ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਵੱਲੋਂ ਅੱਠਵੀਂ ਸ੍ਰੇਣੀ ਜੁਲਾਈ-2023 ਦੀ ਰੀ-ਅਪੀਅਰ ਪ੍ਰੀਖਿਆ ਮਿਤੀ 4 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ ਦੇ ਸ਼ੈਸ਼ਨ ਵਿੱਚ ਬੋਰਡ ਵੱਲੋਂ ਜ਼ਿਲ੍ਹਾ ਮੋਗਾ (Moga) ਅੰਦਰ ਵੱਖ ਵੱਖ ਸਥਾਪਿਤ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ।  


ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਿ਼ਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜਿ਼ਲ੍ਹਾ ਮੋਗਾ ਅੰਦਰ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।


ਇਹ ਹੁਕਮ 4 ਜੁਲਾਈ, 2023 ਤੋਂ 15 ਜੁਲਾਈ, 2023 ਤੱਕ ਸਵੇਰ 9 ਵਜੇ ਤੋਂ 5 ਵਜੇ ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਵਿਖੇ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਹੈ।



 ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 4 ਜੁਲਾਈ ਤੋਂ 15 ਜੁਲਾਈ 2023 ਤੱਕ ਚੱਲਣ ਵਾਲੀ ਅੱਠਵੀਂ ਜਮਾਤ ਦੀ ਜੁਲਾਈ 2023 ਦੀ ਰੀ-ਅਪੀਅਰ ਪ੍ਰਰੀਖਿਆ ਦੌਰਾਨ ਜ਼ਿਲ੍ਹੇ ਦੇ ਸਮੂਹ ਪ੍ਰਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਸੀਆਰਪੀਸੀ ਦੀ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਸਨ।


ਇਹ ਵੀ ਪੜ੍ਹੋ:  ਅੰਸਾਰੀ 'ਤੇ ਕੈਪਟਨ ਨੂੰ ਮਾਨ ਦਾ ਜਵਾਬ, ਕਿਹਾ ਤੁਹਾਡੇ ਪੁੱਤਰ ਰਣਇੰਦਰ ਨੇ ਕਰਵਾਈ ਸੀ ਸੈਟਿੰਗ, ਫਿਰ ਲਿਆਂਦਾ ਪੰਜਾਬ ਦੀ ਜੇਲ੍ਹ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Join Our Official Telegram Channel:
https://t.me/abpsanjhaofficial


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ