Mansa news: ਮਾਨਸਾ 'ਚ ਨਸ਼ੇ ਦੇ ਖਿਲਾਫ ਪੰਜਾਬ ਪੁਲਿਸ ਦਾ CASO ਤਹਿਤ ਸਰਚ ਅਭਿਆਨ ਜਾਰੀ
Mansa news: ਮਾਨਸਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਏਡੀਜੀਪੀ ਦੀ ਅਗਵਾਈ ਵਿੱਚ CASO ਦੇ ਤਹਿਤ ਸਰਚ ਅਭਿਆਨ ਚਲਾਇਆ ਗਿਆ।
Mansa Police: CASO ਦੇ ਤਹਿਤ ਪੰਜਾਬ ਭਰ ਵਿੱਚ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਮਾਨਸਾ ਵਿੱਚ ਵੀ ਅੱਜ 300 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕਰ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।
ਮਾਨਸਾ ਵਿੱਚ ਏਡੀਜੀਪੀ ਰਾਕੇਸ਼ ਕੌਸ਼ਲ ਦੀ ਅਗਵਾਈ ਵਿੱਚ ਐਸਐਸਪੀ ਡਾਕਟਰ ਨਾਨਕ ਸਿੰਘ ਸਮੇਤ ਪੁਲਿਸ ਅਧਿਕਾਰੀਆਂ ਵੱਲੋਂ ਨਸ਼ੇ ਦੀ ਤਸਕਰੀ ਕਰਨ ਵਾਲੇ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ।
ਇਸ ਦੌਰਾਨ ਏਡੀਜੀਪੀ ਰਾਕੇਸ਼ ਕੌਂਸਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਵਿੱਚ 300 ਦੇ ਕਰੀਬ ਪੁਲਿਸ ਕਰਮਚਾਰੀ ਤਾਇਨਾਤ ਕਰਕੇ ਟੀਮਾਂ ਬਣਾਈਆਂ ਗਈਆਂ ਹਨ ਜੋ ਸਵੇਰੇ 8 ਵਜੇ ਤੋਂ ਸਰਚ ਅਭਿਆਨ ਨਸ਼ੇ ਦੇ ਖਿਲਾਫ ਸ਼ੁਰੂ ਹੋਇਆ ਹੈ ਅਤੇ 2 ਵਜੇ ਤੱਕ ਇਹ ਸਰਚ ਅਭਿਆਨ ਜਾਰੀ ਰਹੇਗਾ।
ਇਹ ਵੀ ਪੜ੍ਹੋ: Punjab Police: ਕੜਾਕੇ ਦੀ ਠੰਢ 'ਚ ਰਾਤ ਵੇਲੇ ਡਿਊਟੀ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਮਿਲੇਗੀ ਚਾਹ, ਦੁੱਧ ਤੇ ਗਰਮ ਸੂਪਡ
ਉਨ੍ਹਾਂ ਕਿਹਾ ਕਿ ਹੁਣ ਤੱਕ ਪੁਲਿਸ ਵੱਲੋਂ ਗਾਂਜਾ ਲਾਹਣ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਪੁਲਿਸ ਨੇ ਪੰਜ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਹੋਇਆਂ ਕਿਹਾ ਕਿ ਨਸ਼ੇ ਦੀ ਦਲ-ਦਲ ਵਿੱਚੋਂ ਨੌਜਵਾਨਾਂ ਨੂੰ ਕੱਢਣ ਦੇ ਲਈ ਆਮ ਲੋਕਾਂ ਨੂੰ ਵੀ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਨਸ਼ੇ ਦੇ ਸਮਗਲਰਾਂ ਨੂੰ ਕਾਬੂ ਕੀਤਾ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੇ ਨਾਲ ਜੋੜਨ ਦੇ ਲਈ ਵੀ ਐਨਜੀਓ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਨੌਜਵਾਨਾਂ ਨੂੰ ਨਸ਼ੇ ਦੀ ਦਲ ਦਲ ਵਿੱਚ ਜਾਣ ਤੋਂ ਰੋਕ ਕੇ ਖੇਡਾਂ ਦੇ ਨਾਲ ਜੋੜਿਆ ਜਾ ਸਕੇ।
ਇਹ ਵੀ ਪੜ੍ਹੋ: Punjab Politics: ਐਡਵੋਕੇਟ ਜਗਮੀਤ ਸਿੰਘ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵੱਲੋਂ ਸੰਸਦੀ ਹਲਕੇ ਦੇ ਯੂਥ ਪ੍ਰਧਾਨ ਨਿਯੁਕਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।