ਪੰਜਾਬ ਵਿੱਚ ਲਗਾਤਾਰ ਹੋ ਰਹੀ ਭਾਰੀ ਵਰਖਾ ਕਾਰਨ ਹਾਲਾਤ ਗੰਭੀਰ ਬਣਦੇ ਜਾ ਰਹੇ ਹਨ। ਇਸੇ ਕਰਕੇ ਜਲੰਧਰ, ਅੰਮ੍ਰਿਤਸਰ ਸਮੇਤ ਪੰਜ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਚੇਤਾਵਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਕਪੂਰਥਲਾ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਾਰੀ ਮੀਂਹ ਨਾਲ ਕਈ ਇਲਾਕਿਆਂ ਵਿੱਚ ਜਲ-ਭਰਾਵ ਦੀ ਸਥਿਤੀ ਪੈਦਾ ਹੋ ਰਹੀ ਹੈ, ਜਿਸ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਲਈ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਮੀਂਹ ਦਾ ਰੁਖ ਦੇਖਦੇ ਹੋਏ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਅਨੁਸਾਰ ਅੱਗੇ ਦੇ ਫ਼ੈਸਲੇ ਕੀਤੇ ਜਾਣਗੇ।

ਇਹ ਵਾਲੇ ਜ਼ਿਲ੍ਹਿਆਂ ਵਿੱਚ ਛੁੱਟੀ

ਦੱਸਣਾ ਲਾਜ਼ਮੀ ਹੈ ਕਿ ਇਸ ਤੋਂ ਪਹਿਲਾਂ ਹੁਸ਼ਿਆਰਪੁਰ, ਅੰਮ੍ਰਿਤਸਰ, ਫਾਜ਼ਿਲਕਾ, ਪਠਾਨਕੋਟ ਅਤੇ ਜਲੰਧਰ ਜ਼ਿਲ੍ਹਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ, ਪਰ 25 ਅਗਸਤ ਦੀ ਦੇਰ ਰਾਤ ਮਿਲੀ ਜਾਣਕਾਰੀ ਮੁਤਾਬਕ ਕਪੂਰਥਲਾ ਜ਼ਿਲ੍ਹੇ ਦੇ ਸਕੂਲਾਂ ਵਿੱਚ ਵੀ ਛੁੱਟੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਕਰਕੇ 26 ਅਗਸਤ ਯਾਨੀਕਿ ਅੱਜ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਦੌਰਾਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਇਤਿਹਾਅਤ ਕਦਮ ਚੁੱਕਣ ਸ਼ੁਰੂ ਕਰ ਦਿੱਤੇ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਭਾਰੀ ਵਰਖਾ ਨਾਲ ਜਲ-ਭਰਾਵ, ਟ੍ਰੈਫਿਕ ਵਿੱਚ ਰੁਕਾਵਟਾਂ ਅਤੇ ਹੋਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਜਿਸ ਨਾਲ ਸਕੂਲ ਜਾਣ ਵਾਲੇ ਬੱਚਿਆਂ ਅਤੇ ਮਾਪਿਆਂ ਨੂੰ ਵੱਡੀ ਪਰੇਸ਼ਾਨੀ ਝੱਲਣੀ ਪੈ ਸਕਦੀ ਹੈ। ਇਸ ਗੰਭੀਰ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਸ ਲਈ ਹੀ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ। ਪ੍ਰਸ਼ਾਸਨ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਦੇ ਬਦਲਦੇ ਰੁਖ ‘ਤੇ ਨਜ਼ਰ ਬਣਾਈ ਰੱਖੀ ਜਾ ਰਹੀ ਹੈ ਅਤੇ ਜੇ ਲੋੜ ਪਈ ਤਾਂ ਅੱਗੇ ਹੋਰ ਫ਼ੈਸਲੇ ਵੀ ਲਏ ਜਾ ਸਕਦੇ ਹਨ।