Vaisakhi 2023: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ ਤੋਂ 15 ਅਪਰੈਲ ਤੱਕ ਲੱਗਣ ਵਾਲੇ ਵਿਸਾਖੀ ਮੇਲੇ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਤੇ ਸਬ-ਡਿਵੀਜ਼ਨ ਦੇ ਮੌਜੂਦਾ ਹਾਲਾਤ ਨੂੰ ਮੁੱਖ ਰੱਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਹੁਕਮ 15 ਅਪਰੈਲ 2023 ਤੱਕ ਲਾਗੂ ਰਹਿਣਗੇ।


ਹਾਸਲ ਜਾਣਕਾਰੀ ਮੁਤਾਬਕ ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਪ ਮੰਡਲ ਵਿੱਚ ਧਾਰਾ 144 ਲਾਗੂ ਕਰ ਕੇ ਆਮ ਲੋਕਾਂ ਲਈ ਕੋਈ ਵੀ ਅਸਲਾ ਲਾਇਸੈਂਸੀ ਹਥਿਆਰ, ਨੰਗੀਆਂ ਤਲਵਾਰਾਂ ਤੇ ਕਿਸੇ ਵੀ ਤਰ੍ਹਾਂ ਦੇ ਤੇਜ਼ਧਾਰ ਹਥਿਆਰਾਂ ਦਾ ਜਨਤਕ ਥਾਵਾਂ ’ਤੇ ਪ੍ਰਦਰਸ਼ਨ ਕਰਨ ਉਪਰ ਪੂਰਨ ਰੋਕ ਲਗਾਈ ਗਈ ਹੈ। 



ਵਿਸਾਖੀ ਮੇਲਾ ਅੱਜ ਤੋਂ ਸ਼ੁਰੂ



ਦੱਸ ਦਈਏ ਕਿ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਅੱਜ ਤੋਂ ਵਿਸਾਖੀ ਮੇਲਾ ਸ਼ੁਰੂ ਹੋ ਗਿਆ ਹੈ। ਇਹ ਵਿਸਾਖੀ ਮੇਲਾ 15 ਅਪਰੈਲ ਤੱਕ ਚੱਲੇਗਾ। ਮੇਲੇ ਵਿੱਚ ਐਂਤਕੀ ਪਹਿਲਾਂ ਨਾਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ। ਭਾਰੀ ਪੁਲਿਸ ਫੋਰਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। ਮੇਲੇ ਵਿੱਚ ਸਮਾਜ ਵਿਰੋਧੀ ਅਨਸਰਾਂ ਉਪਰ ਬਾਜ਼ ਅੱਖ ਰੱਖਣ ਲਈ ਖੁਫ਼ੀਆ ਤੰਤਰ ਤੇ ਚਿੱਟ ਕੱਪੜੀ ਪੁਲਿਸ ਸਰਗਰਮ ਰਹੇਗੀ। 


ਸਿਵਲ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ਨੂੰ ਕੰਟਰੋਲ ਕਰਨ ਲਈ ਇਸ ਨੂੰ ਸੱਤ ਸੈਕਟਰਾਂ ਵਿੱਚ ਵੰਡਿਆ ਗਿਆ। ਹਰ ਸੈਕਟਰ ਵਿੱਚ ਬੂਥ ਬਣਾਏ ਗਏ ਹਨ, ਜਿਨ੍ਹਾਂ ਦਾ ਸਿੱਧਾ ਸਬੰਧ ਬਣਾਏ ਗਏ ਕੰਟਰੋਲ ਰੂਮਾਂ ਨਾਲ ਰਹੇਗਾ। 


ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ 



ਸ਼੍ਰੋਮਣੀ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੇਲੇ ’ਚ ਮਾੜੇ ਅਨਸਰਾਂ ’ਤੇ ਕਰੜੀ ਨਿਗਾਹ ਰੱਖਣ ਲਈ ਤਖ਼ਤ ਸਾਹਿਬ ਦੀ ਹਦੂਦ ਅੰਦਰ ਕੈਮਰਿਆਂ ਦੇ ਪ੍ਰਬੰਧਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਾਇਨਾਤ ਕੀਤੀ ਗਈ ਹੈ। ਤਖ਼ਤ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ, ਚੌਕਾਂ ਤੇ ਤਖ਼ਤ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਨੂੰ ਅਤਿ ਸੁੰਦਰ ਸਜਾਵਟ ਨਾਲ ਸਜਾਇਆ ਗਿਆ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ : Punjab Breaking News LIVE : ਬਠਿੰਡਾ ਛਾਉਣੀ 'ਚ ਵਾਪਰੀ ਵੱਡੀ ਘਟਨਾ, 4 ਜਵਾਨਾਂ ਦੀ ਮੌਤ, ਕਣਕ ਦੇ ਭਾਅ 'ਚ ਕਟੌਤੀ ਦੀ ਸ਼ਰਤ ਤੋਂ ਭੜਕੇ ਕਿਸਾਨ, ਸਾਬਕਾ CM ਚੰਨੀ ਨੂੰ ਵਿਜੀਲੈਂਸ ਦਾ ਨੋਟਿਸ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ