ਚੰਡੀਗੜ੍ਹ: ਆਮ ਆਦਮੀ ਪਾਰਟੀ ਛੱਡ ਕੇ ਨਵੀਂ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਦੀ ਵਿਧਾਇਕੀ 'ਤੇ ਤਲਵਾਰ ਲਟਕੀ ਗਈ ਹੈ। ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਨੇ ਖਹਿਰਾ ਨੂੰ ਨੋਟਿਸ ਭੇਜ ਤੇ 15 ਦਿਨਾਂ ਅੰਦਰ ਜਵਾਬ ਦੇਣ ਲਈ ਕਿਹਾ ਹੈ। ਸਪੀਕਰ ਨੇ ਇਹ ਕਾਰਵਾਈ ਆਮ ਆਦਮੀ ਪਾਰਟੀ ਦੀ ਸ਼ਿਕਾਇਤ ਮਗਰੋਂ ਕੀਤੀ ਹੈ।
ਆਮ ਆਦਮੀ ਪਾਰਟੀ ਨੇ ਪਿਛਲੇ ਦਿਨੀਂ ਸਪੀਕਰ ਕੋਲ ਪਹੁੰਚ ਕਰਕੇ ਮੰਗ ਕੀਤੀ ਸੀ ਕਿ ਖਹਿਰਾ ਦੀ ਵਿਧਾਇਕੀ ਰੱਦ ਕੀਤੀ ਜਾਵੇ ਕਿਉਂਕਿ ਉਨ੍ਹਾਂ ਨੇ 'ਆਪ' ਤੋਂ ਵੱਖ ਹੋ ਕੇ ਨਵੀਂ ਪਾਰਟੀ ਬਣਾ ਲਈ ਹੈ। ਖਹਿਰਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤਾਂ ਅਸਤੀਫਾ ਦੇ ਦਿੱਤਾ ਸੀ ਪਰ ਵਿਧਾਇਕੀ ਤੋਂ ਨਹੀਂ।
ਆਮ ਆਦਮੀ ਪਾਰਟੀ ਨੇ ਸਪੀਕਰ ਕੋਲ ਸ਼ਿਕਾਇਤ ਕੀਤੀ ਸੀ ਕਿ ਖਹਿਰਾ ਖਿਲਾਫ ਦਲਬਦਲੂ ਕਾਨੂੰਨ ਤਹਿਤ ਕਾਰਵਾਈ ਕੀਤੀ ਜਾਵੇ ਕਿਉਂਕਿ ਉਨ੍ਹਾਂ 'ਆਪ' ਦੀ ਟਿਕਟ 'ਤੇ ਚੋਣ ਜਿੱਤੀ ਸੀ ਪਰ ਹੁਣ ਪਾਰਟੀ ਛੱਡ ਗਏ ਹਨ।