ਪੜਚੋਲ ਕਰੋ

Lok Sabha Election: 'ਆਪ' ਦੇ ਉਮੀਦਵਾਰਾਂ ਦੀ ਆ ਰਹੀ ਦੂਜੀ ਲਿਸਟ, ਇਹਨਾਂ ਲੀਡਰਾਂ 'ਤੇ ਪਾਰਟੀ ਖੇਡਣ ਜਾ ਰਹੀ ਗੇਮ 

AAP Punjab Pending Seat List: ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ 'ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ 'ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ

AAP Punjab Pending Seat List: ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਿਸ ਵਿੱਚ 8 ਉਮੀਦਵਾਰ ਚੋਣ ਮੈਦਾਨ 'ਚ ਉਤਾਰੇ ਹਨ। ਬਾਕੀ ਰਹਿੰਦੇ 5 ਉਮੀਦਵਾਰਾਂ ਦੇ ਨਾਮ 'ਤੇ ਪਾਰਟੀ ਨੇ ਅੰਦਰ ਖਾਤੇ ਮੋਹਰ ਲਗਾ ਦਿੱਤੀ ਹੈ। ਤੇ ਜਲਦ ਹੀ ਇਸ ਦਾ ਐਲਾਨ ਹੋ ਸਕਦਾ ਹੈ। 

ਦੂਸਰੀ ਲਿਸਟ ਵਿੱਚ ਆਮ ਆਦਮੀ ਪਾਰਟੀ 5 ਵਿਚੋਂ 2 ਆਪਣੇ ਵੱਡੇ ਲੀਡਰ ਚੋਣ ਮੈਦਾਨ 'ਚ ਉਤਾਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਤਿੰਨ ਸੀਟਾਂ 'ਤੇ ਨਾਮ ਲਗਭਗ ਤੈਅ ਹਨ ਤੇ ਹੁਣ ਸਿਰਫ਼ ਐਲਾਨ ਹੋਣਾ ਬਾਕੀ ਹੈ। ਪੰਜਾਬ ਦੀਆਂ ਇਨ੍ਹਾਂ 5 ਬਾਕੀ ਸੀਟਾਂ ਵਿੱਚੋਂ ਲੁਧਿਆਣਾ ਨੂੰ ਸਭ ਤੋਂ ਅਹਿਮ ਸੀਟ ਮੰਨਿਆ ਜਾਂਦਾ ਹੈ। 

ਆਮ ਆਦਮੀ ਪਾਰਟੀ ਲੁਧਿਆਣਾ ਸੀਟ 'ਤੇ ਆਪਣੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ 'ਚ ਉਤਾਰਨ 'ਤੇ ਵਿਚਾਰ ਕਰ ਰਹੀ ਹੈ। ਫਿਲਹਾਲ ਪਾਰਟੀ ਨੂੰ ਲੁਧਿਆਣਾ ਵਿੱਚ ਉਨ੍ਹਾਂ ਤੋਂ ਵੱਡਾ ਚਿਹਰਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੇ ਨਾਲ ਹੀ 'ਆਪ' ਹੁਸ਼ਿਆਰਪੁਰ ਸੀਟ ਤੋਂ ਆਪਣੇ ਮੌਜੂਦਾ ਵਿਧਾਇਕ ਡਾ: ਰਵਜੋਤ ਸਿੰਘ ਨੂੰ ਵੀ ਮੈਦਾਨ 'ਚ ਉਤਾਰ ਸਕਦੀ ਹੈ।

'ਆਪ' ਸੂਤਰਾਂ ਅਨੁਸਾਰ ਇਨ੍ਹਾਂ ਦੋਵਾਂ ਨਾਵਾਂ 'ਤੇ ਲਗਭਗ ਸਹਿਮਤੀ ਬਣ ਗਈ ਹੈ। ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਸਹਿਮਤੀ ਨਾਲ ਮੰਤਰੀਆਂ ਨੂੰ ਮੈਦਾਨ 'ਚ ਉਤਾਰਨ ਤੋਂ ਬਾਅਦ 'ਆਪ' ਉਮੀਦਵਾਰਾਂ ਦੀ ਸੂਚੀ 'ਚ ਇਨ੍ਹਾਂ ਦੋਵਾਂ ਆਗੂਆਂ ਦੇ ਨਾਂ ਵੀ ਸ਼ਾਮਲ ਹੋ ਜਾਣਗੇ।

‘ਆਪ’ ਵੱਲੋਂ ਹੋਰ ਅਹਿਮ ਸੀਟ ਸ੍ਰੀ ਆਨੰਦਪੁਰ ਸਾਹਿਬ ਲਈ ਮਾਲਵਿੰਦਰ ਸਿੰਘ ਕੰਗ ਦਾ ਨਾਂ ਅੱਗੇ ਰੱਖਿਆ ਜਾ ਰਿਹਾ ਹੈ। ਮਾਲਵਿੰਦਰ ਸਿੰਘ ਕੰਗ ਪਾਰਟੀ ਦੇ ਬੁਲਾਰੇ ਹੋਣ ਦੇ ਨਾਲ-ਨਾਲ ਵਧੀਆ ਬੁਲਾਰੇ ਵੀ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਕਾਂਗਰਸ ਦੇ ਮਨੀਸ਼ ਤਿਵਾੜੀ ਹਨ ਪਰ ਇੱਥੇ ਰਾਣਾ ਗੁਰਜੀਤ ਵੀ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਜੇਕਰ ਕਾਂਗਰਸ ਇਨ੍ਹਾਂ ਦੋ ਨੇਤਾਵਾਂ 'ਚੋਂ ਕਿਸੇ ਇਕ ਨੂੰ ਵੀ ਨਾਰਾਜ਼ ਕਰਦੀ ਹੈ ਤਾਂ 'ਆਪ' ਨੂੰ ਇਸ ਦਾ ਫਾਇਦਾ ਹੋ ਸਕਦਾ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget