲੋਕਾਂ ਨੇ ਸੁਰੱਖਿਅਤ ਬਾਹਰ ਕੱਢਿਆ, ਚਾਰ ਲੜਕਿਆਂ ਸਮੇਤ ਤਿੰਨ ਸਾਲਾਂ ਦੀ ਇੱਕ ਲੜਕੀ ਵੀ ਇਸ ਅੱਗ ਦਾ ਸ਼ੀਕਾਰ ਹੋਈ ਅਤੇ ਉਸਦੀ ਵੀ ਮੌਤ ਹੋ ਗਈ।

ਇਹ ਦੁਖਾਂਤ ਉਸ ਸਮੇਂ ਵਾਪਰਿਆ ਜਦੋਂ ਮਾੜੀ ਸਕੂਲ ਵੈਨ ਇੱਕ ਪ੍ਰਾਈਵੇਟ ਸਕੂਲ ਲੋਂਗੋਵਾਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੂੰ ਉਨ੍ਹਾਂ ਦੇ ਘਰ ਵਾਪਸ ਛੱਡਣ ਜਾ ਰਹੀ ਸੀ।

ਇਸ ਦੁਰਘਟਨਾ ਤੇ ਅਫ਼ਸੌਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਦੀ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿੱਤੇ ਹਨ।


ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ 7.5 ਲੱਖ ਰੁਪਏ ਦੇ ਮੁਆਵਜ਼ੇ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਕਿ ਭਵਿੱਖ ਵਿੱਚ ਅਜਿਹੀਆਂ ਦੁਖਦਾਈ ਦੁਰਘਟਨਾਵਾਂ ਤੋਂ ਬਚਣ ਲਈ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਸਕੂਲ ਬੱਸਾਂ ਦੀ ਤੁਰੰਤ ਰਾਜ ਪੱਧਰੀ ਚੈਕਿੰਗ ਸ਼ੁਰੂ ਕੀਤੀ ਜਾਵੇ।

ਕੈਪਟਨ ਅਮਰਿੰਦਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਹੈ ਕਿ ਉਹ ਮੋਟਰ ਵਹੀਕਲਜ਼ ਐਕਟ ਦੀਆਂ ਧਾਰਾਵਾਂ ਦੀ ਉਲੰਘਣਾ ਕਰਨ ਵਾਲੇ ਸਕੂਲੀ ਵਾਹਨਾਂ ਅਤੇ ਸਟਾਫ ਦੇ ਪ੍ਰਬੰਧਕਾਂ, ਜੋ ਵਿਦਿਆਰਥੀਆਂ ਦੀ ਆਵਾਜਾਈ ਲਈ ਖਰਾਬ ਵਾਹਨਾਂ ਦੀ ਵਰਤੋਂ ਕਰ ਰਹੇ ਹਨ, ‘ਤੇ ਸਖਤ ਨਜ਼ਰ ਰੱਖੀ ਜਾਵੇ।

ਕੈਪਟਨ ਨੇ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਆਦੇਸ਼ ਦਿੱਤਾ ਹੈ ਕਿ ਉਹ ਹਰ ਸਕੂਲ ਮੈਨੇਜਮੈਂਟ ਵਿਰੁੱਧ ਸਖਤ ਕਾਰਵਾਈ ਕਰੇ ਜੋ ਮੋਟਰ ਵਾਹਨ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਨਿਰਧਾਰਤ ਨਿਯਮਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਦੇ ਪਾਇਆ ਜਾਂਦੇ ਹਨ।

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ, “ਡਰਾਈਵਰ ਫਰਾਰ ਹੈ ਅਤੇ ਉਸ ਨੂੰ ਫੜਨ ਲਈ ਭਾਲ ਸ਼ੁਰੂ ਕੀਤੀ ਗਈ ਹੈ। ਮੁਢਲੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਤਿੰਨ ਬੱਚੇ ਇੱਕ ਪਰਿਵਾਰ ਨਾਲ ਸਬੰਧਤ ਹਨ। ਪ੍ਰਸ਼ਾਸਨ ਪਿਛਲੇ ਸਮੇਂ ਵਿੱਚ ਸਕੂਲ ਵੈਨ ਚਾਲਕਾਂ ਦੇ ਗਲਤ ਕੰਮ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਾ ਰਿਹਾ ਹੈ ਅਤੇ ਅਸੀਂ ਅਜਿਹਾ ਕਰਦੇ ਰਹਾਂਗੇ। ”

ਡੀਸੀ ਨੇ ਮੀਡੀਆ ਨੂੰ ਦੱਸਿਆ ਕਿ ਪੁਲਿਸ ਨੇ ਸਕੂਲ ਦੇ ਪ੍ਰਿੰਸੀਪਲ,ਪ੍ਰਬੰਧਨ, ਵੈਨ ਦੇ ਮਾਲਕ ਅਤੇ ਡਰਾਈਵਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

ਉਨ੍ਹਾਂ ਕਿਹਾ, " ਮੁਢਲੀ ਜਾਂਚ ਤੋਂ ਸੰਕੇਤ ਮਿਲਦਾ ਹੈ ਕਿ ਵੈਨ ਦੀ ਹਾਲਤ ਨਿੰਦਾਯੋਗ ਸੀ ਅਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ (ਡੀਟੀਓ) ਦੀ ਰਿਪੋਰਟ ਅਨੁਸਾਰ ਗ਼ੈਰਕਾਨੂੰਨੀ ਢੰਗ ਨਾਲ ਚਲਾਇਆ ਜਾ ਰਿਹਾ ਸੀ।" ਡੀਸੀ ਨੇ ਅੱਗੇ ਕਿਹਾ ਕਿ ਲੌਂਗੋਵਾਲ ਪਿੰਡ ਵਿੱਚ ਸਥਿਤ ਸਕੂਲ ਨੂੰ ਹਾਲ ਹੀ ਵਿੱਚ ਪਿੰਡ ਦੇ ਬਾਹਰਵਾਰ ਇੱਕ ਨਵੀਂ ਇਮਾਰਤ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।

ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਾਸ਼ਾਂ ਨੂੰ ਸਕੂਲ ਵੈਨ ਵਿੱਚੋਂ ਬਾਹਰ ਕੱਢਣ ਦੀ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ।

ਉਨ੍ਹਾਂ ਇੱਕ ਕਮੇਟੀ ਦਾ ਗਠਨ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 50 ਲੱਖ ਰੁਪਏ ਅਤੇ ਜ਼ਖਮੀਆਂ ਨੂੰ 20 ਲੱਖ ਰੁਪਏ ਦੀ ਮੰਗ ਕੀਤੀ।ਉਨ੍ਹਾਂ ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਇਲਾਵਾ ਪ੍ਰਾਈਵੇਟ ਸਕੂਲ ਦੇ ਪ੍ਰਬੰਧਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਵੀ ਕੀਤੀ।

ਸੰਗਰੂਰ ਦੇ ਸੰਸਦ ਮੈਂਬਰ ਅਤੇ ‘ਆਪ’ ਆਗੂ ਭਗਵੰਤ ਮਾਨ, ਜਿਨ੍ਹਾਂ ਨੇ ਮੌਕੇ ਦਾ ਦੌਰਾ ਕੀਤਾ, ਨੇ ਮੀਡੀਆ ਨੂੰ ਦੱਸਿਆ ਕਿ ਸਕੂਲ ਵੱਲੋਂ ਪਹਿਲੇ ਦਿਨ ਸ਼ਨੀਵਾਰ ਨੂੰ ਹੀ ਵੈਨ ਦੀ ਵਰਤੋਂ ਕੀਤੀ ਗਈ। ਉਨ੍ਹਾਂ ਸਕੂਲ ਅਧਿਕਾਰੀਆਂ ਅਤੇ ਵੈਨ ਦੇ ਮਾਲਕ ਖਿਲਾਫ ਕਤਲ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।


“ਆਪ” ਦੇ ਮੁਖੀ ਹਰਪਾਲ ਸਿੰਘ ਚੀਮਾ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਲਿਖਿਆ, “ਮੈਂ ਐਲਪੀਜੀ ਨਾਲ ਚੱਲਣ ਵਾਲੀ ਸਕੂਲ ਵੈਨ ਦੀ ਵਰਤੋਂ ਦੀ ਸਖਤ ਨਿੰਦਾ ਕਰਦਾ ਹਾਂ ਜਿਸ ਕਾਰਨ ਇਹ ਤਬਾਹੀ ਮਚੀ ਹੈ। ਸਕੂਲ ਅਤੇ ਸਿਵਲ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ਹੈ।”