ਗੁਰਦਾਸਪੁਰ: ਭਾਰਤ ਸਰਕਾਰ ਵੱਲੋਂ ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਦੀ ਨਾਪਾਕ ਹੱਰਕਤਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਅੱਜ ਬਟਾਲਾ ਪੁਲਿਸ ਵੱਲੋਂ ਪੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।
ਭਾਰਤ ਪਾਕਿ ਸਰਹੱਦ ਦੇ ਬਿਲਕੁਲ ਨਾਲ ਲੱਗਦੇ ਡੇਰਾ ਬਾਬਾ ਨਾਨਕ ‘ਚ ਇਹ ਸਰਚ ਆਪ੍ਰੇਸ਼ਨ ਜੰਗਲਾਂ, ਖੇਤਾਂ ਘਰਾਂ ‘ਚ ਚਲਾਇਆ ਗਿਆ। ਜਿਸ ‘ਚ ਪੰਜਾਬ ਪੁਲਿਸ ਦੇ ਕਰੀਬ 2700 ਜਵਾਨਾਂ ਨੇ ਹਿੱਸਾ ਲਿਆ ਅਤੇ ਇਸ ਆਪ੍ਰੇਸ਼ਨ ਨੂੰ 33 ਵੱਖ-ਵੱਖ ਟੁਕੜੀਆਂ ‘ਚ ਵੰਡਿਆ ਗਿਆ ਸੀ, ਜੋ ਕੱਲ੍ਹ ਤਕ ਜਾਰੀ ਰਹੇਗਾ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਸਰਚ ਆਪ੍ਰੇਸ਼ਨ ਦੋ ਦਿਨ ਤਕ ਜਾਰੀ ਰਹੇਗਾ ਅਤੇ ਅੱਜ ਦੋ ਦਿਨ ਕਰੀਬ 27 ਪਿੰਡਾਂ ਦੀ ਤਲਾਸ਼ੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਨੇ ਲੋਕਾਂ ਨੂੰ ਅਪੀਲ ਖਤਿੀ ਹੈ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਨੇੜੇ ਕੋਈ ਸ਼ੱਕੀ ਵਿਅਕਤੀ ਜਾਂ ਅਜਿਬ ਗਤੀਵਿਧੀਆਂ ਨਜ਼ਰ ਆਉਣ ਤਾਂ ਇਸ ਦੀ ਸੂਚਨਾ ਉਹ ਤੁਰੰਤ ਪੁਲਿਸ ਨੂੰ ਦੇਣ।
ਸੁਰੱਖਿਆ ਏਜੰਸੀਆਂ ਵੱਲੋਂ ਜਾਰੀ ਹਾਈ ਅਲਰਟ ਤੋਂ ਬਾਅਦ ਸੂਬੇ ‘ਚ ਜਾਰੀ ਸਰਚ ਆਪ੍ਰੇਸ਼ਨ
ਏਬੀਪੀ ਸਾਂਝਾ
Updated at:
12 Oct 2019 12:07 PM (IST)
ਸੁਰੱਖਿਆ ਏਜੰਸੀਆਂ ਵੱਲੋਂ ਪੰਜਾਬ ਦੇ ਸਰਹੱਦੀ ਖੇਤਰਾਂ ‘ਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਨੂੰ ਧਿਆਨ ‘ਚ ਰੱਖਦੇ ਹੋਏ ਅੱਜ ਬਟਾਲਾ ਪੁਲਿਸ ਵੱਲੋਂ ਪੱਡੇ ਪੱਧਰ ‘ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ।
- - - - - - - - - Advertisement - - - - - - - - -