ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਾ SDO ਕਾਬੂ
Fatehgarh Sahib News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ
Fatehgarh Sahib News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸਦੇ ਪਿੰਡ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉੱਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਹ ਵੀ ਪੜ੍ਹੋ : ਮਰੀਜ਼ ਨਾਲ ਸਰੀਰਕ ਸਬੰਧ ਬਣਾ ਰਹੀ ਸੀ ਨਰਸ , ਮਰੀਜ਼ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ !
ਇਹ ਵੀ ਪੜ੍ਹੋ : BCCI ਨੇ ਅਜੀਤ ਅਗਰਕਰ ਨੂੰ ਨਿਯੁਕਤ ਕੀਤਾ ਟੀਮ ਇੰਡੀਆ ਦਾ ਮੁੱਖ ਚੋਣਕਾਰ, ਸੈਲਰੀ ਵੀ ਵਧੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ