Punjab Budget Session: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਸਰਾ ਦਿਨ ਹੈ। ਇਸ ਤੋਂ ਪਹਿਲਾਂ ਦੋ ਦਿਨਾਂ ਲਈ ਸਦਨ ਮੁਲਤਵੀ ਕਰ ਦਿੱਤੀ ਗਈ ਸੀ ਅਤੇ ਅੱਜ ਸਵੇਰੇ ਦੂਸਰਾ ਦਿਨ ਸ਼ੂਰੁ ਹੋਣ ਵਾਲੀ ਹੈ। ਅੱਜ ਵੀ ਵਿਰੋਧੀ ਧਿਰਾਂ ਸਰਕਾਰ ਨੂੰ ਕਿਸਾਨ ਅੰਦੋਲਨ ਸਮੇਤ ਕਈ ਮੁੱਦਿਆਂ 'ਤੇ ਘੇਰਨਗੀਆਂ।


 ਇਸ ਦੌਰਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਸੰਬੋਧਨ 'ਤੇ ਬਹਿਸ ਹੋਵੇਗੀ। ਸੈਸ਼ਨ ਦੇ ਸ਼ੁਰਆਤ 'ਚ ਜਦੋਂ ਰਾਜਪਾਲ ਨੇ ਆਪਣਾ ਭਾਸ਼ਣ ਸ਼ੁਰੂ ਕੀਤਾ ਸੀ ਤਾਂ ਵਿਰੋਧੀ ਧਿਰ ਕਾਂਗਰਸ ਨੇ ਜ਼ਬਰਦਸਤ ਹੰਗਾਮਾ ਕੀਤਾ। ਰਾਜਪਾਲ ਨੂੰ ਪੂਰਾ ਭਾਸ਼ਣ ਵੀ ਨਹੀਂ ਦੇਣ ਦਿੱਤਾ ਗਿਆ। ਗਵਰਨਰ ਨੇ ਪਹਿਲੇ ਪੇਜ ਅਤੇ ਆਖਰੀ ਪੇਜ ਦੀਆਂ ਲਾਈਨਾਂ ਪੜ੍ਹ ਕੇ ਆਪਣਾ ਸੰਬੋਧਨ ਖ਼ਤਮ ਕਰ ਦਿੱਤਾ ਸੀ। 


 ਅੱਜ ਪ੍ਰਸ਼ਨ ਕਾਲ ਤੋਂ ਬਾਅਦ ਵਪਾਰ ਸਲਾਹਕਾਰ ਕਮੇਟੀ ਦੀ ਪਹਿਲੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਰਾਜਪਾਲ ਦੇ ਸੰਬੋਧਨ 'ਤੇ ਬਹਿਸ ਮਤਾ ਵੀ ਲਿਆਂਦਾ ਜਾਵੇਗਾ। ਹਾਲਾਂਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸੋਮਵਾਰ ਨੂੰ ਕਿਸਾਨ ਅੰਦੋਲਨ ਅਤੇ ਸੂਬੇ ਦੇ ਲੋਕਾਂ 'ਤੇ ਲਗਾਏ ਗਏ ਕਈ ਤਰ੍ਹਾਂ ਦੇ ਟੈਕਸਾਂ ਨੂੰ ਲੈ ਕੇ ਸਰਕਾਰ ਨੂੰ ਘੇਰਨਗੇ। ਇਸ ਦੇ ਨਾਲ ਹੀ ਅਕਾਲੀ ਦਲ ਅਤੇ ਬਸਪਾ ਦੇ ਵਿਧਾਇਕ ਵੀ ਸਦਨ ਵਿੱਚ ਵੱਖ-ਵੱਖ ਮੁੱਦੇ ਉਠਾਉਣਗੇ।



ਸੈਸ਼ਨ ਦੀ ਸ਼ੁਰੂਆਤ 1 ਮਾਰਚ ਨੂੰ ਰਾਜਪਾਲ ਦੇ ਭਾਸ਼ਣ ਨਾਲ ਹੋਈ।  ਸਰਕਾਰ 5 ਮਾਰਚ ਨੂੰ ਆਪਣਾ ਬਜਟ ਪੇਸ਼ ਕਰੇਗੀ। ਅਗਲੇ ਦਿਨ 6 ਮਾਰਚ ਨੂੰ ਬਜਟ 'ਤੇ ਬਹਿਸ ਹੋਵੇਗੀ। 7 ਮਾਰਚ ਗੈਰ-ਸਰਕਾਰੀ ਦਿਨ ਹੋਵੇਗਾ। ਇਸ ਦਿਨ ਪ੍ਰਾਈਵੇਟ ਬਿੱਲ ਆਉਣਗੇ। 8, 9 ਅਤੇ 10 ਮਾਰਚ  ਨੂੰ ਸਰਕਾਰੀ ਛੁੱਟੀਆਂ ਹੋਣਗੀਆਂ। ਜਦਕਿ 11 ਮਾਰਚ  ਅਤੇ 12 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੈ। 


ਇਸ ਵਿੱਚ ਬਿੱਲ ਪੇਸ਼ ਕੀਤੇ ਜਾਣਗੇ। 13 ਮਾਰਚ  ਅਤੇ 14 ਮਾਰਚ ਗੈਰ-ਸਰਕਾਰੀ ਦਿਨ ਹਨ। ਇਸ ਦਿਨ ਨਿੱਜੀ ਬਿੱਲ ਲਿਆਂਦੇ ਜਾਣਗੇ। 15 ਮਾਰਚ ਨੂੰ ਵੀ ਬਿੱਲ ਪੇਸ਼ ਕੀਤੇ ਜਾਣਗੇ। ਇਸ ਦੇ ਨਾਲ ਹੀ ਇਸ ਦਿਨ ਸੈਸ਼ਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਜਾਵੇਗਾ।


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।