ਅੰਮ੍ਰਿਤਸਰ: ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਪੰਜਾਬ ਪੁਲਿਸ ਦਾ ਸਰਚ ਅਭਿਆਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਪਰ ਤਿੰਨ ਦਿਨਾਂ ਦੇ ਸਰਚ ਅਭਿਆਨ ਤੋਂ ਬਾਅਦ ਪੁਲਿਸ ਦੇ ਹੱਥ ਖਾਲੀ ਹੀ ਰਹੇ। ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਪੁਲਿਸ ਅਧਿਕਾਰੀ ਤੇ ਪੁਲਿਸ ਫੋਰਸ ਮੰਗਵਾਈ ਗਈ ਸੀ।
ਇਸ ਤਹਿਤ ਪੁਲਿਸ ਵੱਲੋਂ ਸਰਹੱਦੀ ਇਲਾਕੇ ਦੇ ਪਿੰਡਾਂ ਦਾ ਚੱਪਾ-ਚੱਪਾ ਛਾਣਿਆ ਜਾ ਰਿਹਾ ਹੈ। ਹਰ ਜਗ੍ਹਾ ਪੁਲਿਸ ਵੱਲੋਂ ਚੈਕਿੰਗ ਦੇ ਨਾਲ-ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਨੇ ਢਾਈ ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਸੀ। ਇਸ ਤਹਿਤ ਦੋ ਤਰ੍ਹਾਂ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਨ੍ਹਾਂ ਵਿੱਚੋਂ ਇੱਕ ਟੀਮ ਖੇਤ ਤੇ ਮੋਟਰਾਂ ਦੀ ਜਾਂਚ ਕਰ ਰਹੀ ਸੀ ਤੇ ਦੂਸਰੀ ਟੀਮ ਪਿੰਡਾਂ ਵਿੱਚ ਹਰ ਘਰ ਵਿੱਚ ਜਾ ਕੇ ਪਰਿਵਾਰਕ ਮੈਂਬਰਾਂ ਕੋਲੋਂ ਪੁੱਛ ਪੜਤਾਲ ਕਰ ਰਹੀ ਸੀ।
ਪਿੰਡਾਂ ਦੇ ਲੋਕਾਂ ਕੋਲੋਂ ਪੁਲਿਸ ਨੇ ਘਰ ਵਿੱਚ ਮੈਂਬਰਾਂ ਦੀ ਜਾਣਕਾਰੀ ਲਈ ਤੇ ਬਾਹਰੋਂ ਆ ਕੇ ਰਹਿ ਰਹੇ ਲੋਕਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਪੁਲਿਸ ਨੂੰ ਜਿੱਥੇ-ਜਿੱਥੇ ਵੀ ਸ਼ੱਕ ਲੱਗਾ ਉਨ੍ਹਾਂ ਘਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਦੌਰਾਨ ਜਾਂਚ ਕਰ ਰਹੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੋ ਹਦਾਇਤਾਂ ਜਾਰੀ ਹੋਈਆਂ ਹਨ, ਉਸ ਮੁਤਾਬਕ ਹੀ ਉਹ ਜਾਂਚ ਕਰ ਰਹੇ ਹਨ।
ਪੰਜਾਬ ਪੁਲਿਸ ਨੇ ਸਰਹੱਦੀ ਜ਼ਿਲ੍ਹਿਆਂ ਨੂੰ ਛਾਣਿਆ, ਕੁਝ ਵੀ ਨਾ ਪਿਆ ਪੱਲੇ
ਏਬੀਪੀ ਸਾਂਝਾ
Updated at:
13 Oct 2019 03:33 PM (IST)
ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਤੇ ਪਠਾਨਕੋਟ ਵਿੱਚ ਪੰਜਾਬ ਪੁਲਿਸ ਦਾ ਸਰਚ ਅਭਿਆਨ ਅੱਜ ਤੀਜੇ ਦਿਨ ਵੀ ਜਾਰੀ ਰਿਹਾ ਪਰ ਤਿੰਨ ਦਿਨਾਂ ਦੇ ਸਰਚ ਅਭਿਆਨ ਤੋਂ ਬਾਅਦ ਪੁਲਿਸ ਦੇ ਹੱਥ ਖਾਲੀ ਹੀ ਰਹੇ। ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਤੋਂ ਇਲਾਵਾ ਪੰਜਾਬ ਦੇ ਹਰ ਜ਼ਿਲ੍ਹੇ ਵਿੱਚੋਂ ਪੁਲਿਸ ਅਧਿਕਾਰੀ ਤੇ ਪੁਲਿਸ ਫੋਰਸ ਮੰਗਵਾਈ ਗਈ ਸੀ।
- - - - - - - - - Advertisement - - - - - - - - -