Sidhu Moosewala Murder Case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਗ੍ਰਿਫ਼ਤਾਰ ਕਰਨ ਲਈ ਸੁਰੱਖਿਆ ਏਜੰਸੀਆਂ ਦੀ ਇੱਕ ਟੀਮ ਅਜ਼ਰਬਾਈਜਾਨ ਭੇਜੀ ਗਈ ਹੈ। ਸਚਿਨ ਬਿਸ਼ਨੋਈ  (Sachin Bishnoi) ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦਾ ਭਤੀਜਾ ਹੈ। ਉਹ ਪਿਛਲੇ ਸਾਲ ਮਈ 'ਚ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਰਾਰ ਹੋ ਗਿਆ ਸੀ। ਸਚਿਨ ਫਰਜ਼ੀ ਪਾਸਪੋਰਟ ਇਸ ਇਸਤੇਮਾਲ ਕਰਕੇ ਦੇਸ਼ ਤੋਂ ਭੱਜ ਗਿਆ ਸੀ।

 

ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੇ ਅੱਜ ਰਾਤ ਤੱਕ ਅਜ਼ਰਬਾਈਜਾਨ ਪਹੁੰਚਣ ਦੀ ਸੰਭਾਵਨਾ ਹੈ। ਇੱਕ ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਅਤੇ ਕਾਊਂਟਰ ਇੰਟੈਲੀਜੈਂਸ ਯੂਨਿਟ ਦੇ ਦੋ ਇੰਸਪੈਕਟਰਾਂ ਸਮੇਤ ਚਾਰ ਅਧਿਕਾਰੀਆਂ ਦੀ ਸਾਂਝੀ ਟੀਮ ਨੂੰ ਸਚਿਨ ਬਿਸ਼ਨੋਈ ਦੀ ਭਾਰਤ ਹਵਾਲਗੀ ਨੂੰ ਯਕੀਨੀ ਬਣਾਉਣ ਦਾ ਕੰਮ ਸੌਂਪਿਆ ਗਿਆ ਹੈ।

 

ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਵਿੱਚ ਹਿਰਾਸਤ ਵਿੱਚ ਲਿਆ ਗਿਆ 

ਸਚਿਨ ਬਿਸ਼ਨੋਈ ਨੂੰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਮੰਨਿਆ ਜਾਂਦਾ ਹੈ। ਉਸ ਦੀ ਗ੍ਰਿਫ਼ਤਾਰੀ ਅਤੇ ਹਵਾਲਗੀ ਨਾਲ ਕਤਲ ਕੇਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਕੁਝ ਦਿਨ ਪਹਿਲਾਂ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ 'ਚ ਹਿਰਾਸਤ 'ਚ ਲਿਆ ਗਿਆ ਸੀ। ਹੁਣ ਭਾਰਤੀ ਸੁਰੱਖਿਆ ਏਜੰਸੀਆਂ ਦੇ ਜਾਣ ਨਾਲ ਉਸ ਨੂੰ ਭਾਰਤ ਵਾਪਸ ਲਿਆਉਣ ਦੀ ਪ੍ਰਕਿਰਿਆ ਤੇਜ਼ ਹੋਣ ਦੀ ਉਮੀਦ ਹੈ।

 

ਪਿਛਲੇ ਸਾਲ ਹੋਈ ਸੀ ਮੂਸੇਵਾਲਾ ਦੀ ਹੱਤਿਆ 

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ 29 ਮਈ, 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜਵਾਰਕੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਨੇ ਇੱਕ ਫੇਸਬੁੱਕ ਪੋਸਟ ਵਿੱਚ ਮੰਨਿਆ ਕਿ ਉਸਨੇ ਬਦਲਾ ਲੈਣ ਲਈ ਕਤਲ ਦੀ ਯੋਜਨਾ ਬਣਾਈ ਸੀ।

ਲਾਰੈਂਸ ਬਿਸ਼ਨੋਈ ਨੇ ਕੀਤਾ ਸੀ ਖੁਲਾਸਾ  


ਇਸ ਮਾਮਲੇ ਬਾਰੇ ਲਾਰੈਂਸ ਬਿਸ਼ਨੋਈ ਨੇ ਕਬੂਲ ਕੀਤਾ ਸੀ ਕਿ ਉਸ ਦੇ ਗਰੋਹ ਨੇ ਆਪਣੇ ਇੱਕ ਸਾਥੀ ਦੇ ਕਤਲ ਦਾ ਬਦਲਾ ਲੈਣ ਲਈ ਮੂਸੇਵਾਲਾ ਦੀ ਹੱਤਿਆ ਕੀਤੀ ਸੀ। ਬਿਸ਼ਨੋਈ ਨੇ ਕਿਹਾ ਸੀ ਕਿ ਗੋਲਡੀ ਬਰਾੜ ਨੇ ਇਸ ਕਤਲ ਦੀ ਯੋਜਨਾ ਬਣਾਈ ਸੀ। ਗੋਲਡੀ ਬਰਾੜ ਫਿਲਹਾਲ ਫਰਾਰ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।