ਪੜਚੋਲ ਕਰੋ
Advertisement
(Source: ECI/ABP News/ABP Majha)
Gurdaspur: ਵਿਜੀਲੈਂਸ ਵੱਲੋਂ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ NOC ਜਾਰੀ ਕਰਨ ਦੇ ਦੋਸ਼ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ
Gurdaspur News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (
Gurdaspur News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਵਿਖੇ ਤਾਇਨਾਤ ਮਾਈਨਿੰਗ (ਖਣਨ) ਵਿਭਾਗ ਦੇ ਐਸ.ਡੀ.ਓ. ਕਾਬਲ ਸਿੰਘ ਨੂੰ 1 ਲੱਖ ਰੁਪਏ ਰਿਸ਼ਵਤ ਲੈਣ ਅਤੇ ਜਾਅਲੀ ਐਨ.ਓ.ਸੀ. ਜਾਰੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗੁਰਦੀਪ ਸਿੰਘ ਵਾਸੀ ਪਿੰਡ ਸ਼ਕਾਲਾ ਨੇ 08-06-2023 ਨੂੰ ਐਂਟੀ ਕੁਰੱਪਸ਼ਨ ਪੋਰਟਲ 'ਤੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਦੋਸਤ ਜਸਵੰਤ ਸਿੰਘ ਵਾਸੀ ਪਿੰਡ ਮਾੜੀ ਬੁਚੀਆਂ ਨੇ ਆਪਣੀ ਚਾਰ ਕਨਾਲ ਜ਼ਮੀਨ ਵਿੱਚੋਂ ਮਿੱਟੀ ਚੁਕਵਾਉਣ ਦੀ ਮਨਜ਼ੂਰੀ ਲੈਣ ਵਾਸਤੇ ਐਸ.ਡੀ.ਓ. ਕਾਬਲ ਸਿੰਘ ਨਾਲ ਸੰਪਰਕ ਕੀਤਾ ਸੀ ਅਤੇ ਮੁਲਜ਼ਮ ਐਸ.ਡੀ.ਓ. ਨੇ ਜਸਵੰਤ ਸਿੰਘ ਤੋਂ 1 ਲੱਖ ਰੁਪਏ ਰਿਸ਼ਵਤ ਲੈ ਕੇ ਮਿੱਟੀ ਚੁੱਕਣ ਸਬੰਧੀ ਖਣਨ ਵਿਭਾਗ ਦੀ ਜਾਅਲੀ ਐਨ.ਓ.ਸੀ. ਜਾਰੀ ਕਰ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿੱਚ ਮਿਤੀ 14-08-2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 28 ਦਰਜ ਕਰਕੇ ਐਸ.ਡੀ.ਓ. ਕਾਬਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ ਪੰਜਾਬ ਵਿਜੀਲੈਂਸ ਬਿਊਰੋ ਨੇ ਤਰਨਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. (PSPCL ) ਦੇ ਲਾਈਨਮੈਨ ਦਿਲਬਾਗ ਸਿੰਘ (Lineman Dilbagh Singh ) ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ ਕਰੀਬ 7 ਲੱਖ ਕਿਊਸਿਕ ਪਾਣੀ ਦੀ ਹੋਈ ਆਮਦ, 5 ਜ਼ਿਲ੍ਹਿਆਂ ਦੇ ਵਾਸੀਆਂ ਨੂੰ ਨਦੀ ਦੇ ਨੇੜੇ ਨਾ ਜਾਣ ਦੀ ਸਲਾਹ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਖ਼ਬਰਾਂ
ਦੇਸ਼
Advertisement