ਚੰਡੀਗੜ੍ਹ : 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੂਬੇ ਦੇ ਵਿੱਤ ਬਾਰੇ ਵਾਈਟ ਪੇਪਰ ਪੇਸ਼ ਕੀਤਾ ਹੈ। ਵਿਧਾਨ ਸਭਾ ਵਿੱਚ ਅਮਨ ਅਰੋੜਾ ਅਤੇ ਹਰਜੋਤ ਬੈਂਸ ਬੋਲ ਰਹੇ ਹਨ। ਹਰਜੋਤ ਬੈਂਸ ਮਾਈਨਿੰਗ ਦੇ ਮੁੱਦੇ 'ਤੇ ਬੋਲੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੇਵਿਨਿਊ ਤੁਸੀਂ 15 ਸਾਲ ਵਿਚ ਨਹੀਂ ਦਿੱਤਾ, ਅਸੀਂ 1 ਸਾਲ ਵਿਚ ਦੇਵਾਂਗੇ। ਪ੍ਰਤਾਪ ਬਾਜਵਾ ਬੋਲੇ ਜੇ ਤੁਸੀਂ ਜਾਂਚ ਸ਼ੁਰੂ ਕਰਨੀ ਤਾਂ ਅਮਰਿੰਦਰ ਸਿੰਘ ਤੋਂ ਕਰੋ। 

 


ਪੰਜਾਬ ਦੀ ਸਿੱਖਿਆ ਨੂੰ ਲੈ ਕੇ ਮੁੱਖ ਮੰਤਰੀ ਤੇ ਬਾਜਵਾ ਆਹਮੋ-ਸਾਹਮਣੇ


ਪ੍ਰਸ਼ਨ ਕਾਲ ਦੌਰਾਨ ਜਦੋਂ ਪੰਜਾਬ ਦੇ ਸਿੱਖਿਆ ਮੰਤਰੀ ਮੀਤ ਹੇਅਰ ਸੂਬੇ ਦੇ ਸਕੂਲਾਂ ਦੇ ਸੁਧਾਰ ਦੀ ਗੱਲ ਕਰ ਰਹੇ ਸਨ ਤਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ਪੰਜਾਬ ਸਿੱਖਿਆ ਦੇ ਮਾਮਲੇ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ’ਤੇ ਆ ਗਿਆ ਹੈ, ਫਿਰ ਵੀ ਪੰਜਾਬ ਸਰਕਾਰ ਇਸ ਨੂੰ ਨਹੀਂ ਅਪਣਾ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਸ ਨੂੰ ਸਵੀਕਾਰ ਕਰਨਾ ਚਾਹੀਦਾ ਹੈ। ਇਸ 'ਤੇ ਸਦਨ 'ਚ ਮੌਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਨੂੰ ਕਰਾਰਾ ਜਵਾਬ ਦਿੰਦਿਆਂ ਕਿਹਾ ਕਿ ਸਕੂਲਾਂ ਨੂੰ ਬਾਹਰੋਂ ਪੇਂਟ ਕਰਨ ਨਾਲ ਉਹ ਸਮਾਰਟ ਸਕੂਲ ਨਹੀਂ ਬਣ ਜਾਂਦੇ। ਸਕੂਲ ਦੇ ਅੰਦਰ ਕੀ ਹਾਲਤ ਹੈ, ਕੀ ਕੋਈ ਬੁਨਿਆਦੀ ਢਾਂਚਾ ਹੈ, ਕੀ ਬੈਠਣ ਲਈ ਕੋਈ ਥਾਂ ਹੈ, ਕੀ ਪੀਣ ਵਾਲਾ ਪਾਣੀ ਹੈ ਅਤੇ ਅਧਿਆਪਕ ਕਿੱਥੇ ਹਨ? ਉਨ੍ਹਾਂ ਕਿਹਾ ਕਿ ਇਹ ਨੰਬਰ ਇਕ ਨਹੀਂ ਹੈ। ਇਹ ਨਕਲੀ ਨੰਬਰ ਇੱਕ ਹੈ ਅਤੇ ਅਸੀਂ ਇਸਨੂੰ ਅਸਲੀ ਨੰਬਰ ਇੱਕ ਕਰਕੇ ਦਿਖਾਵਾਂਗੇ।



 

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੇ ਪਹਿਲੇ ਦਿਨ ਦੀ ਸ਼ੁਰੂਆਤ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਸੀ। ਇਸ ਮੌਕੇ ਮਰਹੂਮ ਕਾਂਗਰਸ ਆਗੂ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਦਨ ਨੇ ਆਪਣੇ ਸ਼ਰਧਾਂਜਲੀ ਸਮਾਗਮਾਂ ਵਿੱਚ ਸਾਬਕਾ ਮੰਤਰੀਆਂ ਹਰਦੀਪਇੰਦਰ ਸਿੰਘ ਬਾਦਲ ਅਤੇ ਅਕਾਲੀ ਆਗੂ ਤੋਤਾ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਅਰਜੁਨ ਐਵਾਰਡੀ ਗੁਰਚਰਨ ਸਿੰਘ ਭੰਗੂ ਅਤੇ ਹਰੀ ਚੰਦ ਸ਼ਾਮਲ ਸਨ।



 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।