Ferozepur News : ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਆਈ.ਏ.ਐੱਸ. ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 19-08-2023 ਤੋਂ 26-08-2023 ਤੱਕ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੇ ਵਾਲਾ, ਸਰਕਾਰੀ ਮਿਡਲ ਸਕੂਲ ਨਿਹਾਲੇ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਟੇਂਡੀ ਵਾਲਾ,  ਝੁੱਗੇ ਹਜ਼ਾਰਾ ਸਿੰਘ, ਗੱਟੀ ਰਹੀਮੇ ਕੇ, ਰਾਜੋ ਕੇ ਉਸਪਾਰ, ਭੱਖੜਾ, ਬੋਗੀ ਵਾਲਾ, ਖੁੰਦਰ ਗੱਟੀ, ਦੋਨਾ ਮੱਤੜ, ਹੁਸੈਨੀਵਾਲ਼ਾ ਵਰਕਸ਼ਾਪ, ਗੁਲਾਮ ਹੁਸੈਨ ਵਾਲਾ, ਕੁੱਤਬਦੀਨ ਵਾਲਾ, ਬਾਰੇ ਕੇ, ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਸ.ਸ.ਸ.ਸ ਦੋਨਾ ਮੱਤੜ,  ਸ.ਸ.ਸ.ਸ ਬਾਰੇ ਕੇ, ਸ.ਸ.ਸ.ਸ ਰਾਜੋ ਕੇ,  ਸ.ਸ.ਸ.ਸ ਧੀਰਾ ਘਾਰਾ ਵਿਖੇ ਛੁੱਟੀ ਦਾ ਐਲਾਨ ਕੀਤਾ ਹੈ।



ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫਸਰਾਂ ਦੀ ਪ੍ਰਤੀ ਬੇਨਤੀ ਅਨੁਸਾਰ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜ਼ਿਲ੍ਹਾ ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁਕੇ ਹਨ। ਇਸ ਲਈ ਉਕਤ ਸਕੂਲਾਂ ਵਿੱਚ ਅਤੇ ਸਕੂਲ ਪਹੁੰਚਣ ਦੇ ਰਸਤੇ ਵਿੱਚ ਪਾਣੀ ਭਰ ਗਿਆ ਹੈ। ਜਿਸ ਕਾਰਨ ਸਕੂਲ ਪਹੁੰਚਣ ਦਾ ਕੋਈ ਰਸਤਾ ਨਹੀਂ ਹੈ। ਇਸ ਕਾਰਨ ਹਾਲ ਦੀ ਘੜੀ ਇਹ ਸਕੂਲ ਬੰਦ ਕੀਤੇ ਗਏ ਹਨ।


 

ਦੱਸ ਦੇਈਏ ਕਿ ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕਾ ਜਿ਼ਲ੍ਹੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ/ਢਾਣੀਆ ਵਿੱਚ ਰਹਿੰਦੇ ਬੱਚਿਆ ਨੂੰ  23 ਅਗਸਤ 2023 ਤੱਕ  ਹਰੇਕ ਸਕੂਲ( ਸਰਕਾਰੀ/ਪ੍ਰਾਇਵੇਟ) ਨੂੰ ਛੁੱਟੀਆਂ ਘੋਸ਼ਿਤ ਕਰਨ ਦਾ ਹੁਕਮ ਦਿੱਤਾ ਹੈ।

 

ਜਾਰੀ ਹੁਕਮਾਂ ਅਨੁਸਾਰ ਜਲਾਲਾਬਾਦ ਤਹਿਸੀਲ ਅਧੀਨ ਪੈਂਦੇ ਢਾਣੀ ਨੱਥਾ ਸਿੰਘ, ਢਾਣੀ ਫੂਲਾ ਸਿੰਘ, ਢਾਣੀ ਆਤੂ ਵਾਲਾ ਅਤੇ ਢਾਣੀਆਂ ਪੀਰੇ ਕੇ ਉਤਾੜ ਅਤੇ ਫਾਜਿਲਕਾ ਤਹਿਸੀਲ ਅਧੀਨ ਪੈਂਦੇ ਝੰਗਣ ਭੈਣੀ, ਗੁਲਾਬਾ ਭੈਣੀ,ਦੋਨਾ ਨਾਨਕਾ ਤੇਜਾ ਰੁਹੇਲਾ, ਗੱਟੀ ਨੰਬਰ 1, ਢਾਣੀ ਸੱਦਾ ਸਿੰਘ, ਮੁਹਾਰ ਜਮਸ਼ੇਰ, ਮਹਾਤਮ ਨਗਰ ਸ਼ਾਮਿਲ ਹਨ। ਜਿ਼ਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।

 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 




 



 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ