Batala School Van Accident : ਬਟਾਲਾ ਨੇੜੇ ਇੱਕ ਸਕੂਲ ਵੈਨ ਨਾਲ ਵੱਡਾ ਸੜਕ ਹਾਦਸਾ ਵਾਪਰ ਗਿਆ। ਬਲਪੁਰੀਆਂ ਮੋੜ ਨੇੜੇ ਮਰੂਤੀ ਏਜੰਸੀ ਕੋਲ ਤੇਜ਼ ਰਫ਼ਤਾਰ ਵਰਨਾ ਕਾਰ ਨੇ ਬੱਚਿਆਂ ਨਾਲ ਭਰੀ ਸਕੂਲ ਵੈਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਲ ਵੈਨ ਸੜਕ ਦੇ ਵਿਚਕਾਰ ਹੀ ਪਲਟ ਗਈ। ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਪੈ ਗਿਆ।
ਜਾਣਕਾਰੀ ਮੁਤਾਬਕ ਸਕੂਲ ਵੈਨ ਸਵੇਰੇ ਬੱਚਿਆਂ ਨੂੰ ਲੈ ਕੇ ਆਪਣੇ ਰੋਜ਼ਾਨਾ ਦੇ ਰੂਟ 'ਤੇ ਜਾ ਰਹੀ ਸੀ। ਜਿਵੇਂ ਹੀ ਵੈਨ ਬਲਪੁਰੀਆਂ ਮੋੜ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਵਰਨਾ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕ ਤੁਰੰਤ ਮੌਕੇ 'ਤੇ ਪਹੁੰਚ ਗਏ ਅਤੇ ਵੈਨ ਵਿੱਚ ਫਸੇ ਬੱਚਿਆਂ ਨੂੰ ਬਾਹਰ ਕੱਢਣ ਵਿੱਚ ਮਦਦ ਕੀਤੀ।
ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵੱਡੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਮੁੱਢਲੀ ਜਾਣਕਾਰੀ ਮੁਤਾਬਕ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ 112 ਅਤੇ ਰੋਡ ਸੇਫਟੀ ਫੋਰਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਟੀਮਾਂ ਨੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਬੱਚਿਆਂ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ।
ਇਸ ਹਾਦਸੇ ਨੇ ਇੱਕ ਵਾਰ ਫਿਰ ਸੜਕਾਂ 'ਤੇ ਤੇਜ਼ ਰਫ਼ਤਾਰ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਲੋਕਾਂ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਹੈ ਕਿ ਸਕੂਲ ਵੈਨਾਂ ਦੇ ਆਉਣ-ਜਾਣ ਸਮੇਂ ਖ਼ਾਸ ਸਾਵਧਾਨੀ ਵਰਤੀ ਜਾਵੇ ਅਤੇ ਗੱਡੀਆਂ ਹੌਲੀ ਰਫ਼ਤਾਰ ਨਾਲ ਚਲਾਈਆਂ ਜਾਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।